ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਹੀ ਕਈ ਕਿਸਾਨ ਜੋ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਨੂੰ ਲੈਕੇ ਕਿਸਾਨ ਜਥੇਬੰਦੀਆਂ ਦੀ ਲਗਾਤਾਰ ਮੰਗ ਸੀ ਕਿ ਸੰਘਰਸ਼ 'ਚ ਜਾਨਾਂ ਗਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਆਰਥਿਕ ਮਦਦ ਕੀਤੀ ਜਾਵੇ।
ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ 220 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ 'ਤੇ ਮੋਹਰ ਲਗਾ ਦਿੱਤੀ ਹੈ। ਜਿਸ ਦੀ ਪ੍ਰਕਿਰਿਆ ਸਰਕਾਰ ਵਲੋਂ ਪੂਰੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ:ਸਿਹਤ ਮੰਤਰੀ ਬਲਵੀਰ ਸਿੱਧੂ ਦਾ ਜ਼ਬਰਦਸਤ ਵਿਰੋਧ
ਸੰਘਰਸ਼ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਲਦ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਯੁਕਤੀ ਪੱਤਰ ਸੌਂਪੇ ਜਾਣਗੇ। ਦੱਸ ਦਈਏ ਕਿ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਆਰਥਿਕ ਮਦਦ ਵਜੋਂ ਪੰਜ-ਪੰਜ ਲੱਖ ਦੀ ਮੁਆਵਜ਼ਾ ਰਾਸ਼ੀ ਪਹਿਲਾ ਹੀ ਜਾਰੀ ਕਰ ਚੁੱਕੀ ਹੈ।
ਇਹ ਵੀ ਪੜ੍ਹੋ:ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਕਿਸਾਨਾਂ ਦੇ ਨਾਲ ਖੜੇ, ਫਿਰ ਸਾਡਾ ਵਿਰੋਧ ਕਿਉਂ? : ਔਜਲਾ