ETV Bharat / city

ਬਿਕਰਮ ਮਜੀਠੀਆ ਬੋਲੇ, "ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਬਣਿਆ ਅੱਤਵਾਦੀ?" - ਕੈਪਟਨ ਅਮਰਿੰਦਰ ਸਿੰਘ

ਸ਼੍ਰੋਮਣਾ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫ਼ਰੰਸ ਕਰ ਡੀਜੀਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ 'ਤੇ ਤਿੱਖੇ ਵਾਰ ਕੀਤੇ। ਉਨ੍ਹਾਂ ਕਿਹਾ ਕਿ ਹੁਣ ਤੱਕ ਬਹੁਤ ਸਾਰੇ ਸ਼ਰਧਾਲੂ ਇਸ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ ਪਰ ਕੌਣ ਅੱਤਵਾਦੀ ਬਣਿਆ?

ਸ਼੍ਰੋਮਣਾ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ

author img

By

Published : Feb 22, 2020, 5:57 PM IST

ਚੰਡੀਗੜ੍ਹ: ਡੀਜੀਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ 'ਤੇ ਸਿਆਸਤ ਭੱਖਦੀ ਜਾ ਰਹੀ ਹੈ। ਇਸ ਮਾਮਲੇ 'ਤੇ ਇੱਕ ਤੋਂ ਬਾਅਦ ਇੱਕ ਸਿਆਸੀ ਆਗੂਆਂ ਦੇ ਟਿੱਪਣੀਆਂ ਸਾਹਮਣੇ ਆ ਰਹੀਆਂ ਹਨ। ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫ਼ਰੰਸ ਕਰ ਉਨ੍ਹਾਂ 'ਤੇ ਤਿੱਖੇ ਵਾਰ ਕੀਤੇ।

ਸ਼੍ਰੋਮਣਾ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ

ਮਜੀਠੀਆ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਿਸ ਤਰ੍ਹਾਂ ਦਾ ਬਿਆਨ ਦਿੱਤਾ ਹੈ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਬਹੁਤ ਸਾਰੇ ਸ਼ਰਧਾਲੂ ਇਸ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ ਪਰ ਕੌਣ ਅੱਤਵਾਦੀ ਬਣਿਆ? ਉਨ੍ਹਾਂ ਕਿਹਾ ਕਿ ਆਖ਼ਿਰ ਅਜਿਹਾ ਕੀ ਕਾਰਨ ਹੈ ਕਿ ਡੀਜੀਪੀ ਦਿਨਕਰ ਗੁਪਤਾ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ ਤੇ ਜੇ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਸਾਹਮਣੇ ਰੱਖਣ।

ਇਸ ਤੋਂ ਇਲਾਵਾ ਉਨ੍ਹਾਂ ਗਾਂਧੀ ਪਰਿਵਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਗਾਂਧੀ ਪਰਿਵਾਰ ਲਗਾਤਾਰ ਸਿੱਖ ਵਿਰੋਧੀ ਰਿਹਾ ਹੈ, ਇਸ ਲਈ ਉਨ੍ਹਾਂ ਦੀ ਸ਼ੈਅ 'ਤੇ ਹੀ ਡੀਜੀਪੀ ਵੱਲੋਂ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੇ 70 ਸਾਲਾਂ ਤੱਕ ਲਾਂਘਾ ਨਹੀ ਖੁੱਲ੍ਹਣ ਦਿੱਤਾ ਤੇ ਅੱਜ ਜੇ ਲਾਂਘਾ ਖੁੱਲ੍ਹ ਗਿਆ ਹੈ ਤਾਂ ਇਹ ਮੁੜ ਸਾਜ਼ਿਸ਼ ਰਚ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਨੇ 24 ਘੰਟਿਆ ਦੇ ਅੰਦਰ ਕੋਈ ਸਪਸ਼ਟੀਕਨ ਨਹੀਂ ਦਿੱਤਾ ਤਾਂ ਇਹ ਮੁੱਦਾ ਵਿਧਾਨ ਸਭਾ ‘ਚ ਚੁੱਕਾਂਗੇ ਅਤੇ ਉਨ੍ਹਾਂ ਸਮਾਂ ਇਜਲਾਸ ਦੀ ਕਾਰਵਾਈ ਨਹੀਂ ਚੱਲਣ ਦੇਵਾਂਗੇ।

ਕਰਤਾਰਪੁਰ 'ਚ ਉਹ ਸਮਰੱਥਾ ਹੈ ਕਿ ਸਵੇਰੇ ਕਿਸੇ ਨੂੰ ਭੇਜੋ, ਸ਼ਾਮ ਤੱਕ ਅੱਤਵਾਦੀ ਬਣਾ ਦਿੱਤਾ ਜਾਵੇਗਾ: ਦਿਨਕਰ ਗੁਪਤਾ

ਜ਼ਿਕਰਯੋਗ ਹੈ ਕਿ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਇਰਾਦੇ ‘ਤੇ ਸਵਾਲ ਚੁੱਕੇ ਹਨ। ਡੀਜੀਪੀ ਨੇ ਆਪਣੇ ਇੱਕ ਇੰਟਰਵਿਊ 'ਚ ਕਿਹਾ, "ਕਰਤਾਰਪੁਰ ਉਹ ਸਮਰੱਥਾ ਦੀ ਪੇਸ਼ਕਸ਼ ਕਰਦਾ ਹੈ ਕਿ ਤੁਸੀਂ ਸਵੇਰ ਨੂੰ ਕਿਸੇ ਨੂੰ ਇੱਕ ਆਮ ਵਿਅਕਤੀ ਨੂੰ ਭੇਜੋ ਅਤੇ ਸ਼ਾਮ ਤੱਕ ਉਹ ਅਸਲ ਵਿੱਚ ਸਿੱਖਿਅਤ ਅੱਤਵਾਦੀ ਵਜੋਂ ਵਾਪਸ ਆ ਜਾਵੇਗਾ। ਤੁਸੀਂ 6 ਘੰਟੇ ਉੱਥੇ ਹੋ, ਤੁਹਾਨੂੰ ਫਾਇਰਿੰਗ ਰੇਂਜ 'ਤੇ ਲਿਜਾਇਆ ਜਾ ਸਕਦਾ ਹੈ, ਤੁਹਾਨੂੰ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ।"

ETV Bharat Logo

Copyright © 2025 Ushodaya Enterprises Pvt. Ltd., All Rights Reserved.