ETV Bharat / city

Bikram Majithia Drug Case: ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਡਰੱਗ ਮਾਮਲੇ ਵਿੱਚ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਮਜੀਠੀਆ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਲਗਾਤਾਰ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਮਜੀਠੀਆ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਹੇ ਹਨ।

ਮਜੀਠੀਆ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ
ਮਜੀਠੀਆ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ
author img

By

Published : Dec 22, 2021, 1:15 PM IST

Updated : Dec 22, 2021, 6:53 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਡਰੱਗ ਮਾਮਲੇ ਵਿੱਚ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਮਜੀਠੀਆ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਲਗਾਤਾਰ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਮਜੀਠੀਆ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਹੇ ਹਨ।

ਪੁਲਿਸ ਨੂੰ ਚਕਮਾ ਦੇ ਮਜੀਠੀਆ ਫਰਾਰ !

ਜਾਣਕਾਰੀ ਇਹ ਵੀ ਮਿਲੀ ਹੈ ਕਿ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ਼ ਮਾਮਲਾ ਦਰਜ ਹੋਣ ਦੀ ਜਾਣਕਾਰੀ ਸਾਬਕਾ ਮੰਤਰੀ ਨੂੰ ਪਹਿਲਾਂ ਤੋਂ ਹੀ ਸੀ। ਇਸ ਕਾਰਨ ਉਨ੍ਹਾਂ ਨੇ ਆਪਣੀ ਮੋਬਾਈਲ ਲੋਕੇਸ਼ਨ ਨਾਲ ਪੰਜਾਬ ਪੁਲਿਸ ਨੂੰ ਚਕਮਾ ਦੇ ਦਿੱਤਾ। ਟੀਮ ਨੇ ਜਦੋਂ ਉਸਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਤਾਂ ਮੋਬਾਇਲ ਮਿਲਿਆ ਪਰ ਮਜੀਠੀਆ ਉਥੇ ਨਹੀਂ ਸੀ। ਸਰਕਾਰ ਦੀ ਯੋਜਨਾ ਸੀ ਕਿ ਮਾਮਲਾ ਦਰਜ ਹੁੰਦੇ ਹੀ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਨੇ ਮਜੀਠੀਆ ਦੇ ਮੋਬਾਈਲ ਦੀ ਲੋਕੇਸ਼ਨ ਟ੍ਰੈਕ ਕੀਤੀ ਸੀ। ਉਹ ਲਗਾਤਾਰ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਫਲੈਟ ਦੀ ਲੋਕੇਸ਼ਨ ਦੱਸ ਰਿਹਾ ਸੀ।

ਦੂਜੇ ਪਾਸੇ ਸਰਕਾਰ ਨੂੰ ਲੱਗਿਆ ਕਿ ਮਜੀਠੀਆ ਨੂੰ ਇਸ ਮਾਮਲੇ ਦੀ ਜਾਣਕਾਰੀ ਨਹੀਂ ਹੈ ਅਤੇ ਉਹ ਚੰਡੀਗੜ੍ਹ ਵਿੱਚ ਰਹਿ ਰਿਹਾ ਹੈ। ਹਾਲਾਂਕਿ ਪੁਲਿਸ ਟੀਮ ਨੇ ਸੋਮਵਾਰ ਅੱਧੀ ਰਾਤ ਨੂੰ ਮਾਮਲਾ ਦਰਜ ਕਰਨ ਤੋਂ ਬਾਅਦ ਉਥੇ ਛਾਪੇਮਾਰੀ ਕੀਤੀ ਪਰ ਇਸ ਦੀ ਬਜਾਏ ਮਜੀਠੀਆ ਦਾ ਮੋਬਾਇਲ ਫੋਨ ਮਿਲਿਆ।

