ETV Bharat / city

Bikram Majithia Drug case: ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਫੈਸਲਾ ਅੱਜ !

author img

By

Published : Dec 24, 2021, 7:46 AM IST

ਮਜੀਠੀਆ ਵੱਲੋਂ ਡਰੱਗਜ਼ ਮਾਮਲੇ ਵਿੱਚ ਜ਼ਮਾਨਤ ਲਈ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਹੈ। ਮਜੀਠੀਆ ਦੀ ਜ਼ਮਾਨਤ ਅਰਜੀ ਉੱਤੇ ਅੱਜ ਫੈਸਲਾ ਆ ਸਕਦਾ ਹੈ।

ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਫੈਸਲਾ ਅੱਜ
ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਫੈਸਲਾ ਅੱਜ

ਮੁਹਾਲੀ: ਡਰੱਗਜ਼ ਮਾਮਲੇ (Bikram Majithia Drug case) 'ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਹੈ। ਮਜੀਠੀਆ ਵੱਲੋਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਪਟੀਸ਼ਨ ਦਾਇਰ ਕਰਦਿਆਂ ਕਿਹਾ ਹੈ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਕਾਰਨ ਕਾਂਗਰਸ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਅਦਾਲਤ ਵਿੱਚ ਚੱਲ ਰਹੀ ਸੀ। ਹੁਣ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਹ ਫੈਸਲਾ ਅੱਜ ਸੁਣਾਇਆ ਜਾ ਸਕਦਾ ਹੈ। ਬਹਿਸ ਦੌਰਾਨ ਸਰਕਾਰੀ ਵਕੀਲਾਂ ਵੱਲੋਂ ਮਜੀਠੀਆ ਦੀ ਪਟੀਸ਼ਨ ਦਾ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਨਸ਼ਿਆਂ ਦੀ ਵਪਾਰਕ ਮਾਤਰਾ ਨਾਲ ਜੁੜਿਆ ਮਾਮਲਾ ਹੈ, ਇਸ ਲਈ ਮਜੀਠੀਆ ਨੂੰ ਅਗਾਊਂ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

ਓਧਰ ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਸਿੱਧੂ ਨੂੰ ਖੁਸ਼ ਕਰਦਿਆਂ ਡੀ.ਜੀ.ਪੀ ਨੇ ਪਹਿਲਾਂ ਹੀ ਬਾਦਲਾਂ ਦੀ ਜਾਂਚ ਕਰ ਲਈ ਹੈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ 'ਚ ਕਿਹਾ ਹੈ ਕਿ ਪੁਲਿਸ ਅਤੇ ਸਰਕਾਰ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਖੁਸ਼ ਕਰਨ ਲਈ ਇਹ ਕਦਮ ਚੁੱਕਿਆ ਹੈ। ਉਨ੍ਹਾਂ ਨੇ ਡੀਜੀਪੀ ਸਿਧਾਰਥ ਚਟੋਪਾਧਿਆਏ 'ਤੇ ਵੀ ਰੰਜਿਸ਼ ਕੱਢਣ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਵਿੱਚ ਛੇਤੀ ਸੁਣਵਾਈ ਹੋ ਸਕਦੀ ਹੈ। ਇਹ ਵੀ ਕਿਹਾ ਗਿਆ ਹੈ ਕਿ ਅਕਾਲੀ ਦਲ ਤੋਂ ਦੁਸ਼ਮਣੀ ਕੱਢੀ ਜਾ ਰਹੀ ਹੈ। ਕਾਂਗਰਸ ਚੋਣਾਂ ਕਾਰਨ ਅਫਸਰਾਂ ਨੂੰ ਧਮਕੀਆਂ ਦੇ ਰਹੀ ਸੀ। ਮਜੀਠੀਆ 'ਤੇ ਕਾਰਵਾਈ ਨਾ ਕਰਨ 'ਤੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਹ ਵੀ ਕਿਹਾ ਗਿਆ ਹੈ ਕਿ ਚਟੋਪਾਧਿਆਏ ਨੇ 2003 'ਚ ਪ੍ਰਕਾਸ਼ ਸਿੰਘ ਬਾਦਲ ਖਿਲਾਫ਼ ਝੂਠੇ ਕੇਸ ਦੀ ਜਾਂਚ ਕੀਤੀ ਸੀ। ਇਹ ਬੇਬੁਨਿਆਦ ਕੇਸ ਸੀ, ਇਸ ਲਈ ਦੋਸ਼ ਸਾਬਤ ਨਹੀਂ ਹੋਏ। ਰਾਜਸਥਾਨ ਤੋਂ ਬਾਅਦ ਹੁਣ ਪੰਜਾਬ ਪੁਲਿਸ ਯੂਪੀ ਵਿੱਚ ਛਾਪੇਮਾਰੀ ਕਰੇਗੀ।

ਰਾਜਸਥਾਨ ਤੋਂ ਬਾਅਦ ਯੂ.ਪੀ ਚ ਛਾਪੇਮਾਰੀ ਦੀ ਤਿਆਰੀ

ਨਸ਼ਿਆਂ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਅਜੇ ਤੱਕ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਖੁਫੀਆ ਸੂਚਨਾ ਤੋਂ ਬਾਅਦ ਪੁਲਿਸ ਟੀਮ ਨੇ ਗੁਆਂਢੀ ਸੂਬਿਆਂ 'ਚ ਛਾਪੇਮਾਰੀ ਕੀਤੀ ਪਰ ਮਜੀਠੀਆ ਨਹੀਂ ਮਿਲਿਆ। ਪਹਿਲਾਂ ਪੁਲਿਸ ਟੀਮ ਨੂੰ ਮਜੀਠੀਆ ਦੇ ਪੰਜਾਬ ਛੱਡ ਕੇ ਰਾਜਸਥਾਨ ਵਿੱਚ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਦੋ ਟੀਮਾਂ ਉਥੇ ਭੇਜੀਆਂ ਗਈਆਂ ਪਰ ਮਜੀਠੀਆ ਨਹੀਂ ਮਿਲਿਆ।

ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਪੰਜਾਬ ਨਾਲ ਲੱਗਦੇ ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਜਾਂਚ ਕਰ ਰਹੀ ਹੈ। ਹੁਣ ਪੁਲਿਸ ਟੀਮ ਨੂੰ ਮਿਲੇ ਨਵੇਂ ਇਨਪੁਟਸ ਦੇ ਆਧਾਰ 'ਤੇ ਉੱਤਰ ਪ੍ਰਦੇਸ਼ (ਯੂ.ਪੀ.) 'ਚ ਛਾਪੇਮਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਗ੍ਰਹਿ ਵਿਭਾਗ ਦੀ ਵਾਗਡੋਰ ਸੰਭਾਲ ਰਹੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਡਰੱਗਜ਼ ਕੇਸ ਦਰਜ ਹੋਣ ਦੀ ਸੂਚਨਾ ਲੀਕ ਹੋਣ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮਾਮਲਾ ਦਰਜ ਕਰਨ ਦੀ ਕਾਰਵਾਈ ਦਾ ਪਤਾ ਲੱਗਦਿਆਂ ਹੀ ਮਜੀਠੀਆ ਰੂਪੋਸ਼ ਹੋ ਗਏ। ਡੀਜੀਪੀ ਅਤੇ ਐਸਟੀਐਫ ਮੁਖੀ ਨੇ ਈਡੀ ਦੇ ਜਾਂਚ ਅਧਿਕਾਰੀ ਨਾਲ ਮੁਲਾਕਾਤ ਕੀਤੀ। ਡਰੱਗਜ਼ ਮਾਮਲੇ 'ਚ ਸਰਕਾਰ ਮਜੀਠੀਆ 'ਤੇ ਸ਼ਿਕੰਜਾ ਕੱਸਣਾ ਚਾਹੁੰਦੀ ਹੈ। ਇਸ ਦੇ ਲਈ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੱਧੂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਾਂਚ ਅਧਿਕਾਰੀ ਨਿਰੰਜਨ ਸਿੰਘ ਨਾਲ ਮੁਲਾਕਾਤ ਕੀਤੀ ਜਿਸ ਵਿੱਚ ਨਿਰੰਜਨ ਸਿੰਘ ਵੱਲੋਂ ਜਾਂਚ ਦੌਰਾਨ ਇਕੱਠੇ ਹੋਏ ਸਬੂਤਾਂ ਬਾਰੇ ਚਰਚਾ ਕੀਤੀ ਗਈ। ਜਾਣਕਾਰੀ ਅਨੁਸਾਰ ਨਿਰੰਜਨ ਨੇ ਉਨ੍ਹਾਂ ਨੂੰ ਦੱਸਿਆ ਕਿ ਹੁਣ ਸੇਵਾਮੁਕਤੀ ਤੋਂ ਬਾਅਦ ਉਸ ਕੋਲ ਕੋਈ ਰਿਕਾਰਡ ਨਹੀਂ ਹੈ। ਹਾਲਾਂਕਿ ਇਹ ਰਿਕਾਰਡ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਈਡੀ ਦੇ ਜਲੰਧਰ, ਦਿੱਲੀ ਸਥਿਤ ਦਫ਼ਤਰ ਨੂੰ ਭੇਜਿਆ ਗਿਆ ਸੀ। ਪੁਲਿਸ ਉਸ ਰਿਕਾਰਡ ਨੂੰ ਲਿਆ ਕੇ ਕੇਸ ਨੂੰ ਮਜ਼ਬੂਤ ​​ਕਰ ਸਕਦੀ ਹੈ।

ਦੱਸ ਦਈਏ ਕਿ ਮਜੀਠੀਆ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਰਮਨ ਕੌਸ਼ਲ ਨੂੰ ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕੀਤਾ ਗਿਆ ਹੈ। ਲੁਧਿਆਣਾ ਦੇ ਰਮਨ ਕੌਸ਼ਲ ਮਜੀਠੀਆ ਮਾਮਲੇ ਵਿੱਚ ਵਿਸ਼ੇਸ਼ ਸਰਕਾਰੀ ਵਕੀਲ ਦੀ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ: ਮਜੀਠੀਆ ਵੱਲੋਂ ਅਦਾਲਤ ’ਚ ਅਗਾਊਂ ਜ਼ਮਾਨਤ ਅਰਜ਼ੀ ਦਾਖ਼ਲ

ETV Bharat Logo

Copyright © 2024 Ushodaya Enterprises Pvt. Ltd., All Rights Reserved.