ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਭਾਜਪਾ ਗਠਜੋੜ ਵੱਲੋਂ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਭਾਜਪਾ ਗਠਜੋੜ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਭਾਜਪਾ ਮਾਮਲਿਆਂ ਦੇ ਸਹਿ ਇੰਚਾਰਜ ਹਰਦੀਪ ਸਿੰਘ ਪੂਰੀ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਲੋਕ ਕਾਂਗਰਸ ਦੇ ਸੁਪਰੀਮੋ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸ਼ਾਮਲ ਹਨ।
ਭਾਜਪਾ ਗਠਜੋੜ ਦੁਆਰਾ ਚੋਣ ਮੈਨੀਫੈਸਟੋ ਦੁਆਰਾ 11 ਨੁਕਾਤੀ ਸੰਕਲਪ ਪੱਤਰ ਜਾਰੀ ਕੀਤਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਭਾਜਪਾ ਮਾਮਲਿਆਂ ਦੇ ਸਹਿ ਇੰਚਾਰਜ ਹਰਦੀਪ ਸਿੰਘ ਪੂਰੀ ਨੇ ਕਿਹਾ ਇਹ ਪੰਜਾਬ ਦੇ 11 ਨੁਕਾਤੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ’ਚ ਫੇਲ ਸਾਬਿਤ ਹੋਈ ਹੈ। ਇਹ 11 ਸੰਕਲਪ ਪੰਜਾਬ ਦੀਆਂ ਤਿੰਨ ਲੋੜਾਂ ਦਾ ਕੇਂਦਰ ਹੈ। ਸ਼ਾਂਤੀ ਭਾਈਚਾਰਾ, ਨਸ਼ਾ ਮੁਕਤ ਪੰਜਾਬ, ਮਾਫਿਆ ਦਾ ਖਾਤਮਾ, ਉਦਯੋਗਿਕ ਵਿਕਾਸ ਸਾਰੇ 11 ਸੰਕਲਪ ਦੋ ਸਾਲ ’ਚ ਪੂਰੇ ਹੋਣਗੇ।
ਇਸ ਦੌਰਾਨ ਪੰਜਾਬ ਲੋਕ ਕਾਂਗਰਸ ਦੇ ਸੁਪਰੀਮੋ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਰਿਸ਼ਤੇ ਵਿਗੜ ਰਹੇ ਹਨ। ਖਾਸਤੌਰ ਤੇ ਸੀਮਾ ਸਰਹੱਦ ਪਾਰ ਤੋਂ ਹਥਿਆਰ ਬਰਾਮਦ ਹੋ ਰਹੇ ਹਨ। ਪੰਜਾਬ ਚ ਮੁੜ ਤੋਂ ਅੱਤਵਾਦ ਦਾ ਖਤਰਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਚ ਹਾਲਾਤ ਵਧੀਆ ਹੋਣ ਤੋਂ ਬਾਅਦ ਲੋਕ ਪੰਜਾਬ ਆਉਣਗੇ ਅਤੇ ਵਪਾਰ ਨੂੰ ਵਾਧਾ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਜਿਸ ਸਮੇਂ ਉਹ ਮੁੱਖ ਮੰਤਰੀ ਸੀ ਉਸ ਸਮੇਂ ਪੰਜਾਬ ਦਾ ਪੂਰਾ ਵਿਕਾਸ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ 22 ਲੱਖ ਨੌਕਰੀਆਂ ਦਿੱਤੀਆਂ ਗਈਆਂ ਹਨ।
ਭਾਜਪਾ ਗਠਜੋੜ ਦੇ 11 ਨੁਕਾਤੀ
ਸ਼ਾਂਤੀ ਅਤੇ ਭਾਈਚਾਰਾ
