ETV Bharat / city

ਪੰਜਾਬ ਸਰਕਾਰ ਦਾ ਧੀਆਂ ਲਈ ਵੱਡਾ ਤੋਹਫਾ

author img

By

Published : Mar 24, 2022, 5:41 PM IST

Updated : Mar 24, 2022, 6:26 PM IST

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਮੁੱਖ ਮੰਤਰੀ ਦੀ ਕੈਬਨਿਟ 'ਚ ਡਾ.ਬਲਜੀਤ ਕੌਰ ਨੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਵਜੋਂ ਸਹੁੰ ਚੁੱਕਦਿਆਂ ਹੀ ਧੀਆਂ ਨੂੰ ਤੋਹਫ਼ਾ ਦਿੱਤਾ ਹੈ। 31 ਮਾਰਚ ਤੋਂ ਬੇਟੀਆਂ ਨੂੰ ਵਜ਼ੀਫੇ ਤੇ ਸ਼ਗਨ ਸਕੀਮ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।

ਪੰਜਾਬ ਸਰਕਾਰ ਦਾ ਧੀਆਂ ਲਈ ਵੱਡਾ ਤੋਹਫਾ
ਪੰਜਾਬ ਸਰਕਾਰ ਦਾ ਧੀਆਂ ਲਈ ਵੱਡਾ ਤੋਹਫਾ

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਮੁੱਖ ਮੰਤਰੀ ਦੀ ਕੈਬਨਿਟ 'ਚ ਡਾ.ਬਲਜੀਤ ਕੌਰ ਨੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਵਜੋਂ ਸਹੁੰ ਚੁੱਕਦਿਆਂ ਹੀ ਧੀਆਂ ਨੂੰ ਤੋਹਫ਼ਾ ਦਿੱਤਾ ਹੈ। 31 ਮਾਰਚ ਤੋਂ ਬੇਟੀਆਂ ਨੂੰ ਵਜ਼ੀਫੇ ਤੇ ਸ਼ਗਨ ਸਕੀਮ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।

ਦਰਅਸਲ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਧੀਆਂ ਲਈ ਵਜ਼ੀਫੇ ਅਤੇ ਸਕੀਮਾਂ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਮੁਤਾਬਕ 31 ਮਾਰਚ ਤੋਂ ਬੇਟੀਆਂ ਨੂੰ ਵਜ਼ੀਫੇ ਅਤੇ ਸਕੀਮਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਔਰਤਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਕਰ ਦਿੱਤੀ ਜਾਵੇਗੀ।

ਹੁਣ ਜਾਣੋ ਕੀ ਹੈ ਸ਼ਗਨ ਸਕੀਮ

ਪੰਜਾਬ ਵਿੱਚ ਧੀਆਂ ਲਈ ਸ਼ੁਰੂ ਕੀਤੀ ਸ਼ਗਨ ਸਕੀਮ ਤਹਿਤ ਸਰਕਾਰ ਵੱਲੋਂ ਵਿਆਹ ਯੋਗ ਲੜਕੀਆਂ ਦੇ ਵਿਆਹ ਲਈ ਵਿੱਤੀ ਮਦਦ ਦਿੱਤੀ ਜਾਂਦੀ ਹੈ। ਦੱਸ ਦੇਈਏ ਕਿ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਸੂਬਾ ਸਰਕਾਰ ਵੱਲੋਂ ਸ਼ਗਨ ਸਕੀਮ ਤਹਿਤ 15 ਤੋਂ 21 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹੀਦ ਵੀ ਲਾਭ

ਇਸ ਦੇ ਨਾਲ ਹੀ ਪੰਜਾਬ ਵਿੱਚ ਕਿਸੇ ਵੀ ਘੱਟ ਗਿਣਤੀ ਭਾਈਚਾਰੇ ਦੇ ਲੜਕੇ ਅਤੇ ਲੜਕੀਆਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਸ ਸਕੀਮ ਤਹਿਤ ਜਿਹੜੇ ਲੜਕੇ ਅਤੇ ਲੜਕੀਆਂ 10 ਵੀਂ ਪਾਸ ਕਰ ਚੁੱਕੇ ਹਨ ਤੇ ਅਗਲੇਰੀ ਪੜ੍ਹਾਈ ਲਈ ਵਿੱਤੀ ਮਦਦ ਚਾਹੁੰਦੇ ਹਨ। ਉਨ੍ਹਾਂ ਨੂੰ ਇਹ ਵਜ਼ੀਫ਼ਾ ਦਿੱਤਾ ਜਾਂਦਾ ਹੈ। ਹਾਲਾਂਕਿ ਇਹ ਸਕਾਲਰਸ਼ਿਪ ਹਾਸਲ ਕਰਨ ਲਈ ਸਾਲਾਨਾ ਪਰਿਵਾਰਕ ਆਮਦਨ 2 ਲੱਖ ਤੋਂ ਘੱਟ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ :- ਪੁਲਿਸ ਵਾਲੇ ਜਾਨ ਖਤਰੇ 'ਚ ਪਾ ਕੇ ਬਚਾਈ ਨੌਜਵਾਨ ਦੀ ਜਾਨ, ਵੇਖੋ ਵੀਡੀਓ

Last Updated : Mar 24, 2022, 6:26 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.