ਚੰਡੀਗੜ੍ਹ: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਵਿਕਰਮਜੀਤ ਸਿੰਘ ਅਤੇ ਸੰਤ ਬਲਬੀਰ ਸੀਚੇਵਾਲ ਬਿਨਾਂ ਮੁਕਾਬਲਾ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜਸਭਾ ਉਮੀਦਵਾਰ ਵਿਕਰਮਜੀਤ ਸਾਹਨੀ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਾਮਜ਼ਦਗੀ ਪੱਤਰ ਭਰੇ ਗਏ ਸਨ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨਾਲ ਮੌਜੂਦ ਸਨ।
ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਪੰਜ ਮੈਂਬਰ ਰਾਜ ਸਭਾ ਲਈ ਨਿਰਵਿਘਨ ਚੁਣੇ ਜਾ ਚੁੱਕੇ ਹਨ ਜਿਨ੍ਹਾਂ ਵਿੱਚ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਸ਼ਾਮਲ ਹਨ।
ਪਹਿਲਾਂ ਚੁਣੇ ਗਏ ਰਾਜ ਸਭਾ ਮੈਂਬਰਾਂ 'ਤੇ ਭਖੀ ਸੀ ਸਿਆਸਤ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਪਹਿਲਾ ਰਾਜ ਸਭਾ ਮੈਂਬਰ ਚੁਣੇ ਸਨ ਉਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮ ਹੋ ਗਈ ਸੀ। ਆਪ ਸਰਕਾਰ ਨੂੰ ਵਿਰੋਧੀਆਂ ਨੇ ਨਿਸ਼ਾਨੇ 'ਤੇ ਲੈ ਲਿਆ ਸੀ ਉਨ੍ਹਾਂ ਦਾ ਕਹਿਣਾ ਸੀ ਪੰਜਾਬ ਦੇ ਚੁਣੇ ਗਏ ਰਾਜ ਸਭਾ ਮੈਂਬਰ ਜਾ ਤਾਂ ਪੰਜਾਬ ਤੋਂ ਬਾਹਰ ਹਨ ਜਾ ਫਿਰ ਵੱਡੇ ਕਾਰੋਬਾਰੀ ਹਨ। ਜੋ ਪੰਜਾਬ ਦੀਆਂ ਤੇ ਆਮ ਲੋਕਾਂ ਦੀਆਂ ਸਮੱਸੀਆਂਵਾ ਨੂੰ ਨਹੀਂ ਸਮਝ ਸਕਦੇ।
ਸਮਾਜਸੇਵੀ ਵਿਅਕਤੀਆਂ 'ਤੇ ਖੇਡਿਆ ਦਾਅ: ਪਹਿਲਾਂ ਵਿਰੋਧੀ ਪਾਰਟੀ ਨੇ ਰਾਜ ਸਭਾ ਮੈਂਬਰ ਪੰਜਾਬ ਦੇ ਬਾਹਰੋਂ ਜਾ ਫਿਰ ਵੱਡੇ ਪੂੰਜੀਪਤੀ ਹੋਣ ਤੇ ਨਿਸ਼ਾਨਾ ਸਾਧ ਰਹੇ ਸਨ। ਪਰ ਇਸ ਵਾਰ ਆਪ ਸਰਕਾਰ ਨੇ ਰਾਜ ਸਭਾ ਦੇ ਲਈ ਦੋ ਸਮਾਜਸੇਵੀ ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਹੈ।
ਵਿਕਰਮਜੀਤ ਕੋਰੋਨਾ ਕਾਲ 'ਚ ਕਰ ਚੁੱਕੇ ਨੇ ਅਹਿਮ ਕੰਮ: ਦੱਸ ਦਈਏ ਕਿ ਸੰਤ ਸੀਚੇਵਾਲ ਲਗਾਤਾਰ ਵਾਤਾਵਰਨ ਨੂੰ ਲੈਕੇ ਕੰਮ ਕਰਦੇ ਹਨ ਅਤੇ ਪੰਜਾਬ ਵਿੱਚ ਇੱਕ ਨਾਮੀ ਸ਼ਖ਼ਸੀਅਤ ਹਨ। ਇਸ ਦੇ ਨਾਲ ਹੀ ਵਿਕਰਮ ਸਾਹਨੀ ਵੱਲੋਂ ਕੋਵਿਡ ਦੇ ਸਮੇਂ ਪੰਜਾਬ ਦੇ ਪਿੰਡਾਂ ਵਿੱਚ ਜਾ ਕੇ ਲੋੜਵੰਦ ਲੋਕਾਂ ਦੀ ਮੱਦਦ ਕੀਤੀ ਗਈ ਸੀ। ਇਸਦੇ ਨਾਲ ਹੀ ਉਨ੍ਹਾਂ ਅਫਗਾਨਿਸਤਾਨ ਤੋਂ ਆਏ ਸਿੱਖਾਂ ਦੇ ਮੁੜ ਵਸੇਬੇ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ।
ਸੰਤ ਸੀਚੇਵਾਲ ਨੇ ਵਾਤਾਵਰਣ ਦੇ ਕੰਮਾਂ ’ਚ ਨਿਭਾਈ ਅਹਿਮ ਭੂਮਿਕਾ: ਜੇਕਰ ਸੰਤ ਬਲਬੀਰ ਸੀਚੇਵਾਲ ਵੱਲੋਂ ਕਾਲੀ ਬੇਈ ਨਦੀ ਦੀ 160 ਕਿਲੋਮੀਟਰ ਦੀ ਸਫਾਈ ਕਰਵਾਈ ਗਈ ਹੈ। ਇਸ ਨਦੀ ਵਿੱਚ ਕਰੀਬ 40 ਪਿੰਡਾਂ ਦੇ ਲੋਕ ਕੂੜਾ ਸੁੱਟਦੇ ਸਨ।ਇਸ ਕੰਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਉਨ੍ਹਾਂ ਦੀ ਮਦਦ ਕਰਵਾਈ ਗਈ ਸੀ।ਸੰਤ ਸੀਚੇਵਾਲ ਨੂੰ ਵਾਤਾਵਰਣ ਦੇ ਕੰਮਾਂ ਵਿੱ ਆਪਣਾ ਯੋਗਦਾਨ ਪਾਉਣ ਨੂੰ ਲੈਕੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਈ ਸਨਮਾਨ ਮਿਲ ਚੁੱਕੇ ਹਨ। ਪਿਛਲੇ ਦਿਨੀਂ ਸੀਚੇਵਾਲ ਪਹੁੰਚੇ ਸੀਐਮ ਭਗਵੰਤ ਮਾਨ ਵਲੋਂ ਆਪਣੇ ਭਾਸ਼ਣ ਵਿੱਚ ਉਨ੍ਹਾਂ ਦੀ ਜੰਮਕੇ ਸ਼ਲਾਘਾ ਕੀਤੀ ਗਈ ਸੀ ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਮਾਨ ਸਰਕਾਰ ਵੱਲੋਂ ਸੰਤ ਸੀਚੇਵਾਲ ਨੂੰ ਪੰਜਾਬ ਨੂੰ ਲੈਕੇ ਕੋਈ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਵਿਰੋਧੀਆਂ ਨੇ ਬਾਹਰੀ ਦਾ ਮੁੱਦਾ ਉਠਾਇਆ: ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੈ ਕੇ ਬਾਹਰੀ ਲੋਕਾਂ ਦਾ ਮੁੱਦਾ ਉਠਾਉਣਾ ਸੀ। ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ, ਜੋ ਪਿਛਲੇ ਸਮੇਂ 'ਚ 'ਆਪ' ਆਗੂ ਸਨ, ਨੇ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਆਵਾਜ਼ ਬੁਲੰਦ ਕਰਨ ਲਈ ਸਿਰਫ਼ ਪੰਜਾਬੀਆਂ ਨੂੰ ਹੀ ਰਾਜ ਸਭਾ ਵਿੱਚ ਭੇਜਿਆ ਜਾਵੇ। ਅਕਾਲੀ ਦਲ ਦੇ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਵੀ ਇਸ ਦਾ ਵਿਰੋਧ ਕੀਤਾ ਹੈ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਵੀ ਪੰਜਾਬ ਦੇ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਵਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ ਨੂੰ ਵੀ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਸੀ।
ਰਾਜਸਭਾ ਉਮੀਦਵਾਰਾਂ ’ਤੇ ਖੜ੍ਹਾ ਹੋਏ ਸਨ ਸਵਾਲ: ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਜੋ ਰਾਜ ਸਭਾ ਉਮੀਦਵਾਰ ਚੁਣੇ ਸਨ ਉਨ੍ਹਾਂ ਨਾਮਾਂ ਨੂੰ ਲੈਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ। ਪੰਜਾਬ ਤੋਂ ਰਾਘਵ ਚੱਢਾ, ਡਾਕਟਰ ਸੰਦੀਪ ਪਾਠਕ ਨੂੰ ਰਾਜ ਸਭਾ ਭੇਜਣ 'ਤੇ ਵਿਰੋਧੀਆਂ ਵੱਲੋਂ ਵੱਡੇ ਸਵਾਲ ਖੜ੍ਹੇ ਕੀਤੇ ਗਏ ਸਨ। ਦੋਵਾਂ ਤੋਂ ਇਲਾਵਾ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਲੁਧਿਆਣਾ ਦੇ ਕਾਰੋਬਾਰੀ ਸੰਜੀਵ ਅਰੋੜਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀਦੇ ਅਸ਼ੋਕ ਮਿੱਤਲ ਨੂੰ ਰਾਜ ਸਭਾ ਭੇਜਿਆ ਗਿਆ ਹੈ ਜਿਸ ਤੋਂ ਬਾਅਦ ਮਾਨ ਸਰਕਾਰ ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ।ਹੁਣ ਦੋ ਹੋਰ ਉਮੀਦਵਾਰਾਂ ਦੇ ਨਾਮਾਂ ਉੱਪਰ ਮਾਨ ਸਰਕਾਰ ਨੇ ਮੋਹਰ ਲਾਈ ਹੈ। ਇਸ ਵਾਰ ਕੁਝ ਚੰਗੇ ਚਿਹਰਿਆਂ ਨੂੰ ਰਾਜ ਸਭਾ ਵਿੱਚ ਭੇਜ ਕੇ ਆਮ ਆਦਮੀ ਪਾਰਟੀ ਸੰਗਰੂਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਪਣਾ ਅਕਸ਼ ਖਰਾਬ ਨਹੀਂ ਕਰਨਾ ਚਾਹੁੰਦੀ।
ਇਹ ਵੀ ਪੜ੍ਹੋ:- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲੀ Z ਸ਼੍ਰੇਣੀ ਸੁਰੱਖਿਆ