ETV Bharat / city

Bikram Majithia Drug Case: ਪੰਜਾਬ ਸਰਕਾਰ ਨੇ ਹਾਈਕੋਰਟ 'ਚ ਜਵਾਬ ਕੀਤਾ ਦਾਖ਼ਲ, ਕਿਹਾ...

ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰੀ ਮਾਮਲੇ 'ਚ ਬਿਕਰਮ ਮਜੀਠੀਆ ਕੇਸ 'ਚ ਆਪਣਾ ਜਵਾਬ ਦਾਖ਼ਲ ਕੀਤਾ ਗਿਆ ਹੈ। ਸਰਕਾਰ ਵਲੋਂ 17 ਪੰਨਿਆਂ ਦਾ ਆਪਣਾ ਜਵਾਬ ਹਾਈਕੋਰਟ ਨੂੰ ਸੌਂਪਿਆ ਗਿਆ ਹੈ।

Bikram Majithia Drug Case: ਪੰਜਾਬ ਸਰਕਾਰ ਨੇ ਹਾਈਕੋਰਟ 'ਚ ਜਵਾਬ ਕੀਤਾ ਦਾਖ਼ਲ, ਕਿਹਾ...
Bikram Majithia Drug Case: ਪੰਜਾਬ ਸਰਕਾਰ ਨੇ ਹਾਈਕੋਰਟ 'ਚ ਜਵਾਬ ਕੀਤਾ ਦਾਖ਼ਲ, ਕਿਹਾ...
author img

By

Published : Jan 9, 2022, 4:04 PM IST

ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਅੱਜ ਹਾਈਕੋਰਟ ਵਿੱਚ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਚ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ। ਮੋਹਾਲੀ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਡਰੱਗਜ਼ ਮਾਮਲੇ (Bikram Majithia Drug Case) ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਸ ਦੀ ਭਾਲ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

ਇਸ ਪੂਰੇ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਬਿਕਰਮ ਮਜੀਠੀਆ ਖਿਲਾਫ਼ ਚੱਲਦੇ ਕੇਸ 'ਚ ਹਾਈਕੋਰਟ 'ਚ 17 ਪੰਨਿਆਂ ਦਾ ਆਪਣਾ ਜਵਾਬ ਦਾਖ਼ਲ ਕੀਤਾ ਗਿਆ ਹੈ। ਇਸ 'ਚ ਸਰਕਾਰ ਦਾ ਕਹਿਣਾ ਕਿ ਬਿਕਰਮ ਮਜੀਠੀਆ ਖਿਲਾਫ਼ ਗੰਭੀਰ ਇਲਜ਼ਾਮ ਹਨ। ਇਸ ਨਵੇਂ ਡਰੱਗ ਨੇ ਪੰਜਾਬ ਦੇ ਕਈ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ 'ਚ ਧੱਕਿਆ ਹੈ। ਸਰਕਾਰ ਦਾ ਕਹਿਣਾ ਕਿ ਇਸ ਮਾਮਲੇ 'ਚ ਸਭ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਨਾਮ ਨਸ਼ਾ ਤਸਕਰੀ 'ਚ ਗ੍ਰਿਫ਼ਤਾਰ ਜਗਦੀਸ਼ ਭੋਲਾ ਵਲੋਂ ਲਿਆ ਗਿਆ ਸੀ। ਇਸ ਦੇ ਨਾਲ ਹੀ ਈ.ਡੀ ਦੀ ਜਾਂਚ ਤੋਂ ਬਾਅਦ ਵੀ ਮਜੀਠੀਆ ਦਾ ਨਾਮ ਨਿਕਲ ਕੇ ਸਾਹਮਣੇ ਆਇਆ ਹੈ।

ਦੱਸ ਦਈਏ ਕਿ ਇਸ ਪੂਰੇ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਇਸ 'ਚ ਹਾਈਕੋਰਟ ਵਲੋਂ ਸਰਕਾਰ ਨੂੰ ਆਪਣਾ ਪੱਖ ਰੱਖਦਿਆਂ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਇਸ ਮਾਮਲੇ ਵਿੱਚ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ ਚਿਦੰਬਰਮ ਪੇਸ਼ ਹੋਏ ਸਨ ਜਦਕਿ ਬਿਕਰਮ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਪੇਸ਼ ਹੋਏ ਸਨ,ਜਿਨ੍ਹਾਂ ਦੋਵੇ ਧਿਰਾਂ ਦਾ ਪੱਖ ਰੱਖਿਆ ਸੀ।

ਇਹ ਵੀ ਪੜ੍ਹੋ : 'ਆਪ' ਵੱਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀ ਕੀਤੀ ਜਾ ਰਹੀ ਉਲੰਘਣਾ: ਡਾ.ਚੀਮਾ

ਮੋਹਾਲੀ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਸੀ ਖਾਰਜ

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਵਲੋਂ ਮੋਹਾਲੀ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਸੀ ਜੋ ਖਾਰਜ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਸੀ।

ਮਜੀਠੀਆ ਦੀ ਗ੍ਰਿਫਤਾਰੀ ਲਈ ਛਾਪੇਮਾਰੀ

ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਖ਼ਿਲਾਫ਼ ਡਰੱਗ ਰੈਕੇਟ ਮਾਮਲੇ (Drug racket case) ਵਿੱਚ ਸ਼ਾਮਲ ਹੋਣ ਦਾ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ (Punjab Police) ਹੁਣ ਤੱਕ ਉਸ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੀ। ਇਸ ਲਈ ਮਜੀਠੀਆ ਦੀ ਗ੍ਰਿਫਤਾਰੀ ਲਈ ਯਤਨ ਤੇਜ਼ ਕਰਦੇ ਹੋਏ ਟੀਮਾਂ ਦਾ ਗਠਨ ਵੀ ਕੀਤਾ ਗਿਆ, ਤਾਂ ਜੋ ਮਜੀਠੀਆ ਨੂੰ ਗ੍ਰਿਫਤਾਰ ਕਰਕੇ ਅਦਾਲਤੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : Covid PM Modi review :ਕੋਰੋਨਾ ਅਤੇ ਓਮੀਕਰੋਨ ਦੇ ਵੱਧਦੇ ਮਾਮਲਿਆਂ 'ਤੇ ਚਿੰਤਾ, ਪ੍ਰਧਾਨ ਮੰਤਰੀ ਕਰਨਗੇ ਸਮੀਖਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.