ETV Bharat / city

ਆਲੂ ਉਤਪਾਦਕਾਂ ਲਈ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ - ਪੰਜਾਬ ਸਰਕਾਰ

ਆਲੂ ਉਤਪਾਦਕਾਂ ਦੀ ਆਮਦਨੀ ਨੂੰ ਵਧਾਉਣ ਹਿੱਤ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਐਰੋਪੋਨਿਕਸ/ ਨੈੱਟ ਹਾਊਸ ਸਹੂਲਤਾਂ ਦੀ ਵਰਤੋਂ ਕਰਦਿਆਂ ਟਿਸ਼ੂ ਕਲਚਰ ਅਧਾਰਤ ਤਰਨਾਵੋਜੀ ਜ਼ਰੀਏ ਆਲੂ ਦੇ ਮਿਆਰੀ ਬੀਜ ਦੇ ਉਤਪਾਦਨ ਤੇ ਆਲੂ ਦੇ ਬੀਜ ਤੇ ਇਸ ਦੀਆਂ ਅਗਲੀਆਂ ਨਸਲਾਂ ਦੀ ਸਰਟੀਫ਼ਿਕੇਸ਼ਨ ਦਾ ਫੈਸਲਾ ਲਿਆ ਹੈ।

ਫ਼ੋਟੋ
ਫ਼ੋਟੋ
author img

By

Published : Oct 14, 2020, 7:06 PM IST

ਚੰਡੀਗੜ੍ਹ: ਆਲੂ ਉਤਪਾਦਕਾਂ ਦੀ ਆਮਦਨੀ ਨੂੰ ਵਧਾਉਣ ਹਿੱਤ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਐਰੋਪੋਨਿਕਸ/ ਨੈੱਟ ਹਾਊਸ ਸਹੂਲਤਾਂ ਦੀ ਵਰਤੋਂ ਕਰਦਿਆਂ ਟਿਸ਼ੂ ਕਲਚਰ ਅਧਾਰਤ ਤਰਨਾਵੋਜੀ ਜ਼ਰੀਏ ਆਲੂ ਦੇ ਮਿਆਰੀ ਬੀਜ ਦੇ ਉਤਪਾਦਨ ਤੇ ਆਲੂ ਦੇ ਬੀਜ ਤੇ ਇਸ ਦੀਆਂ ਅਗਲੀਆਂ ਨਸਲਾਂ ਦੀ ਸਰਟੀਫ਼ਿਕੇਸ਼ਨ ਦਾ ਫੈਸਲਾ ਲਿਆ ਹੈ।

ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਟਿਸ਼ੂ ਕਲਚਰ ਬੇਸਡ ਸੀਡੋ ਪਟੈਟੋ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਆਲੂ ਉਤਪਾਦਕਾਂ ਦੀ ਆਲੂ ਦੀ ਮਿਆਰੀ ਬੀਜ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ ਤੇ ਦੇਸ਼ ਵਿੱਚ ਸੂਬੇ ਦਾ ਆਲੂ ਬੀਜ ਦੇ ਐਕਸਪੋਰਟ (ਬਰਾਮਦ) ਹੱਬ ਵਜੋਂ ਵਿਕਾਸ ਕੀਤਾ ਜਾ ਸਕੇ।

ਸਰਕਾਰੀ ਬੁਲਾਰੇ ਨੇ ਕਿਹਾ ਕਿ ਇਸ ਕਦਮ ਨਾਲ ਆਲੂਆਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ ਜਿਸ ਨਾਲ ਆਲੂ ਦੀ ਫਸਲ ਦੀ ਕਾਸ਼ਤ ਅਧੀਨ ਵਧੇਰੇ ਰਕਬਾ ਆਉਣ ਨਾਲ ਫ਼ਸਲੀ ਵਿਭਿੰਨਤਾ ਨੂੰ ਬਲ ਮਿਲੇਗਾ। ਇਸ ਵੇਲੇ ਸੂਬੇ ਵਿੱਚ ਇੱਕ ਲੱਖ ਹੈਕਟੇਅਰ ਰਕਬੇ ਵਿੱਚ ਆਲੂ ਦੀ ਫਸਲ ਦੀ ਕਾਸ਼ਤ ਕੀਤੀ ਜਾਂਦੀ ਹੈ ਜਿਸ ਨਾਲ ਆਲੂਆਂ ਦੇ 4 ਲੱਖ ਮੀਟ੍ਰਿਕ ਟਨ ਬੀਜ ਦੀ ਮੰਗ ਪੈਦ ਹੋਈ ਹੈ। ਹਾਲਾਕਿ ਸੈਂਟਰਲ ਪਟੈਟੋ ਰਿਸਰਚ ਇੰਸਟੀਚਿਊਟ ਸ਼ਿਮਲਾ ਤੋਂ ਆਲੂਆਂ ਦੇ ਮਿਆਰੀ ਬੀਜ ਦੀ ਨਾਮਾਤਰ ਸਪਲਾਈ ਹੈ।

ਇਸ ਵੇਲੇ ਕੁਝ ਵਪਾਰੀ ਇਸ ਉੱਤੇ ਪੰਜਾਬ ਦੇ ਬੀਜ ਦਾ ਮਾਅਰਕਾ ਲਗਾ ਕੇ ਗੈਰ ਕਾਨੂੰਨੀ ਢੰਗ ਨਾਲ ਘਟੀਆ ਕਿਸਮ ਦਾ ਆਲੂ ਬੀਜ ਸਪਲਾਈ ਕਰ ਰਹੇ ਹਨ। ਸੂਬੇ ਵਿਚਲੀ ਮੰਗ ਤੋਂ ਇਲਾਵਾ ਸੂਬੇ ਦੇ ਬਾਹਰੋਂ ਵੀ ਆਲੂ ਦੀ ਬੀਜ ਦੀ ਮੰਗ ਹੈ ਅਤੇ ਪੰਜਾਬ ਦੇ ਵਿਲੱਖਣ ਮੌਸਮੀ ਹਾਲਾਤ ਕਰਕੇ ਇਹ ਥਾਂ ਆਲੂਆਂ ਦੇ ਵਿਸ਼ਾਣੂ ਬੈਕਟੀਰੀਆ ਰੋਗਾਣੂ ਰਹਿਤ ਮਿਆਰੀ ਬੀਜ ਦੇ ਉਤਪਾਦਨ ਲਈ ਅਨੁਕੂਲ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.