ETV Bharat / city

ਬੇਅਦਬੀ ਮਾਮਲੇ ‘ਚ ਗੁਰਮੀਤ ਰਾਮ ਰਹੀਮ ਨਾਲ ਜੁੜੀ ਵੱਡੀ ਖ਼ਬਰ - ਗੁਰਮੀਤ ਰਾਮ ਰਹੀਮ ਨਾਲ ਜੁੜੀ ਵੱਡੀ ਖ਼ਬਰ

ਡੇਰਾ ਮੁਖੀ ਰਾਮ ਰਹੀਮ (Gurmeet Ram Rahim) ਨੇ ਫਰੀਦਕੋਟ ਅਦਾਲਤ (Faridkot court) ਦੇ ਹੁਕਮਾਂ ਨੂੰ ਰੱਦ ਕਰਨ ਦੇ ਨਾਲ-ਨਾਲ ਅਦਾਲਤ ਵੱਲੋਂ ਜਾਰੀ ਕੀਤੇ ਵਾਰੰਟ ਨੂੰ ਵੀ ਚੁਣੌਤੀ ਦਿੱਤੀ ਹੈ। ਨਾਲ ਹੀ ਉਨ੍ਹਾਂ ਵੱਲੋਂ ਅਗਾਊਂ ਜ਼ਮਾਨਤ ਲਗਾਈ ਹੈ। ਹੁਣ ਇਸ ਮਾਮਲੇ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ।

ਬੇਅਦਬੀ ਮਾਮਲੇ ‘ਚ ਗੁਰਮੀਤ ਰਾਮ ਰਹੀਮ ਨਾਲ ਜੁੜੀ ਵੱਡੀ ਖ਼ਬਰ

author img

By

Published : Oct 27, 2021, 9:48 PM IST

ਚੰਡੀਗੜ੍ਹ: ਰਾਮ ਰਹੀਮ (Gurmeet Ram Rahim) ਨੇ ਬੇਅਦਬੀ ਮਾਮਲੇ (beadbi case) 'ਚ ਫਰੀਦਕੋਟ ਅਦਾਲਤ (Faridkot court) 'ਚ ਪੇਸ਼ ਹੋਣ ਦੇ ਹੁਕਮਾਂ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਰਾਮ ਰਹੀਮ ਨੇ ਅਪੀਲ ਕੀਤੀ ਹੈ ਕਿ SIT ਇਸ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਜਾਂ ਜੇਲ 'ਚ ਆ ਕੇ ਪੁੱਛਗਿੱਛ ਕਰ ਸਕਦੀ ਹੈ। ਰਾਮ ਰਹੀਮ ਨੇ ਫਰੀਦਕੋਟ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੇ ਨਾਲ-ਨਾਲ ਅਦਾਲਤ ਵੱਲੋਂ ਜਾਰੀ ਵਾਰੰਟ ਨੂੰ ਵੀ ਚੁਣੌਤੀ ਦਿੱਤੀ ਹੈ। ਹੁਣ ਇਸ ਮਾਮਲੇ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) 'ਚ ਸੁਣਵਾਈ ਹੋਵੇਗੀ।

ਦੱਸ ਦੇਈਏ ਕਿ ਪੰਜਾਬ ਦੀ ਫਰੀਦਕੋਟ ਅਦਾਲਤ ਨੇ ਰਾਮ ਰਹੀਮ ਨੂੰ 29 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਐਸਆਈਟੀ ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਨੂੰ ਪਹਿਲਾਂ ਹੀ ਚਾਰਜਸ਼ੀਟ ਕਰ ਚੁੱਕੀ ਹੈ।

ਕੀ ਹੈ ਬਰਗਾੜੀ ਬੇਅਦਬੀ ਮਾਮਲਾ

ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਅਤੇ ਵਿਵਾਦਤ ਪੋਸਟਰ ਲਗਾਉਣ ਦੀਆਂ ਘਟਨਾਵਾਂ 'ਚ ਡੇਰਾ ਸੱਚਾ ਸੌਦਾ ਦੇ 6 ਪੈਰੋਕਾਰਾਂ 'ਤੇ ਕੇਸ ਚੱਲ ਰਿਹਾ ਹੈ। ਹੁਣ ਇਸ ਮਾਮਲੇ 'ਚ ਪੰਜਾਬ ਪੁਲਿਸ ਦੀ SIT ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਫ਼ਰੀਦਕੋਟ ਅਦਾਲਤ 'ਚ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੀ ਅਪੀਲ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਅਤੇ ਅਦਾਲਤ ਨੇ ਰਾਮ ਰਹੀਮ ਨੂੰ ਪੇਸ਼ ਕਰਨ ਲਈ 29 ਅਕਤੂਬਰ ਦਾ ਸਮਾਂ ਦਿੱਤਾ ਹੈ।

ਇਹ ਵੀ ਪੜ੍ਹੋ:ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਪਹਿਲਾ ਭਖੀ ਸਿਆਸਤ

ETV Bharat Logo

Copyright © 2024 Ushodaya Enterprises Pvt. Ltd., All Rights Reserved.