ਐਸਆਈਟੀ ਵੱਲੋਂ ਭਾਲ ਜਾਰੀ

ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਪੰਜਾਬ ਪੁਲਿਸ ਦੀ ਤਿੰਨ ਮੈਂਬਰੀ ਐਸਆਈਟੀ ਮਜੀਠੀਆ ਦੀ ਭਾਲ ਵਿੱਚ ਹੈ। ਇਸ ਦੇ ਲਈ ਉਨ੍ਹਾਂ ਨੂੰ ਵੱਖ-ਵੱਖ ਟੀਮਾਂ ਦਿੱਤੀਆਂ ਗਈਆਂ ਹਨ। ਐਸਆਈਟੀ ਦੀ ਅਗਵਾਈ ਏਆਈਜੀ ਬਲਰਾਜ ਸਿੰਘ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਨਾਲ ਡੀਐਸਪੀ ਰਾਜੇਸ਼ ਕੁਮਾਰ ਅਤੇ ਕੁਲਵੰਤ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਟੀਮ ਨੇ ਮਜੀਠੀਆ ਦੇ ਹੋਰ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਪਰ ਉਨ੍ਹਾਂ ਦਾ ਸੁਰਾਗ ਨਹੀਂ ਲੱਗ ਸਕਿਆ।

49 ਪੰਨਿਆਂ ਦੀ ਐਫ.ਆਈ.ਆਰ ਕੀਤੀ ਹੈ ਦਰਜ

ਦੱਸ ਦਈਏ ਕਿ ਬਿਊਰੋ ਆਫ਼ ਇਨਵੈਸਟੀਗੇਸ਼ਨ (Bureau of Investigation) ਨੇ ਮਜੀਠੀਆ ਖ਼ਿਲਾਫ਼ NDPS Act ਤਹਿਤ 49 ਪੰਨਿਆਂ ਦੀ FIR ਦਰਜ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਐਫਆਈਆਰ SIT ਦੇ ਮੁਖੀ ਸੀਨੀਅਰ ਪੁਲਿਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਦੀ ਰਿਪੋਰਟ ਦੇ ਆਧਾਰ ’ਤੇ ਦਰਜ ਕੀਤੀ ਗਈ ਹੈ।ਇਸ ਵਿੱਚ ਸੈਕਸ਼ਨ 25 (ਕਿਸੇ ਅਪਰਾਧ ਲਈ ਇਸ ਦੇ ਅਹਾਤੇ ਦੀ ਵਰਤੋਂ ਲਈ ਸਜ਼ਾ), 27A (ਖਰੀਦਣ, ਵਿਕਰੀ, ਉਤਪਾਦਨ, ਨਿਰਮਾਣ, ਸਟੋਰੇਜ, ਨਸ਼ੀਲੇ ਪਦਾਰਥਾਂ ਦੀ ਆਯਾਤ ਜਾਂ ਨਿਰਯਾਤ) ਅਤੇ 29 (ਯੋਜਨਾ ਜਾਂ ਕਮਿਸ਼ਨ) ਸ਼ਾਮਿਲ ਹਨ।

ਇਹਨਾਂ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ

ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਮੋਹਾਲੀ ਵਿੱਚ ਦਰਜ ਐਫਆਈਆਰ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਆਈਪੀਸੀ ਦੀ ਧਾਰਾ 25,26,27 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਅਕਾਲੀ ਦਲ ਵੱਲੋਂ ਕਈ ਪ੍ਰੈਸ ਕਾਨਫਰੰਸਾਂ ਕਰਨ ਤੋਂ ਬਾਅਦ ਕਿਹਾ ਗਿਆ ਸੀ ਕਿ ਸਰਕਾਰ ਕਿਸੇ ਨਾ ਕਿਸੇ ਤਰੀਕੇ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕਰਨਾ ਚਾਹੁੰਦੀ ਹੈ।

ਰਿਪੋਰਟਾਂ ਮੁਤਾਬਕ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ 'ਤੇ ਲਗਾਤਾਰ ਇਲਜ਼ਾਮ ਲੱਗ ਰਹੇ ਸਨ।

ਇਹ ਵੀ ਪੜ੍ਹੋ: Bikram Majithia Drug Case: ਮਜੀਠੀਆ ਨੂੰ ਫੜ੍ਹਨ ਲਈ ਪੁਲਿਸ ਦੀ ਛਾਪੇਮਾਰੀ, ਦਿੱਤਾ ਚਕਮਾ !

Last Updated : Dec 22, 2021, 6:53 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.