ETV Bharat / city

ਦੁਸਹਿਰੇ ਮੌਕੇ PM ਮੋਦੀ ਦੇ ਪੁਤਲੇ ਸਾੜਨ ਦੇ ਸੱਦੇ 'ਤੇ ਭਾਜਪਾ ਆਗੂ ਨੇ ਦਿੱਤੀ ਚਿਤਾਵਨੀ - ਦੀਵਾਲੀ

ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਦੁਸਹਿਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਪੁਤਲੇ ਸਾੜਨ ਦੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਦੁਸਹਿਰਾ ਹਿੰਦੂ ਧਰਮ ਦਾ ਪਵਿੱਤਰ ਤਿਉਹਾਰ ਹੈ, ਜਿਸ 'ਤੇ ਕਿਸੇ ਵੀ ਕਿਸਮ ਦੀ ਰਾਜਨੀਤੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਦੁਸਹਿਰੇ ਮੌਕੇ PM ਮੋਦੀ ਦੇ ਪੁਤਲੇ ਸਾੜਨ ਦੇ ਸੱਦੇ ਤੇ ਭਾਜਪਾ ਆਗੂ ਨੇ ਦਿੱਤੀ ਚਿਤਾਵਨੀ

author img

By

Published : Oct 10, 2021, 7:25 PM IST

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (Bharatiya Janata Party) ਪੰਜਾਬ ਦੇ ਸੂਬਾਈ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਕਿਸਾਨ ਮੋਰਚੇ ਵੱਲੋਂ ਨਵਰਾਤਰਿਆਂ ਦੇ ਪਵਿੱਤਰ ਦਿਨਾਂ ਦੌਰਾਨ ਰੋਸ-ਪ੍ਰਦਰਸ਼ਨ ਕਰਨ ਦੇ ਫੈਸਲੇ 'ਤੇ ਸਖਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਜਾਣਬੁੱਝ ਕੇ ਹਿੰਦੂਆਂ ਦੇ ਤਿਉਹਾਰਾਂ ਦੌਰਾਨ ਖਲਲ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਦੁਸਹਿਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਪੁਤਲੇ ਸਾੜਨ ਦੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਸਖਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਦੁਸਹਿਰਾ ਹਿੰਦੂ ਧਰਮ ਦਾ ਪਵਿੱਤਰ ਤਿਉਹਾਰ ਹੈ, ਜਿਸ 'ਤੇ ਕਿਸੇ ਵੀ ਕਿਸਮ ਦੀ ਰਾਜਨੀਤੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਪਿਛਲੇ ਸਾਲ ਵੀ ਇਸੇ ਮੌਕੇ ਕਿਸਾਨ ਜਥੇਬੰਦੀਆਂ ਨੇ ਅਜਿਹੀ ਰਾਜਨੀਤੀ ਕੀਤੀ ਸੀ, ਜਿਸ ਕਾਰਨ ਹਿੰਦੂ ਸਮਾਜ ਵਿੱਚ ਭਾਰੀ ਗੁੱਸਾ ਸੀ।

ਕਿਸਾਨ ਜਥੇਬੰਦੀਆਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕਰਨ ਅਤੇ ਧਨਤੇਰਸ ਵਰਗੇ ਤਿਉਹਾਰਾਂ ਦੌਰਾਨ ਵੀ ਵਿਰੋਧ-ਪ੍ਰਦਰਸ਼ਨ ਕੀਤਾ ਗਿਆ ਸੀ। ਰੱਖੜੀ ਵਰਗੇ ਤਿਉਹਾਰ 'ਤੇ ਵੀ ਧਰਨੇ ਦਾ ਪ੍ਰੋਗਰਾਮ ਜਾਣਬੁੱਝ ਕੇ ਬਣਾਇਆ ਗਿਆ, ਜਿਸ ਕਾਰਨ ਲੱਖਾਂ ਭੈਣਾਂ ਨੂੰ ਪਰੇਸ਼ਾਨੀ ਝੱਲਣੀ ਪਈ। ਪਿਛਲੇ ਇੱਕ ਸਾਲ ਵਿੱਚ ਦੂਜੇ ਧਰਮਾਂ ਦੇ ਬਹੁਤ ਸਾਰੇ ਤਿਉਹਾਰ ਅੰਦੋਲਨ ਦੇ ਦੌਰਾਨ ਆਏ, ਜਿਨ੍ਹਾਂ ਨੂੰ ਕਿਸਾਨ ਮੋਰਚਾ ਖੁਦ ਸਟੇਜ ‘ਤੇ ਮਨਾਉਂਦਾ ਰਿਹਾ, ਫਿਰ ਕੀ ਸਿਰਫ ਹਿੰਦੂ ਤਿਉਹਾਰਾਂ ‘ਤੇ ਹੀ ਐਕਸ਼ਨ ਪ੍ਰੋਗਰਾਮ ਦੇਣਾ ਉਚਿਤ ਹੈ ?

ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਤਿਉਹਾਰਾਂ ਦੇ ਮੌਕੇ 'ਤੇ ਧਰਨੇ, ਬੰਦ ਅਤੇ ਪ੍ਰਦਰਸ਼ਨਾਂ ਵਰਗੇ ਪ੍ਰੋਗਰਾਮ ਨਾ ਸਿਰਫ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ, ਸਗੋਂ ਕਾਰੋਬਾਰ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਜਿਸ ਲਖੀਮਪੁਰ ਖੀਰੀ ਦੀ ਘਟਨਾ ਨੂੰ ਮੁੱਦਾ ਬਣਾ ਕੇ ਹੁਣ ਧਰਨੇ-ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ, ਉਸ ਮਾਮਲੇ ‘ਚ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ ਅਤੇ ਮੁੱਖ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਯੂ.ਪੀ. ਸਰਕਾਰ ਵੱਲੋਂ ਢੁਕਵੇਂ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ ਹੈ।

ਮੁੱਖ ਮੰਤਰੀ ਯੋਗੀ ਨੇ ਭਰੋਸਾ ਦਿੱਤਾ ਹੈ ਕਿ ਹਰ ਹਾਲਤ ਵਿੱਚ ਨਿਆਂ ਦਿੱਤਾ ਜਾਵੇਗਾ। ਅਜਿਹੀ ਸਥਿਤੀ ਵਿੱਚ, ਸੰਯੁਕਤ ਕਿਸਾਨ ਮੋਰਚੇ ਨੂੰ ਸਿਰਫ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਰੱਖ ਕੇ ਹਿੰਦੂ ਤਿਉਹਾਰਾਂ ‘ਤੇ ਹਿੰਦੁਆਂ ਨੂੰ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਿਸਾਨ ਮੋਰਚੇ ਨੂੰ ਪੰਜਾਬ ਦੀ ਸਮਾਜਿਕ ਸਦਭਾਵਨਾ ਨੂੰ ਕਾਇਮ ਰੱਖਦੇ ਹੋਏ ਆਪਣੇ ਪ੍ਰੋਗਰਾਮ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ:ਲਖੀਮਪੁਰ ਖੀਰੀ ਹਿੰਸਾ ਮਾਮਲਾ: ਸੋਮਵਾਰ ਤੱਕ ਨਿਆਂਇਕ ਹਿਰਾਸਤ ’ਚ ਰਗੇਗਾ ਆਸ਼ੀਸ ਮਿਸ਼ਰਾ

ETV Bharat Logo

Copyright © 2025 Ushodaya Enterprises Pvt. Ltd., All Rights Reserved.