ਜ਼ੀਰਕਪੁਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਨਾ ਕਰਨ ਦੇ ਬਿਆਨ ਦੇ ਰੋਸ ਵਜੋਂ ਜ਼ੀਰਕਪੁਰ ਵਿੱਚ ਲੋਕਾਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਲੋਕਾਂ ਨੇ CAA ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਤੇ ਨਾਅਰੇਬਾਜ਼ੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਦੱਸਿਆ ਕਿ ਕੇਂਦਰ ਵਿੱਚ ਮੋਦੀ ਸਰਕਾਰ ਨੇ ਇਹ ਬਿੱਲ ਲੋਕ ਸਭਾ ਅਤੇ ਰਾਜ ਸਭਾ ਦੋਹਾਂ ਸਦਨਾਂ ਵਿੱਚ ਸਰਵਸੰਮਤੀ ਨਾਲ ਪਾਸ ਕਰਵਾਇਆ ਹੈ, ਜੋ ਕਿ ਸਾਰੇ ਭਾਰਤੀ ਨਾਗਰਿਕਾਂ ਦੇ ਪੱਖ ਵਿੱਚ ਹੈ। ਇਹ ਬਿੱਲ ਗੁਆਂਢੀ ਦੇਸ਼ਾਂ ਵਿੱਚ ਪਰੇਸ਼ਾਨ ਘੱਟ ਗਿਣਤੀ ਵਿਅਕਤੀਆਂ ਨੂੰ ਨਾਗਰਿਕਤਾ ਦੇਣ ਲਈ ਹੈ ਨਾ ਕਿ ਕਿਸੇ ਦੀ ਨਾਗਰਿਕਤਾ ਰੱਦ ਕਰਨ ਲਈ ਹੈ।
ਇਸ ਕਾਨੂੰਨ ਦੇ ਬਣਦਿਆਂ ਹੀ ਦੇਸ਼ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਵੜੇ ਬੰਗਲਾਦੇਸ਼ੀ ਤੇ ਰੋਹਿੰਗਿਆ ਲੋਕਾਂ ਨੂੰ ਵਾਪਿਸ ਦੇਸ਼ ਤੋਂ ਬਾਹਰ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਗੁਆਂਢੀ ਦੇਸ਼ਾਂ ਵਿੱਚ ਜੋ ਘੱਟਗਿਣਤੀ ਲੋਕਾਂ ਤੇ ਭਾਰਤ ਵਿੱਚ ਸ਼ਰਨਾਰਥੀ ਭਾਰਤ ਵਿੱਚ ਆਏ ਹਨ ਉਨ੍ਹਾਂ ਨੂੰ ਨਾਗਰਿਕਤਾ ਦਿੱਤੀ ਜਾਵੇਗੀ।
ਪ੍ਰਦਰਸ਼ਨ ਦੌਰਾਨ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਇਸ ਕਾਨੂੰਨ ਨੂੰ ਲਾਗੂ ਕਰਨ ਦਾ ਸਮਰਥਨ ਕਰਦੇ ਹਨ ਤੇ ਦੇਸ਼ ਵਿੱਚ ਇਸਨੂੰ ਲਾਗੂ ਕਰਨ ਦੀ ਮੰਗ ਕਰਦੇ ਹਨ। ਇਸ ਤੋਂ ਇਲਾਵਾ ਕਾਂਗਰਸ ਸਰਕਾਰ ਦਾ ਬਾਈਕਾਟ ਕਰਦੇ ਹਨ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਤੋਂ ਬਾਅਦ ਇੱਕ ਪਾਸੇ ਜਿੱਥੇ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਉੱਥੇ ਹੀ ਸਮਰਥਨ ਵੀ ਕੀਤਾ ਜਾ ਰਿਹਾ ਹੈ। ਕੀ ਹੈ ਬਿੱਲ ਦੇਸ਼ ਦੇ ਲੋਕਾਂ ਲਈ ਸਹੀ ਸਾਬਿਤ ਹੁੰਦਾ ਹੈ ਜਾਂ ਨਹੀਂ?