ETV Bharat / city

ਪੰਜਾਬ ਭਾਜਪਾ ਪ੍ਰਧਾਨ ਦੇ ਚੰਨੀ ਸਰਕਾਰ ਨੂੰ ਵੱਡੇ ਸਵਾਲ

ਤੇਲ ਕੀਮਤਾਂ ਨੂੰ ਲੈ ਕੇ ਸੂਬੇ ਦੇ ਵਿੱਚ ਸਿਆਸਤ ਭਖਦੀ ਜਾ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਸੂਬੇ ਦੇ ਵਿੱਚ ਵਧੀਆਂ ਹੋਈਆਂ ਤੇਲ ਕੀਮਤਾਂ ਨੂੰ ਲੈ ਕੇ ਚੰਨੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੇ ਕੇਂਦਰ ਅਤੇ ਭਾਜਪਾ ਸ਼ਾਸਿਤ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ, ਕਾਂਗਰਸ ਸ਼ਾਸਤ ਰਾਜਾਂ ਵਿੱਚ ਕਿਉਂ ਨਹੀਂ ?

ਪੰਜਾਬ ਭਾਜਪਾ ਪ੍ਰਧਾਨ ਦੇ ਚੰਨੀ ਸਰਕਾਰ ਨੂੰ ਵੱਡੇ ਸਵਾਲ
ਪੰਜਾਬ ਭਾਜਪਾ ਪ੍ਰਧਾਨ ਦੇ ਚੰਨੀ ਸਰਕਾਰ ਨੂੰ ਵੱਡੇ ਸਵਾਲ
author img

By

Published : Nov 6, 2021, 7:05 PM IST

ਚੰਡੀਗੜ: ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਵੱਲੋਂ ਦੇਸ਼ ਵਾਸੀਆਂ ਨੂੰ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪੰਜ ਰੁਪਏ ਅਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਕੇ ਦਿੱਤੀ ਗਈ ਰਾਹਤ ਦਾ ਜਿਥੇ ਸਵਾਗਤ ਕੀਤਾ ਉਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ।

ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਆਪਣੇ ਹਿੱਸੇ ਦੀ ਐਕਸਾਈਜ਼ ਡਿਊਟੀ 'ਚ ਆਪਣਾ ਹਿੱਸਾ ਘਟਾਉਣ ਤੋਂ ਬਾਅਦ ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਨੇ ਵੀ ਵੈਟ 'ਚ ਕਟੌਤੀ ਕਰਕੇ ਜਨਤਾ ਨੂੰ ਬੜੀ ਵੱਡੀ ਰਾਹਤ ਦਿੱਤੀ ਹੈ, ਜਿਸ ਕਾਰਨ ਉਥੇ ਪੈਟਰੋਲ ਅਤੇ ਡੀਜ਼ਲ ਕੀਮਤ 95 ਰੁਪਏ ਤੋਂ ਹੇਠਾਂ ਪੁੱਜ ਗਈ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕੰਟਰੋਲ ਵਾਲੇ ਚੰਡੀਗੜ੍ਹ ਵਿੱਚ ਵੀ ਉੱਥੋਂ ਦੇ ਪ੍ਰਸ਼ਾਸਨ ਨੇ ਆਪਣੇ ਕੋਟੇ ਦਾ ਵੈਟ ਘਟਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਹੁਣ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 94.23 ਰੁਪਏ ਅਤੇ ਡੀਜ਼ਲ ਦੀ ਕੀਮਤ 82.64 ਰੁਪਏ ਹੋ ਗਈ ਹੈ। ਜਦੋਂ ਕਿ ਪੰਜਾਬ ਵਿੱਚ ਇਸ ਸਮੇਂ ਪੈਟਰੋਲ ਦੀ ਕੀਮਤ 106.20 ਰੁਪਏ ਅਤੇ ਡੀਜ਼ਲ ਦੀ ਕੀਮਤ 89.83 ਰੁਪਏ ਹੈ। ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਪੰਜਾਬ ਸਰਕਾਰ ਆਪਣੇ ਹਿੱਸੇ ਦਾ ਵੈਟ ਘਟਾ ਕੇ ਸੂਬੇ ਦੇ ਲੋਕਾਂ ਨੂੰ ਰਾਹਤ ਕਿਉਂ ਨਹੀਂ ਦੇ ਰਹੀ ?

ਸ਼ਰਮਾ ਨੇ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਉੱਤਰ ਪ੍ਰਦੇਸ਼, ਹਰਿਆਣਾ, ਗੋਆ, ਉੱਤਰਾਖੰਡ, ਗੁਜਰਾਤ, ਅਸਾਮ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ਆਦਿ ਦੀਆਂ ਸਰਕਾਰਾਂ ਨੇ ਆਪਣੇ ਹਿੱਸੇ ਦੇ ਵੈਟ ਨੂੰ ਘਟਾ ਕੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ ਜਨਤਾ ਨੂੰ ਲੁੱਟਣਾ ਅਤੇ ਮੂਰਖ ਬਣਾਉਣਾ ਜਾਣਦੀ ਹੈ, ਰਾਹਤ ਦੇਣਾ ਨਹੀਂ। ਸ਼ਰਮਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਪ੍ਰਸ਼ਾਸਨ ਵਾਂਗ ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਦੀ ਦਰ ਘੱਟ ਕੀਤੀ ਜਾਵੇ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਘੁਟਾਲਿਆਂ ਅਤੇ ਭ੍ਰਿਸ਼ਟਾਚਾਰ ਵਿੱਚ ਡੁੱਬੀ ਹੋਈ ਹੈ ਅਤੇ ਇਸ ਦੇ ਕਈ ਮੰਤਰੀਆਂ 'ਤੇ ਕਾਂਗਰਸ ਦੇ ਆਪਣੇ ਹੀ ਮੰਤਰੀਆਂ ਵੱਲੋਂ ਦੋਸ਼ ਲਗਾਏ ਗਏ ਹਨ, ਜੋ ਸਹਿਤ ਸਾਬਤ ਵੀ ਹੋਏ ਹਨ, ਪਰ ਚੰਨੀ ਅਤੇ ਸਿੱਧੂ ਆਪਸੀ ਲੜਾਈ ਪੇਸ਼ ਕਰਕੇ ਲੋਕਾਂ ਦਾ ਧਿਆਨ ਆਪਣੀਆਂ ਨਾਕਾਮੀਆਂ ‘ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕਦੇ। ਕਿਉਂਕਿ ਜਨਤਾ ਇਨ੍ਹਾਂ ਭ੍ਰਿਸ਼ਟ ਅਤੇ ਘੁਟਾਲੇਬਾਜ਼ ਕਾਂਗਰਸੀਆਂ ਦੀ ਸੱਚਾਈ ਜਾਣ ਚੁੱਕੀ ਹੈ ਅਤੇ ਹੁਣ ਇਨ੍ਹਾਂ ਦੇ ਜਾਲ ਵਿਚ ਨਹੀਂ ਫਸੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਵਧਿਆ ਕਾਟੋ-ਕਲੇਸ਼, ਸੇਖੜੀ ਨੇ ਕਿਹਾ 'ਬਾਜਵਾ ਤੋਂ ਜਾਨ ਦਾ ਖ਼ਤਰਾ'

ETV Bharat Logo

Copyright © 2024 Ushodaya Enterprises Pvt. Ltd., All Rights Reserved.