ETV Bharat / city

ਭਾਜਪਾ ਨੇ ਰਾਜਪਾਲ ਨਾਲ ਮੁਲਾਕਾਤ ਕਰ ਘੇਰੀ ਮਾਨ ਸਰਕਾਰ, ਚੁੱਕੇ ਇਹ ਵੱਡੇ ਸਵਾਲ...

author img

By

Published : Apr 14, 2022, 8:48 PM IST

ਭਗਵੰਤ ਮਾਨ ਸਰਕਾਰ ਖਿਲਾਫ਼ ਪੰਜਾਬ ਭਾਜਪਾ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਇੱਕ ਵਫਦ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਕਾਤ ਤੋਂ ਬਾਅਦ ਭਾਜਪਾ ਆਗੂਆਂ ਨੇ ਜੰਮਕੇ ਸਰਕਾਰ ਖਿਲਾਫ਼ ਭੜਾਸ ਕੱਢੀ ਹੈ।

ਭਾਜਪਾ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ
ਭਾਜਪਾ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ: ਪੰਜਾਬ ਭਾਜਪਾ ਵੱਲੋਂ ਨਵੀਂ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਵਫਦ ਵੱਲੋਂ ਭਗਵੰਤ ਮਾਨ ਸਰਕਾਰ ਖਿਲਾਫ਼ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਭਗਵੰਤ ਮਾਨ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ।

ਅਪਰਾਧਿਕ ਘਟਨਾਵਾਂ ਨੂੰ ਲੈਕੇ ਚੁੱਕੇ ਸਵਾਲ: ਇਸ ਦੌਰਾਨ ਉਨ੍ਹਾਂ ਮਾਨ ਸਰਕਾਰ ਉੱਪਰ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਦਾ ਰਾਜ ਨਹੀਂ ਹੈ ਜਿਸਦੇ ਚੱਲਦੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਦਿਨ ਨਹੀਂ ਜਿਸ ਦਿਨ ਕੋਈ ਘਟਨਾ ਨਾ ਵਾਪਰੀ ਹੋਵੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ 6 ਖਿਡਾਰੀਆਂ ਦੇ ਕਤਲ ਤੱਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਨਾਗਰਿਕ ਸੁਰੱਖਿਅਤ ਨਹੀਂ ਹਨ।

ਭਾਜਪਾ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ

ਕੇਜਰੀਵਾਲ ਦੀ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ’ਤੇ ਸਵਾਲ: ਇਸਦੇ ਨਾਲ ਹੀ ਪਿਛਲੇ ਦਿਨ੍ਹਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੀਐਮ ਭਗਵੰਤ ਮਾਨ ਦੀ ਗੈਰ ਮੌਜੂਦਗੀ ਵਿੱਚ ਪੰਜਾਬ ਦੇ ਅਫਸਰਾਂ ਨਾਲ ਕੀਤੀ ਮੀਟਿੰਗ ਨੂੰ ਲੈਕੇ ਵੀ ਅਸ਼ਵਨੀ ਸ਼ਰਮਾ ਵੱਲੋਂ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਭਾਜਪਾ ਆਗੂ ਨੇ ਕਿਹਾ ਕਿ ਦਿੱਲੀ ਦੇ ਸੀਐਮ ਕੇਜਰੀਵਾਲ ਕਿਵੇਂ ਕਿਸੇ ਹੋਰ ਸੂਬੇ ਦੇ ਅਫਸਰਾਂ ਨਾਲ ਮੁਲਾਕਾਤ ਕਰ ਸਕਦੇ ਹਨ ?

'CM ਮਾਨ ਨੇ ਦਿੱਲੀ ਦੇ ਸੀਐਮ ਅੱਗੇ ਗੋਢੇ ਟੇਕੇ': ਅਸ਼ਵਨੀ ਸ਼ਰਮਾ ਨੇ ਇਲਜ਼ਾਮ ਲਗਾਇਆ ਹੈ ਕਿ ਹੁਣ ਸਰਕਾਰ ਪੰਜਾਬ ਦੀ ਬਜਾਇ ਦਿੱਲੀ ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅੱਗੇ ਗੋਢੇ ਟੇਕ ਦਿੱਤੇ ਹਨ ਅਤੇ ਪੰਜਾਬ ਨੂੰ ਦਿੱਲੀ ਦੇ ਸਹਾਰੇ ’ਤੇ ਛੱਡ ਦਿੱਤਾ ਹੈ। ਭਾਜਪਾ ਪ੍ਰਧਾਨ ਨੇ ਕਿਹਾ ਇੰਨ੍ਹਾਂ ਮਸਲਿਆਂ ਨੂੰ ਲੈਕੇ ਉਨ੍ਹਾਂ ਪੰਜਾਬ ਦੇ ਰਾਜਪਾਲ ਨਾਲ ਮੁਲਕਾਤ ਕਰ ਚਿੰਤਾ ਪ੍ਰਗਟ ਕੀਤੀ ਤਾਂ ਜੋ ਉਹ ਸਰਕਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਅਤੇ ਇਸ ਤਰ੍ਹਾਂ ਦੇ ਹਾਲਾਤ ਆਉਣ ਵਾਲੇ ਸਮੇਂ ਵਿੱਚ ਨਾ ਬਣਨ।

ਸੀਐਮ ਮਾਨ ’ਤੇ ਸ਼ਰਾਬ ਪੀਣ ਦੇ ਇਲਜ਼ਾਮਾਂ ’ਤੇ ਬਿਆਨ ਇਸਦੇ ਨਾਲ ਹੀ ਉਨ੍ਹਾਂ ਸੀਐਮ ਭਗਵੰਤ ਮਾਨ ਉਪਰ ਸ਼ਰਾਬ ਪੀਕੇ ਦਮਦਮਾ ਸਾਹਿਬ ਜਾਣ ਦੇ ਲੱਗੇ ਇਲਜ਼ਾਮਾਂ ਉੱਪਰ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਮੈਡੀਕਲ ਕਰਵਾ ਕੇ ਸਥਿਤੀ ਨੂੰ ਸਪੱਸ਼ਟ ਕਰਨੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਈਡੀ ਵੱਲੋਂ ਸਾਬਕਾ ਸੀਐਮ ਚੰਨੀ ਤੋਂ ਈਡੀ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਨੂੰ ਜਾਇਜ਼ ਠਹਿਰਾਇਆ ਹੈ ਅਤੇ ਕਿਹਾ ਕਿ ਚੰਨੀ ਨੂੰ ਜਾਂਚ ਵਿੱਚ ਸਾਥ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਕੀ ਰਾਜਾ ਵੜਿੰਗ ਲਾ ਸਕਣਗੇ ਕਾਂਗਰਸ ਦੀ ਡੁੱਬਦੀ ਬੇੜੀ ਪਾਰ ? ਵੇਖੋ ਖਾਸ ਰਿਪੋਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.