ਐਨਡੀਏ ਦੇ ਸੰਕਲਪ ਪੱਤਰ ਵਿਚ ਬੇਅਦਬੀ ਲਈ ਜੀਰੋ ਸਹਿਣਸ਼ੀਲਤਾ ਦੀ ਨੀਤੀ , ਬੇਅਦਬੀ ਦੇ ਮਾਮਲਿਆਂ ਦੀ ਤੇਜੀ ਨਾਲ ਜਾਂਚ ਲਈ ਵਿਸ਼ੇਸ਼ ਟਾਸਕ ਫੋਰਸ ਅਤੇ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਅਤੇ ਬੇਅਦਬੀ ਵਿਰੁੱਧ ਬਣੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ . ਸਰਹੱਦ ਪਾਰ ਦੇ ਅੱਤਵਾਦ, ਨਸ਼ੇ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਡਰੋਨ ਨਿਗਰਾਨੀ, ਇਲੈਕਟ੍ਰਿਕ ਫੈਸਾਂ ਅਤੇ ਪੁਲਿਸ ਚੌਕੀਆਂ ਦੇ ਨਿਰਮਾਣ ਵਰਗੇ ਸਖ਼ਤ ਕਦਮ ਚੁੱਕੇ ਜਾਣਗੇ।ਸੂਬੇ ਵਿੱਚ ਗੈਂਗ ਕਲਚਰ ਨੂੰ ਖਤਮ ਕਰਨ ਲਈ ਸਖ਼ਤ ਕਾਨੂੰਨ ਅਤੇ ਸੀਸੀਟੀਵੀ ਨਿਗਰਾਨੀ ਵਿੱਚ ਵਾਧਾ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਕੀਤਾ ਜਾਵੇਗਾ। ਸੂਬੇ ਵਿਚ ਅੱਤਵਾਦ ਤੋਂ ਪੀੜਤ ਲੋਕਾਂ ਦੇ ਮਾਮਲੇ ਹੱਲ ਕੀਤੇ ਜਾਣਗੇ ਅਤੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਪੰਜ ਲੱਖ ਦਾ ਮੁਆਵਜਾ ਦਿੱਤਾ ਜਾਵੇਗਾ
ਮਾਫੀਆ ਮੁਕਤ ਪੰਜਾਬ
ਮਾਫੀਆ ਰਾਜ ਨੂੰ ਖਤਮ ਕਰਨ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਤਰਜ ਤੇ ਨਵੀਨਤਮ ਤਕਨਾਲੋਜੀ ਦਾ ਇਸਤੇਮਾਲ ਕੀਤਾ ਜਾਵੇਗਾ। ਪੰਜਾਬ ਵਿੱਚ ਰੇਤ, ਜ਼ਮੀਨ ਅਤੇ ਸ਼ਰਾਬ ਮਾਫੀਆ ਖ਼ਤਮ ਕਰਨ ਲਈ ਲੋਕਾਯੁਕਤ ਨੂੰ ਮਜਬੂਤ ਬਣਾਇਆ ਜਾਵੇਗਾ|ਅਣ-ਅਧਿਕਾਰਤ ਰੇਤ ਮਾਈਨਿੰਗ ਨੂੰ ਰੋਕਣ ਲਈ 'ਆਈਨਿੰਗ ਅਥਾਰਟੀ' ਦਾ ਗਠਨ ਕੀਤਾ ਜਾਵੇਗਾ। ਸਰਕਾਰੀ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਅਤੇ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਿਟੀਜ਼ਨ ਚਾਰਟਰ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।ਸਰਕਾਰੀ ਠੇਕਿਆਂ ਵਿੱਚ ਭ੍ਰਿਸ਼ਟਾਚਾਰ ਅਤੇ ਏਕਾਧਿਕਾਰ ਨੂੰ ਜੜ੍ਹੋਂ ਪੁੱਟਣ ਲਈ ਪਾਰਦਰਸ਼ੀ ਈ-ਟੈਂਡਰਿੰਗ ਸ਼ੁਰੂ ਕੀਤੀ ਜਾਵੇਗੀ।
ਰੁਜ਼ਗਾਰ ਯੋਜਨਾ
