ਚੰਡੀਗੜ੍ਹ: ਸੈਕਟਰ 37 ਵਿੱਚ ਪੰਜਾਬ ਭਾਜਪਾ ਦੇ ਦਫ਼ਤਰ ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੋਰ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਮਦਨ ਮੋਹਨ ਮਿੱਤਲ, ਦਿਨੇਸ਼, ਮਨੋਰੰਜਨ ਕਾਲੀਆ, ਵਿਜੇ ਸਾਂਪਲਾ ਤੇ ਹੋਰ ਮੰਤਰੀ ਮੌਜੂਦ ਰਹੇ।
ਮੀਟਿੰਗ ਤੋਂ ਬਾਅਦ ਗੱਲਬਾਤ ਦੇ ਦੌਰਾਨ ਸੋਮ ਪ੍ਰਕਾਸ਼ ਨੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।
ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਇਸ ਮੁਸ਼ਕਲ ਦਾ ਹੱਲ ਟੇਬਲ 'ਤੇ ਬੈਠ ਕੇ ਗੱਲਬਾਤ ਨਾਲ ਹੀ ਨਿਕਲੇਗਾ। ਕਿਸਾਨਾਂ ਵੱਲੋਂ ਰੇਲਵੇ ਟ੍ਰੈਕ 'ਤੇ ਧਰਨੇ ਦਿੱਤੇ ਜਾਣ ਸਬੰਧੀ ਸੋਮ ਪ੍ਰਕਾਸ਼ ਨੇ ਕਿਹਾ ਕਿ ਰੇਲ ਲਾਈਨਾਂ ਰੋਕਨਾ, ਪੁਲ ਤੇ ਸੜਕ ਜਾਮ ਕਰਨਾ ਗ਼ਲਤ ਹੈ। ਅਜਿਹਾ ਨਹੀਂ ਕਰਨਾ ਚਾਹੀਦਾ।
ਪਰ ਇਸ ਸਬੰਧੀ ਸਰਕਾਰ ਨੂੰ ਛੇਤੀ ਫੈਸਲਾ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਖੇਤੀ ਨੂੰ ਲੈ ਕੇ ਅਜਿਹੇ ਕਾਨੂੰਨ ਪੰਜਾਬ ਕਾਂਗਰਸ ਦੇ ਚੋਣ ਮਨੋਰਥ ਪੱਕਤਰ ਵਿੱਚ ਸ਼ਾਮਲ ਕੀਤੇ ਗਏ ਸਨ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰ-ਵਾਰ ਜਸਟੀਫਾਈ ਕੀਤਾ ਗਿਆ।