ETV Bharat / city

ਪਰਮਿੰਦਰ ਢੀਂਡਸਾ ਨੂੰ ਸੰਗਰੂਰ ਲੋਕਸਭਾ ਜ਼ਿਮਨੀ ਚੋਣ ਲੜਾਉਣ ਨੂੰ ਲੈਕੇ ਭਾਜਪਾ ਦੇ ਕੇਂਦਰੀ ਮੰਤਰੀ ਦਾ ਵੱਡਾ ਬਿਆਨ - ਭਾਜਪਾ ਦੇ ਕੇਂਦਰੀ ਮੰਤਰੀ ਦਾ ਵੱਡਾ ਬਿਆਨ

ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਸਿਆਸੀ ਪਾਰਟੀਆਂ ਚੋਣ ਮੈਦਾਨ ਵਿੱਚ ਕੁੱਦ ਪਈਆਂ ਹਨ। ਭਾਜਪਾ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਜਿੱਤ ਹਾਸਿਲ ਕਰਨ ਲਈ ਭਾਜਪਾ ਪੂਰਾ ਜ਼ੋਰ ਲਗਾਏਗੀ। ਇਸ ਮੌਕੇ ਉਨ੍ਹਾਂ ਦਾ ਜ਼ਿਮਨੀ ਚੋਣ ਲਈ ਉਤਾਰੇ ਜਾਣ ਵਾਲੇ ਪਾਰਟੀ ਉਮਦੀਵਾਰ ਨੂੰ ਲੈਕੇ ਵੀ ਅਹਿਮ ਬਿਆਨ ਸਾਹਮਣੇ ਆਇਆ ਹੈ।

ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਗਜੇਂਦਰ ਸ਼ੇਖਾਵਤ ਦਾ ਅਹਿਮ ਬਿਆਨ

author img

By

Published : May 27, 2022, 5:01 PM IST

ਚੰਡੀਗੜ੍ਹ: ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਭਾਜਪਾ ਦੇ ਚੰਡੀਗੜ੍ਹ ਵਿਖੇ ਚੱਲ ਰਹੇ ਦੋ ਰੋਜ਼ਾ ਟਰੇਨਿੰਗ ਕੈਂਪ ਵਿੱਚ ਪਹੁੰਚੇ ਹਨ। ਇਸ ਦੌਰਾਨ ਮੀਡੀਆ ਨਾਲ ਕਰਦਿਆਂ ਉਨ੍ਹਾਂ ਕਿਹਾ ਇਸ ਟਰੇਨਿੰਗ ਰਾਹੀਂ ਪਾਰਟੀ ਵਿੱਚ ਨਵੇਂ ਆਗੂਆਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਕੇਂਦਰੀ ਮੰਤਰੀ ਦਾ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੰਗਰੂਰ ਲੋਕਸਭਾ ਜ਼ਿਮਨੀ ਚੋਣ ਮਜ਼ਬੂਤੀ ਨਾਲ ਲੜੇਗੀ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੇ ਪਾਰਟੀ ਆਗੂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨਗੇ। ਲੋਕਸਭਾ ਜ਼ਿਮਨੀ ਚੋਣ ਲਈ ਪਰਮਿੰਦਰ ਢੀਂਡਸਾ ਨੂੰ ਉਮੀਦਵਾਰ ਬਣਾਉਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਅਜੇ ਤੱਕ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਤੈਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਕੋਈ ਜਾਣਕਾਰੀ ਦੇਣਾ ਇਸ ਲਈ ਇਹ ਉਚਿਤ ਸਮਾਂ ਨਹੀਂ ਹੈ।

ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਗਜੇਂਦਰ ਸ਼ੇਖਾਵਤ ਦਾ ਅਹਿਮ ਬਿਆਨ

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸੰਯੁਕਤ ਅਕਾਲੀ ਦਲ ਨਾਲ ਗੱਠਜੋੜ ਕਾਇਮ ਰਹੇਗਾ ਅਤੇ ਅਗਲੀਆਂ ਚੋਣਾਂ ਵੀ ਗੱਠਜੋੜ ਹੇਠ ਹੀ ਲੜੀਆਂ ਜਾਣਗੀਆਂ। ਹਰਿਆਣਾ ਵੱਲੋਂ ਦਿੱਲੀ ਨੂੰ ਦਿੱਤੇ ਜਾ ਰਹੇ ਪਾਣੀ ਤੇ ਬੋਲਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਹਰਿਆਣਾ ਵੱਲੋਂ ਦਿੱਲੀ ਦੇ ਹਿੱਸੇ ਦਾ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸੁਪਰੀਮ ਕੋਰਟ ਦੇ ਨਿਰਦੇਸ਼ ਤੋਂ ਬਾਅਦ ਵੀ ਜਿੰਨ੍ਹਾਂ ਪਾਣੀ ਬਣਦਾ ਹੈ ਉਨ੍ਹਾਂ ਦਿੱਤਾ ਜਾ ਰਿਹਾ ਹੈ। ਭਾਜਪਾ ਆਗੂ ਨੇ ਕਿਹਾ ਕਿ ਕੇਜਰੀਵਾਲ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਣ ਲਈ ਅਜਿਹੇ ਮੁੱਦੇ ਚੁੱਕਦੇ ਹਨ।

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸਬੰਧਿਤ ਸਰਕਾਰਾਂ ਕੰਮ ਰਹੀਆਂ ਹਨ ਅਤੇ ਜਦੋਂ ਵੀ ਕਾਰਵਾਈ ਮੁਕੰਮਲ ਹੁੰਦੀ ਹੈ ਦੇਸ਼ ਦੀ ਸਰਕਾਰ ਉਨ੍ਹਾਂ ਰਿਹਾਈ ਲਈ ਕੰਮ ਕਰੇਗੀ। ਇਸ ਮੌਕੇ ਗਜੇਂਦਰ ਸਿੰਘ ਸ਼ੇਖਾਵਤ ਨੇ ਅਮਨ ਕਾਨੂੰਨ ਬਾਰੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਗਮਗਾ ਚੁੱਕੀ ਹੈ। ਚੋਣਾਂ ਦੌਰਾਨ ਵੀ ਮੇਰੇ ਤਰਫੋਂ ਦੱਸਿਆ ਗਿਆ ਸੀ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੰਵੇਦਨਸ਼ੀਲ ਸੂਬਾ ਹੈ, ਇਸ ਲਈ ਇੱਥੇ ਇੱਕ ਸਥਿਰ ਸਰਕਾਰ ਦੀ ਲੋੜ ਹੈ। ਜਿਸ ਤਰ੍ਹਾਂ ਅਪਰਾਧਿਕ ਗਤੀਵਿਧੀਆਂ ਵਧੀਆਂ ਹਨ ਅਤੇ ਕਤਲ ਹੋ ਰਹੇ ਹਨ, ਉਸ ਤੋਂ ਸਪੱਸ਼ਟ ਹੈ ਕਿ ਕਾਨੂੰਨ ਵਿਵਸਥਾ ਢਹਿ ਗਈ ਹੈ।

ਇਹ ਵੀ ਪੜ੍ਹੋ: ਦੋ ਰੋਜ਼ਾ ਸਿਖਲਾਈ ਕੈਂਪ ’ਚ ਭਾਜਪਾ ਨੇ ਪੰਜਾਬ ਨੂੰ ਲੈਕੇ ਕਰ ਦਿੱਤੇ ਵੱਡੇ ਐਲਾਨ !

ETV Bharat Logo

Copyright © 2025 Ushodaya Enterprises Pvt. Ltd., All Rights Reserved.