ਰੁਜ਼ਗਾਰ ਯੋਜਨਾ ਅਧੀਨ ਹਰ ਨੋਜਵਾਨ ਨੂ ਹਰ ਮਹੀਨੇ ਘੱਟੋ ਘੱਟ 150 ਘੰਟੇ ਕੰਮ ਦੀ ਵਿਚ ਸਾਰੀਆਂ ਖਾਲੀ ਅਸਾਮੀਆਂ ਨੂੰ ਸਰਕਾਰ ਬਣਨ ਦੇ ਇਕ ਸਾਲ ਦੇ ਅੰਦਰ ਅੰਦਰ ਭਰਿਆ ਜਾਵੇਗਾ। ਬੋਰੁਜ਼ਗਾਰ ਪੋਸਟ ਗ੍ਰੇਜੁਏਟਾ ਨਹ ਡਿਗਰੀ ਪੂਰੀ ਹੋਣ ਤੋ ਬਾਅਦ ਦੋ ਸਾਲ ਤਕ ਚਾਰ ਹਜ਼ਾਰ ਰੂਪੀ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ ਅਤੇ ਸੂਬੇ ਦੀਆਂ ਸਰਕਾਰੀ ਨੋਕਰੀਆਂ ਲਈ ਫਾਰਮ ਮੁਫਤ ਹੋਣਗੇ।
ਖੁਸ਼ਹਾਲ ਕਿਸਾਨ
ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਦਾ ਖੇਤੀ ਕਰਜ਼ਾ ਮਾਫ ਕੀਤਾ ਜਾਵੇਗਾ . ਕੇਂਦਰ ਸਰਕਾਰ ਵਲੋਂ ਦਿੱਤੀ ਜਾ ਰਹੀ ਐਮ ਏਸ ਪੀ ਵਿਵਸਥਾ ਦਾ ਵਿਸਤਾਰ ਕਰਦੇ ਹੋਏ ਫਲਾਂ, ਸਬਜ਼ੀਆਂ, ਦਾਲਾਂ ਅਤੇ ਤੇਲ ਬੀਜਾਂ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਲਈ ਵੀ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਯਕੀਨੀ ਬਣਾਇਆ ਜਾਵੇਗਾ। ਫਸਲੀ ਵਿਭਿੰਨਤਾ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 5000 ਕਰੋੜ ਰੁਪਏ ਦਾ ਸਾਲਾਨਾ ਬਜਟ ਮਨਜ਼ੂਰ ਕੀਤਾ ਜਾਵੇਗਾ।ਬੇਜ਼ਮੀਨੇ ਕਿਸਾਨਾਂ ਨੂੰ ਕਾਸ਼ਤ ਲਈ 1 ਲੱਖ ਏਕੜ ਸ਼ਾਮਲਾਤ ਜ਼ਮੀਨ ਅਲਾਟ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਯੋਜਨਾ ਦੀ ਤਰਜ ਤੇ ਹਰੇਕ ਬੇਜ਼ਮੀਨੇ ਕਿਸਾਨ ਨੂੰ ਵੀ 6,000 ਰੁਪਏ ਦੀ ਸਾਲਾਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਸਸ਼ਕਤ ਨਾਰੀ
ਪੁਲਿਸ ਫੋਰਸ ਵਿੱਚ ਔਰਤਾਂ ਨੂੰ 33% ਰਾਖਵਾਂਕਰਨ ਦਿੱਤਾ ਜਾਵੇਗਾ ਅਤੇ ਔਰਤਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਲਈ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਮਹਿਲਾ ਥਾਣਿਆਂ ਅਤੇ ਮਹਿਲਾ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। ਪੋਸਟ-ਮੈਟ੍ਰਿਕ ਤੋਂ ਲੈ ਕੇ ਪੋਸਟ ਗ੍ਰੈਜੂਏਟ ਤੱਕ ਸਾਰੀਆਂ ਕੁੜੀਆਂ ਨੂੰ 1000 ਰੁਪਏ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ। ਛੋਟੇ ਉਦਯੋਗ, ਵਪਾਰ ਅਤੇ ਖੇਤੀ ਦੀ ਜ਼ਮੀਨ ਖਰੀਦਣ ਲਈ ਮਹਿਲਾਵਾਂ ਨੂੰ ਸਸਤੀਆਂ ਦਰਾਂ ਤੇ 10 ਲੱਖ ਤਕ ਦੇ ਲੋਨ ਦਿੱਤੇ ਜਾਣਗੇ| ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦਾ ਭੱਤਾ 10,000 ਤੇ 6,000 ਤੱਕ ਵਧਾਇਆ ਜਾਏਗਾ।
ਸਮਾਜਿਕ ਸੁਰਖਿਆ
ਬਜ਼ੁਰਗਾਂ, ਅਪਹਾਜ਼ਾਂ ਅਤੇ ਵਿਧਵਾਵਾਂ ਲਈ ਪੈਨਸ਼ਨ ਦੀ ਰਕਮ ਵਧਾ ਕੇ 3000/-ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਸਰਕਾਰ ਵਿੱਚ ਠੇਕੇ ਤੇ ਰੱਖੇ ਅਧਿਆਪਕ, ਸਫਾਈ ਕਰਮਚਾਰੀ, ਆਂਗਣਵਾੜੀ ਵਰਕਰਾਂ ਸਹਿਤ ਸਾਰੇ ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇਗਾ।: ਸੂਬੇ ਵਿੱਚ ਗਰੀਬ ਵਰਗਾਂ ਨੂੰ ਪੋਸ਼ਟਿਕ ਖੁਰਾਕ ਦੇਣ ਲਈ ਗੁਰੂ ਕ੍ਰਿਪਾ ਕੰਟੀਨ ਰਾਹੀਂ 5 ਰੁਪਏ ਵਿੱਚ ਭੋਜਨ ਦਿੱਤਾ ਜਾਵੇਗਾ।ਕੇਂਦਰ ਦੇ ਸਹਿਯੋਗ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸੂਬੇ ਦੇ ਹਰੇਕ ਬਲਾਕ ਵਿੱਚ ਹੋਸਟਲ ਸਥਾਪਿਤ ਕੀਤਾ ਜਾਵੇਗਾ।
ਉਦਯੋਗਿਕ ਇਨਕਲਾਬ
ਕੋਵਿਡ ਦੌਰਾਨ ਸੂਬੇ ਵਿੱਚ ਉਦਯੋਗਾਂ ਨੂੰ ਹੋਏ ਨੁਕਸਾਨ ਤੇ ਇੱਕ ਵਾਈਟ ਪੇਪਰ ਲਿਆਂਦਾ ਜਾਵੇਗਾ ਅਤੇ ਪ੍ਰਭਾਵਿਤ ਉਦਯੋਗਾਂ ਨੂੰ ਇੱਕ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇਗਾ। ਟੈਕਸਾਂ ਨੂੰ ਤਰਕਸੰਗਤ ਬਣਾਇਆ ਜਾਵੇਗਾ। ਸਿੰਗਲ ਵਿੰਡੋ ਕਲੀਅਰੈਂਸ ਵਿਧੀ ਰਾਹੀਂ 15 ਦਿਨਾਂ ਦੇ ਅੰਦਰ ਲੋੜੀਂਦੇ ਪਰਮਿਟ ਪ੍ਰਦਾਨ ਕਰਕੇ ਪੰਜਾਬ ਨੂੰ ਕਾਰੋਬਾਰ ਕਰਨ ਸੰਬੰਧੀ ਸੌਖ ਵਿੱਚ ਦੇਸ਼ ਦੇ ਚੋਟੀ ਦੇ 5 ਰਾਜਾਂ ਵਿੱਚੋਂ ਇੱਕ ਬਣਾਇਆ ਜਾਵੇਗਾ ।ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂ ਨੂੰ 4 ਰੁਪਏ ਪ੍ਰਤੀ ਯੂਨਿਟ ਅਤੇ ਹੋਰ ਸਾਰੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ।ਵੈਟ ਦੇ ਬਕਾਏ ਦਾ ਨਿਪਟਾਰਾ ਡੀਲਰ-ਅਨੁਕੂਲ ਵਨ-ਟਾਈਮ-ਸੈਟਲਮੈਂਟ ਸਕੀਮ ਰਾਹੀਂ ਕੀਤਾ ਜਾਵੇਗਾ।
ਮੁਫਤ ਘਰ ਤੇ ਬਿਜਲੀ
