ਚੰਡੀਗੜ੍ਹ: ਪੰਜਾਬ ਸਰਕਾਰ ਦੇ ਕੱਚੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ 66,000 ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ।
ਸਰਕਾਰੀ ਮਾਲਕੀ ਵਾਲੇ ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰ ਰਹੇ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਲਗਭਗ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਹਰੀ ਝੰਡੀ ਦੇ ਦਿੱਤੀ ਹੈ।
ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾ ਨਜ਼ਦੀਕ ਆ ਰਹੀਆਂ ਹਨ ਅਤੇ ਸਰਕਾਰ ਇਸ ਤਹਿਦ ਹਰ ਵਰਗ ਨੂੰ ਖੁਸ਼ ਕਰਨ ਦੀਆਂ ਕੋਸ਼ਿਸ਼ਾ ਕਰ ਰਹੀ ਹੈ। ਇਸ ਤਹਿਦ ਹੀ ਸਰਕਾਰ 66,000 ਤੋਂ ਵੱਧ ਕੰਟਰੈਕਟ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਤਿਆਰੀ ਕਰ ਰਹੀ ਹੈ।
ਇਹ ਵੀ ਪੜ੍ਹੋ:- ਸੁਮੇਧ ਸੈਣੀ ਦੇ ਘਰ ਵਿਜੀਲੈਂਸ ਨੇ ਮਾਰੀਆ ਛਾਪਾ