ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਮੋਹਾਲੀ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਡਰੱਗਜ਼ ਮਾਮਲੇ (Bikram Majithia Drug Case) ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਸ ਦੀ ਭਾਲ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜੋ: 'ਮੁੱਖ ਮੰਤਰੀ ਚਿਹਰੇ ਬਿਨ੍ਹਾਂ ਹੀ ਕਾਂਗਰਸ ਲੜੇਗੀ 2022 ਦੀਆਂ ਚੋਣਾਂ'
ਮਾਮਲੇ ਵਿੱਚ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ ਚਿਦੰਬਰਮ ਪੇਸ਼ ਹੋਣਗੇ, ਜਦਕਿ ਬਿਕਰਮ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਪੇਸ਼ ਹੋਣਗੇ, ਜੋ ਦੋਵੇ ਧਿਰਾਂ ਦਾ ਪੱਖ ਰੱਖਣਗੇ।
ਮੋਹਾਲੀ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਸੀ ਖਾਰਜ
ਮੋਹਾਲੀ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਹੈ।
ਮਜੀਠੀਆ ਦੀ ਗ੍ਰਿਫਤਾਰੀ ਲਈ ਛਾਪੇਮਾਰੀ
ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਖ਼ਿਲਾਫ਼ ਡਰੱਗ ਰੈਕੇਟ ਮਾਮਲੇ (Drug racket case) ਵਿੱਚ ਸ਼ਾਮਲ ਹੋਣ ਦਾ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ (Punjab Police) ਹੁਣ ਤੱਕ ਉਸ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੀ। ਇਸ ਲਈ ਮਜੀਠੀਆ ਦੀ ਗ੍ਰਿਫਤਾਰੀ ਲਈ ਯਤਨ ਤੇਜ਼ ਕਰਦੇ ਹੋਏ ਡੀਜੀਪੀ ਸਿਧਾਰਥ ਚਟੋਪਾਧਿਆਏ (DGP Siddharth Chattopadhyay) ਨੇ ਟੀਮਾਂ ਦਾ ਗਠਨ ਕੀਤਾ ਹੈ, ਤਾਂ ਜੋ ਮਜੀਠੀਆ ਨੂੰ ਗ੍ਰਿਫਤਾਰ ਕਰਕੇ ਅਦਾਲਤੀ ਕਾਰਵਾਈ ਕੀਤੀ ਜਾ ਸਕੇ।
ਇਹ ਟੀਮਾਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਹਰਿਆਣਾ, ਹਿਮਾਚਲ, ਚੰਡੀਗੜ੍ਹ, ਰਾਜਸਥਾਨ, ਯੂਪੀ ਅਤੇ ਐਮਪੀ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ, ਪਰ ਅਜੇ ਤੱਕ ਪੁਲਿਸ ਨੂੰ ਕੋਈ ਸਫਲਤਾ ਨਹੀਂ ਮਿਲੀ ਹੈ ਪਰ ਤਲਾਸ਼ੀ ਮੁਹਿੰਮ ਜਾਰੀ ਹੈ।
ਗ੍ਰਿਫਤਾਰੀ ਹੋਣ ਤੋਂ ਪਹਿਲਾਂ ਹੀ ਦੱਸੇ ਜਾ ਰਹੇ ਹਨ ਫਰਾਰ
ਮਜੀਠੀਆ ਉਤੇ ਮਾਮਲਾ ਦਰਜ ਤਾਂ ਹੋਇਆ, ਪਰ ਉਹ ਗ੍ਰਿਫਤਾਰੀ ਹੋਣ ਤੋਂ ਪਹਿਲਾਂ ਹੀ ਫਰਾਰ ਦੱਸੇ ਜਾ ਰਹੇ ਹਨ ਅਤੇ ਪੁਲਿਸ ਵੱਲੋਂ ਲੁੱਕ ਆਊਟ ਨੋਟਿਸ ਵੀ ਉਨ੍ਹਾਂ ਦੇ ਖਿਲਾਫ ਕੱਢਿਆ ਗਿਆ ਸੀ। ਇਸ ਲਈ ਬਿਕਰਮ ਸਿੰਘ ਮਜੀਠੀਆ (Bikram Singh Majithia) ਆਪਣੇ ਬਚਾਅ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪਹਿਲਾਂ ਹੀ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਸੀ ਜਿਸ ਵਿੱਚ ਦੋ ਦਿਨ ਦੀ ਕਾਰਵਾਈ ਦੇ ਦੌਰਾਨ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਖਾਰਜ ਕਰ ਦਿੱਤਾ ਸੀ।