ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਅੱਤਵਾਦੀ ਹਮਲੇ ਦੇ ਰੋਸ ਵਜੋਂ ਵਿਧਾਨਸਭਾ ਦੀ ਕਾਰਵਾਈ ਮੁਲਤਵੀ ਕਰਨ ਦੀ ਵੀ ਮੰਗ ਕੀਤੀ। ਇਸ ਤੋਂ ਬਾਅਦ ਵਿਧਾਨਸਭਾ ਨੂੰ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲਵਾਮਾ ਜ਼ਿਲ੍ਹੇ ਵਿੱਚ ਸ੍ਰੀ ਨਗਰ- ਜੰਮੂ ਰਾਜਮਾਗਰ ਤੇ ਲੇਥਪੋਰਾ ਦੇ ਕੋਲ ਅੱਤਵਾਦੀਆਂ ਨੇ ਆਈਈਡੀ ਧਮਾਕਾ ਕਰਕੇ ਜਵਾਨਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ 'ਚ 42 ਜਵਾਨ ਸ਼ਹੀਦ ਹੋ ਗਏ ਸਨ।