ETV Bharat / city

ਮਜੀਠੀਆ ਵੱਲੋਂ ਅਦਾਲਤ ’ਚ ਅਗਾਊਂ ਜ਼ਮਾਨਤ ਅਰਜ਼ੀ ਦਾਖ਼ਲ - bail application

ਬਿਕਰਮਜੀਤ ਸਿੰਘ ਮਜੀਠੀਆ ਨੇ ਮੋਹਾਲੀ ਅਦਾਲਤ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ (Bikram Majithia files anticipatory bail application) ਕੀਤੀ ਹੈ। ਬੀਤੇ ਦਿਨ ਲੁੱਕ ਆਊਟ ਨੋਟਿਸ ਜਾਰੀ ਹੋਇਆ ਸੀ, ਜਿਸ ਤੋਂ ਮਗਰੋਂ ਮਜੀਠੀਆ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ।

ਮਜੀਠੀਆ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਖ਼ਲ

author img

By

Published : Dec 23, 2021, 11:52 AM IST

Updated : Dec 23, 2021, 1:00 PM IST

ਮੋਹਾਲੀ: ਬਿਕਰਮਜੀਤ ਸਿੰਘ ਮਜੀਠੀਆ ਨੇ ਮੋਹਾਲੀ ਅਦਾਲਤ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ (Bikram Majithia files anticipatory bail application) ਕੀਤੀ ਹੈ। ਉਥੇ ਹੀ ਮੁਹਾਲੀ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉੱਤੇ ਚੱਲੀ ਬਹਿਸ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਹੈ। ਦੁਪਿਹਰ ਬਾਅਦ ਜ਼ਮਾਨਤ ’ਤੇ ਫ਼ੈਸਲਾ ਆ ਸਕਦਾ ਹੈ।

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਚ ਲਿਖਿਆ ਹੈ ਕਿ ਡੀਜੀਪੀ ਸਿਧਾਰਥ ਚਟੋਪਾਧਿਆਏ ਅਕਾਲੀ ਦਲ ਨਾਲ ਨਿੱਜੀ ਦੁਸ਼ਮਣੀ ਸੀ ਅਤੇ ਉਹ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਨੇ ਲਿਖਿਆ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਮਾਮਲਾ ਦਰਜ ਕੀਤਾ ਗਿਆ ਹੈ, ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਸਿਰਫ਼ ਚੋਣ ਸਟੰਟ ਹੈ।

ਮਜੀਠੀਆ ਜ਼ਮਾਨਤ ਲਈ ਅਦਾਲਤ ਪਹੁੰਚੇ
ਮਜੀਠੀਆ ਜ਼ਮਾਨਤ ਲਈ ਅਦਾਲਤ ਪਹੁੰਚੇ

ਬੀਤੇ ਦਿਨ ਲੁੱਟ ਆਊਟ ਨੋਟਿਸ ਹੋਇਆ ਜਾਰੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਡਰੱਗ ਮਾਮਲੇ ਵਿੱਚ ਬੀਤੇ ਦਿਨ ਲੁੱਕ ਆਊਟ ਨੋਟਿਸ ਜਾਰੀ ਹੋਇਆ ਸੀ, ਜਿਸ ਤੋਂ ਮਗਰੋਂ ਮਜੀਠੀਆ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ।

ਮਜੀਠੀਆ ਦੀ ਭਾਲ ਲਈ ਛਾਪੇਮਾਰੀ

ਦੱਸ ਦਈਏ ਕਿ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਬੀਤੇ ਦਿਨ ਮਜੀਠੀਆ ਆਪਣੀ ਮੋਬਾਈਲ ਲੋਕੇਸ਼ਨ ਨਾਲ ਪੰਜਾਬ ਪੁਲਿਸ ਨੂੰ ਚਕਮਾ ਦੇ ਫਰਾਰ ਹੋ ਗਿਆ ਸੀ। ਟੀਮ ਨੇ ਜਦੋਂ ਉਸਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਤਾਂ ਮੋਬਾਇਲ ਮਿਲਿਆ ਪਰ ਮਜੀਠੀਆ ਉਥੇ ਨਹੀਂ ਸੀ। ਸਰਕਾਰ ਦੀ ਯੋਜਨਾ ਸੀ ਕਿ ਮਾਮਲਾ ਦਰਜ ਹੁੰਦੇ ਹੀ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਨੇ ਮਜੀਠੀਆ ਦੇ ਮੋਬਾਈਲ ਦੀ ਲੋਕੇਸ਼ਨ ਟ੍ਰੈਕ ਕੀਤੀ ਸੀ। ਉਹ ਲਗਾਤਾਰ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਫਲੈਟ ਦੀ ਲੋਕੇਸ਼ਨ ਦੱਸ ਰਿਹਾ ਸੀ।

ਮਜੀਠੀਆ ਜ਼ਮਾਨਤ ਲਈ ਅਦਾਲਤ ਪਹੁੰਚੇ
ਮਜੀਠੀਆ ਜ਼ਮਾਨਤ ਲਈ ਅਦਾਲਤ ਪਹੁੰਚੇ

49 ਪੰਨਿਆਂ ਦੀ ਐਫ.ਆਈ.ਆਰ ਕੀਤੀ ਹੈ ਦਰਜ

ਦੱਸ ਦਈਏ ਕਿ ਬਿਊਰੋ ਆਫ਼ ਇਨਵੈਸਟੀਗੇਸ਼ਨ (Bureau of Investigation) ਨੇ ਮਜੀਠੀਆ ਖ਼ਿਲਾਫ਼ NDPS Act ਤਹਿਤ 49 ਪੰਨਿਆਂ ਦੀ FIR ਦਰਜ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਐਫਆਈਆਰ SIT ਦੇ ਮੁਖੀ ਸੀਨੀਅਰ ਪੁਲਿਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਦੀ ਰਿਪੋਰਟ ਦੇ ਆਧਾਰ ’ਤੇ ਦਰਜ ਕੀਤੀ ਗਈ ਹੈ।ਇਸ ਵਿੱਚ ਸੈਕਸ਼ਨ 25 (ਕਿਸੇ ਅਪਰਾਧ ਲਈ ਇਸ ਦੇ ਅਹਾਤੇ ਦੀ ਵਰਤੋਂ ਲਈ ਸਜ਼ਾ), 27A (ਖਰੀਦਣ, ਵਿਕਰੀ, ਉਤਪਾਦਨ, ਨਿਰਮਾਣ, ਸਟੋਰੇਜ, ਨਸ਼ੀਲੇ ਪਦਾਰਥਾਂ ਦੀ ਆਯਾਤ ਜਾਂ ਨਿਰਯਾਤ) ਅਤੇ 29 (ਯੋਜਨਾ ਜਾਂ ਕਮਿਸ਼ਨ) ਸ਼ਾਮਿਲ ਹਨ।

ਮਜੀਠੀਆ ਜ਼ਮਾਨਤ ਲਈ ਅਦਾਲਤ ਪਹੁੰਚੇ
ਮਜੀਠੀਆ ਜ਼ਮਾਨਤ ਲਈ ਅਦਾਲਤ ਪਹੁੰਚੇ

ਇਹਨਾਂ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ

ਮੋਹਾਲੀ ਵਿੱਚ ਦਰਜ ਐਫਆਈਆਰ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਆਈਪੀਸੀ ਦੀ ਧਾਰਾ 25,26,27 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਅਕਾਲੀ ਦਲ ਵੱਲੋਂ ਕਈ ਪ੍ਰੈਸ ਕਾਨਫਰੰਸਾਂ ਕਰਨ ਤੋਂ ਬਾਅਦ ਕਿਹਾ ਗਿਆ ਸੀ ਕਿ ਸਰਕਾਰ ਕਿਸੇ ਨਾ ਕਿਸੇ ਤਰੀਕੇ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕਰਨਾ ਚਾਹੁੰਦੀ ਹੈ।

ਰਿਪੋਰਟਾਂ ਮੁਤਾਬਕ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ 'ਤੇ ਲਗਾਤਾਰ ਇਲਜ਼ਾਮ ਲੱਗ ਰਹੇ ਸਨ।

Last Updated : Dec 23, 2021, 1:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.