ETV Bharat / city

ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਤੇ ਮਾਫ਼ੀਆ ਮੁਕਤ ਸਰਕਾਰ ਦੇਵੇਗੀ : ਅਸ਼ਵਨੀ ਸ਼ਰਮਾ - ਸੂਬਾ ਆਰਥਿਕ ਦਬਾਅ ਅਤੇ ਮਾਫ਼ੀਆ ਰਾਜ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਰੋਧੀ ਪਾਰਟੀ ਭਾਵੇਂ ਉਹ ਕਾਂਗਰਸ ਹੋਵੇ, ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਜਾਂ ਕੋਈ ਹੋਰ, ਪੰਜਾਬ ਦੀ ਪੁਰਾਣੀ ਸ਼ਾਨ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਕੋਲ ਕੋਈ ਸਿਆਸੀ ਵਿਚਾਰਧਾਰਾ ਨਹੀਂ ਹੈ। ਪੰਜਾਬ 'ਚ ਅੱਜ ਨਸ਼ੇ, ਸ਼ਰਾਬ, ਲੈਂਡ ਮਾਫੀਆ ਅਤੇ ਰੇਤ ਮਾਫੀਆ ਦੇ ