ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਪੰਜਾਬ ਭਾਜਪਾ ਲਗਾਤਾਰ 117 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜਨ ਦੀ ਗੱਲ ਕਰ ਰਹੀ ਹੈ ਅਤੇ ਦਲਿਤ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰ ਚੁੱਕੀ ਹੈ। ਅਜਿਹੀ ਸਥਿਤੀ ਵਿੱਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ, ਫਿਰ ਪੰਜਾਬ ਵਿੱਚ ਭਾਜਪਾ ਦੇ ਆਗੂਆਂ ਨੂੰ ਪ੍ਰਚਾਰ ਨਹੀਂ ਕਰਨ ਦਿੱਤਾ ਜਾ ਰਿਹਾ, ਇਸ ਵਿਚਾਲੇ ਭਾਜਪਾ ਕਿਹੜੇ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਬਣਾਏਗੀ ਇਸ ’ਤੇ ਵੀ ਸਿਆਸਤ ਤੇਜ ਹੋ ਗਈ ਹੈ।
ਇਹ ਵੀ ਪੜੋ: ਜਦੋਂ ਵਪਾਰੀ ਦੇ ਮੁੰਡੇ ਨੂੰ ਅਗ਼ਵਾ ਕਰਨ ਆਏ ਮੁਲਜ਼ਮ ਨੂੰ ਲੋਕਾਂ ਨੇ ਭਜਾ ਭਜਾ ਕੁੱਟਿਆ, ਲਓ ਨਜ਼ਾਰੇ
ਭਾਜਪਾ ਦਾ ਧਰਮ ਤੇ ਜਾਰੀ ਕਾਰਡ
ਭਾਜਪਾ ਸ਼ੁਰੂ ਤੋਂ ਹੀ ਧਰਮ ਤੇ ਜਾਤੀ ਦੇ ਨਾਮ ਉੱਤੇ ਵੋਟਾਂ ਲੈਂਦੀ ਆ ਰਹੀ ਹੈ। ਭਾਜਪਾ ਆਗੂ ਸਮੇਂ ਸਿਰ ਧਰਮ ਤੇ ਜਾਰੀ ਕਾਰਡ ਖੇਡ ਜਾਂਦੇ ਹਨ ਸ਼ਾਇਦ ਇਹ ਹੀ ਕਾਰਨ ਹੈ ਕਿ ਉਹਨਾਂ ਨੂੰ ਧਰਮ ਤੇ ਜਾਰੀ ਦੇ ਨਾਂਮ ’ਤੇ ਵਧੇਰੇ ਵੋਟ ਪੈਂਦੀ ਹੈ। ਹੁਣ ਪੰਜਾਬ ਵਿੱਚ ਵੀ ਭਾਜਪਾ ਨੇ ਜਾਤੀ ਕਾਰਡ ਖੇਡਿਆ ਹੈ।
ਵੱਖ-ਵੱਖ ਪਾਰਟੀਆਂ ਦਾ ਵਿਚਾਰ
ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਲਿਤਾਂ ਦੇ ਰਾਖਵੇਂਕਰਨ ਨੂੰ ਖਤਮ ਕਰਨ ਵਾਲੀ ਭਾਜਪਾ ਨੇ ਪੰਜਾਬ ਵਿੱਚ ਦਲਿਤਾਂ ਦਾ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਹੈ, ਇਸ ਲਈ ਇਹ ਸਭ ਤੋਂ ਪਹਿਲਾਂ ਆਰ.ਐਸ.ਐਸ. ਏਜੰਡਾ ਦੱਸੋ ਕਿ ਇਹ ਦੇਸ਼ ਨੂੰ ਕਿਵੇਂ ਲੈਣਾ ਚਾਹੁੰਦਾ ਹੈ।
ਉਥੇ ਹੀ ਆਮ ਆਦਮੀ ਪਾਰਟੀ ਦੇ ਬੁਲਾਰੇ ਵਿਨੀਤ ਵਰਮਾ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਦੋਂ ਭਾਜਪਾ ਦੇਸ਼ ਭਰ ਵਿੱਚ ਤਿੰਨ ਨਵੇਂ ਖੇਤੀ ਕਾਨੂੰਨ ਪਾਸ ਕਰਨ ਕਾਰਨ ਵਿਰੋਧ ਦਾ ਸਾਹਮਣਾ ਕਰ ਰਹੀ ਹੈ, ਤਾਂ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸਾਨ ਉਹਨਾਂ ਨੂੰ ਸਵਿਕਾਰ ਕਰ ਲੈਣਗੇ।
ਜਦੋਂ ਕਿ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਭਾਜਪਾ ਵੱਲੋਂ ਪੰਜਾਬ ਵਿੱਚ ਲਗਾਤਾਰ ਹਿੰਦੂ ਵਰਗ ਅਤੇ ਦਲਿਤਾਂ ਦੀ ਸਹਾਇਤਾ ਨਾਲ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਥੇ ਹੀ ਭਾਜਪਾ ਆਗੂ ਦਲੀਲ ਦੇ ਰਹੇ ਹਨ ਕਿ ਪੰਜਾਬ ਵਿੱਚ ਅੱਜ ਤੱਕ ਦਲਿਤ ਵਰਗ ਲਈ ਕੁਝ ਨਹੀਂ ਕੀਤਾ ਗਿਆ ਹੈ ਤੇ ਹੁਣ ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਹੋਵੇਗਾ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੀ ਲਗਾਤਾਰ ਭਾਜਪਾ ਦਾ ਵਿਰੋਧ ਕਰ ਰਿਹਾ ਹੈ ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਮੋਦੀ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਚੁੱਕੀ ਹਰਸਿਮਰਤ ਕੌਰ ਬਾਦਲ ਸਮੇਤ ਸਾਰੇ ਅਕਾਲੀ ਦਲ ਦੇ ਆਗੂ ਭਾਜਪਾ ਨੂੰ ਨਿਸ਼ਾਨਾ ਬਣਾ ਰਹੇ ਹਨ। ਪਾਰਟੀ ਨੇ ਕਿਹਾ ਕਿ ਪੰਜਾਬ ਵਿੱਚ ਜੇਕਰ ਕਿਸਾਨ ਭਾਜਪਾ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦੇ ਰਹੇ, ਤਾਂ ਉਹ 117 ਸੀਟਾਂ ਕਿਵੇਂ ਜਿੱਤੇਗੀ ਅਤੇ ਇਹ ਉਮੀਦਵਾਰ ਕਿੱਥੋਂ ਲਵੇਗੀ। ਇਹ ਭਾਜਪਾ ਲਈ ਇੱਕ ਵੱਡਾ ਸਵਾਲ ਹੈ ਅਤੇ ਭਾਜਪਾ ਪੰਜਾਬ ਵਿੱਚ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ।
ਭਾਜਪਾ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਚਿਹਰੇ 'ਤੇ ਲੜੇਗੀ। ਇਸ ਲਈ ਅਜਿਹੀਆਂ ਕਿਆਸਅਰਾਈਆਂ ਹਨ ਕਿ ਪੰਜਾਬ ਵਿੱਚ ਭਾਜਪਾ ਰਾਜ ਮੰਤਰੀ ਸੋਮ ਪ੍ਰਕਾਸ਼ ਜਾਂ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਮੁੱਖ ਮੰਤਰੀ ਉਮੀਦਵਾਰ ਬਣਾ ਕੇ ਚੋਣਾਂ ਲੜੇਗੀ ਕਿਉਂਕਿ ਦੋਵੇਂ ਪੰਜਾਬ ਭਾਜਪਾ ਦੇ ਦਲਿਤ ਚਿਹਰੇ ਹਨ।