ਪੱਕੀ ਛੱਤ-ਹਰ ਇਕ ਦਾ ਹੱਕ (ਸਭ ਲਈ ਮਕਾਨ) ਸਕੀਮ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਗਰੀਬ ਤਬਕੇ ਦੇ ਸਾਰੇ ਪਰਿਵਾਰਾਂ ਨੂੰ ਪੱਕੇ ਘਰ ਮੁਹੱਈਆ ਕਰਵਾਏ ਜਾਣਗੇ। ਪੰਜਾਬ ਦੇ ਸਾਰੇ ਉਪਭੋਗਤਾਵਾਂ ਨੂੰ 300 ਯੂਨਿਟ ਫ੍ਰੀ ਬਿਜਲੀ ਦਿੱਤੀ ਜਾਵੇਗੀ। 300 ਯੂਨਿਟ ਤੋਂ ਜ਼ਿਆਦਾ ਇਸਤੇਮਾਲ ਤੇ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ|
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਮੈਨੀਫੈਸਟੋ ਅਜੇ ਆਉਣਾ ਬਾਕੀ ਹੈ। ਉਸ ਤੋਂ ਪਹਿਲਾਂ ਇਹ 11 ਸੰਕਲਪ ਹਨ। ਪੰਜਾਬ ਚ ਰੇਤ, ਸ਼ਰਾਬ ਮਾਫੀਆ ਜੋਰਾਂ ’ਤੇ ਹੈ। ਪੰਜਾਬ ਨੂੰ ਵਧੀਆ ਪੰਜਾਬ ਬਣਾਇਆ ਜਾਵੇਗਾ। ਸਿਟੀਜਨ ਚੈਰਟਰ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਨਸ਼ੇ ਰੋਕਣ ਦੇ ਲਈ ਹਰ ਇੱਕ ਜ਼ਿਲ੍ਹੇ ਚ ਟਾਸਕ ਫੋਰਸ ਸਥਾਪਤ ਕੀਤਾ ਜਾਵੇਗਾ। ਨਾਲ ਹੀ ਵਿਸ਼ੇਸ਼ ਅਦਾਲਤਾਂ ਵੀ ਸਥਾਪਤ ਕੀਤੀਆਂ ਜਾਣਗੀਆਂ।
ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਚ ਗੈਂਗਸਟਰਵਾਦ ਨੂੰ ਖਤਮ ਕੀਤਾ ਜਾਵੇਗਾ। ਕੇਂਦਰ ਚ ਮੋਦੀ ਨੇ ਆਪਣੇ ਸੰਕਲਪ ਪੂਰੇ ਕੀਤੇ ਹਨ। ਪੰਜਾਬ ਚ ਵੀ ਉਨ੍ਹਾਂ ਵੱਲੋਂ ਸੰਕਲਪ ਪੂਰੇ ਕੀਤੇ ਜਾਣਗੇ। ਬੇਰੁਜਗਾਰ ਨੂੰ ਰੁਜ਼ਗਾਰ ਦੀ ਗਰੰਟੀ ਹੋਵੇਗੀ। ਪੁਲਿਸ ਫੋਰਸ ਚ 33 ਫੀਸਦ ਮਹਿਲਾਵਾਂ ਲਈ ਰਾਖਵਾਂਕਰਨ ਦਿੱਤਾ ਜਾਵੇਗਾ। ਸੱਤਾ ਚ ਆਉਣ ਤੋਂ ਬਾਅਦ ਸਰਕਾਰੀ ਖੇਤਰ ਚ ਸਾਰੇ ਖਾਲੀ ਅਹੁਦਿਆਂ ਨੂੰ ਭਰਿਆ ਜਾਵੇਗਾ। ਆਂਗਣਵਾਰੀ ਅਤੇ ਆਸ਼ਾ ਵਰਕਰਾਂ ਦਾ ਭੱਤਾ 6 ਤੋਂ 10 ਹਜਾਰ ਰੁਪਏ ਮਹੀਨੇ ਚ ਦਿੱਤਾ ਜਾਵੇਗਾ। 300 ਯੂਨੀਟ ਬਿਜਲੀ ਸਾਰਿਆਂ ਨੂੰ ਮੁਫਤ ਮਿਲੇਗੀ। ਉੱਥੇ ਹੀ ਦੂਜੇ ਪਾਸੇ ਪੰਜਾਬ ਭਾਜਪਾ ਮਾਮਲਿਆਂ ਦੇ ਸਹਿ ਇੰਚਾਰਜ ਹਰਦੀਪ ਸਿੰਘ ਪੂਰੀ ਨੇ ਦੱਸਿਆ ਕਿ ਐਨਡੀਏ ਵੱਲੋਂ ਮੈਨੀਫੈਸਟੋ 3 ਦਿਨਾਂ ਬਾਅਦ ਜਾਰੀ ਕੀਤਾ ਜਾਵੇਗਾ।
ਇਹ ਵੀ ਪੜੋ: ਸਿੱਧੂ ਫਿਰ ਹੋਏ ਬਾਗੀ !, ਕਿਹਾ- ਇਸ਼ਾਰਿਆਂ ’ਤੇ ਨੱਚਣ ਵਾਲਾ CM ਚਾਹੁੰਦੇ ਹਨ ਸਿਖਰ ’ਤੇ ਬੈਠੇ ਲੋਕ