ਚੰਡੀਗੜ੍ਹ: ਡਰੱਗ ਮਾਮਲੇ ਦੀ ਜਾਂਚ ਲਈ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣਗੇ। ਮਜੀਠੀਆ ਮੁਹਾਲੀ ਸਟੇਟ ਕਰਾਈਮ ਬਰਾਂਚ ਦੇ ਦਫਤਰ ਵਿਖੇ ਜਾਂਚ ਲਈ ਪਹੁੰਚ ਸਕਦੇ ਹਨ। ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਮਜੀਠੀਆ ਡਰੱਗ ਮਾਮਲੇ ਦੀ ਜਾਂਚ ਵਿੱਚ ਸ਼ਾਮਿਲ ਹੋ ਰਹੇ ਹਨ। ਦੱਸ ਦਈਏ ਕਿ ਮਜੀਠੀਆ ਨੂੰ ਹਾਈਕੋਰਟ ਤੋਂ ਅਗਾਊ ਜ਼ਮਾਨਤ ਮਿਲੀ ਹੈ।
ਇਹ ਵੀ ਪੜੋ: ਰਾਘਵ ਚੱਢਾ ਦਾ ਸੌਰਭ ਜੈਨ ਨੂੰ ਮਾਣਹਾਨੀ ਨੋਟਿਸ
ਜਿਕਰਯੋਗ ਹੈ ਕਿ ਮਜੀਠੀਆ ਖਿਲਾਫ਼ ਡਰੱਗ ਮਾਮਲੇ ਵਿੱਚ ਕੇਸ ਦਰਜ (Majithia drug case) ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਸਨ, ਪਰ ਮਜੀਠੀਆ ਪੁਲਿਸ ਹੱਥ ਨਹੀਂ ਲੱਗੇ।
ਰੂਪੋਸ਼ ਦੌਰਾਨ ਮਜੀਠੀਆ ਲਗਾਤਾਰ ਗ੍ਰਿਫਤਾਰੀ ਤੋਂ ਬਚਣ ਦੇ ਲਈ ਜ਼ਮਾਨਤ ਅਰਜੀਆਂ ਦਾਇਰ ਕਰ ਰਹੇ ਸਨ। ਇਸਦੇ ਚੱਲਦੇ ਹੀ ਪਿਛਲੇ ਦਿਨੀਂ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਰਾਹਤ ਮਿਲੀ ਹੈ। ਮਜੀਠੀਆ ਨੂੰ ਰਾਹਤ ਦਿੰਦੇ ਹਾਈਕੋਰਟ ਵੱਲੋਂ ਡਰੱਗ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਸਨ। ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਜੀਠੀਆ ਜਾਂਚ ਵਿੱਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ:‘ਅੰਤਰਿਮ ਜ਼ਮਾਨਤ ਮਿਲੀ ਐ ਨਾ ਕਿ ਨਸ਼ਾ ਤਸਕਰੀ ਕੇਸਾਂ ’ਚ ਦੁੱਧ ਧੋਤਾ ਸਾਬਤ ਹੋਇਐ ਬਾਦਲ ਦਲ’