ETV Bharat / city

ਮਜੀਠੀਆ ਜ਼ਮਾਨਤ ਮਾਮਲਾ: ਸਪੈਸ਼ਲ ਬੈਂਚ ਦੇ ਜੱਜ ਨੇ ਮਾਮਲੇ ਤੋਂ ਕੀਤਾ ਖੁਦ ਨੂੰ ਵੱਖ - Bikram Singh Majithia bail case

ਡਰੱਗ ਮਾਮਲੇ ਚ ਘਿਰੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ਨੂੰ ਲੈ ਕੇ ਹਾਈਕੋਰਟ ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਦੀ ਸਪੈਸ਼ਲ ਬੈਂਚ ਦੇ ਇੱਕ ਜਜ ਵੱਲੋਂ ਮਜੀਠੀਆ ਦੀ ਜਮਾਨਤ ਪਟੀਸ਼ਨ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ।

ਮਜੀਠੀਆ ਜ਼ਮਾਨਤ ਮਾਮਲਾ
ਮਜੀਠੀਆ ਜ਼ਮਾਨਤ ਮਾਮਲਾ
author img

By

Published : Jul 15, 2022, 1:37 PM IST

Updated : Jul 15, 2022, 2:13 PM IST

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਡਬਲ ਬੈਂਚ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ਨੂੰ ਲੈਕੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਦੀ ਸਪੈਸ਼ਲ ਬੈਂਚ ਦੇ ਇੱਕ ਜੱਜ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਮਾਮਲਾ ਮੁੜ ਤੋਂ ਹਾਈਕੋਰਟ ਦੇ ਚੀਫ਼ ਜਸਟਿਸ ਕੋਲ ਜਾਵੇਗਾ।

ਮਿਲੀ ਜਾਣਕਾਰੀ ਮੁਤਾਬਿਕ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਐਮਐਸ ਰਾਮਚੰਦਰ ਦੀ ਬੈਂਚ ਨੂੰ ਮਜੀਠੀਆ ਦੀ ਜਮਾਨਤ ਮਾਮਲੇ ਨੂੰ ਭੇਜਿਆ ਗਿਆ ਸੀ ਪਰ ਇਸ ਮਾਮਲੇ ’ਤੇ ਜਸਟਿਸ ਅਨੂਪ ਚਿਤਕਾਰਾ ਵੱਲੋਂ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਲਿਆ ਸੀ।

ਸਪੈਸ਼ਲ ਬੈਂਚ ਦੇ ਜੱਜ ਨੇ ਮਾਮਲੇ ਤੋਂ ਕੀਤਾ ਖੁਦ ਨੂੰ ਵੱਖ

ਮਜੀਠੀਆ ਨੇ ਕੀਤਾ ਸੀ ਸਰੰਡਰ: ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਕੋਰਟ ਵਿਖੇ ਸਰੰਡਰ ਕਰ ਦਿੱਤਾ ਸੀ। ਸਰੰਡਰ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਚ ਭੇਜ ਦਿੱਤਾ ਸੀ। ਇਸ ਸਮੇਂ ਬਿਕਰਮ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਚ ਬੰਦ ਹਨ।

ਕੀ ਹੈ 2017 ਦੀ STF ਡਰੱਗ ਰਿਪੋਰਟ: ਅਦਾਲਤ 'ਚ ਨਸ਼ਿਆਂ ਨਾਲ ਸਬੰਧਤ ਸਾਰੀਆਂ ਜਾਂਚ ਏਜੰਸੀਆਂ, ਜਿਨ੍ਹਾਂ 'ਚ ਐੱਸ.ਟੀ.ਐੱਫ., ਐੱਸ.ਆਈ.ਟੀ., ਈ.ਡੀ., ਸੀ.ਬੀ.ਆਈ ਅਤੇ ਕੇਂਦਰ ਦੀਆਂ ਹੋਰ ਏਜੰਸੀਆਂ ਨੇ ਰਿਪੋਰਟ ਦਾਇਰ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸ.ਟੀ.ਐੱਫ. ਡਰੱਗਜ਼ ਦੀ ਰਿਪੋਰਟ ਦਾ ਅੱਜ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਇਹ ਰਿਪੋਰਟ। ਜਿਸ 'ਤੇ ਕਾਫੀ ਸਿਆਸਤ ਹੁੰਦੀ ਰਹੀ, ਕਾਂਗਰਸ ਹਮੇਸ਼ਾ ਇਹ ਕਹਿੰਦੀ ਰਹੀ ਕਿ ਇਸ 'ਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਹੈ।

ਇਹ ਵੀ ਪੜੋ: ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਸੌਪਿਆ ਮੈਮੋਰੰਡਮ

Last Updated : Jul 15, 2022, 2:13 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.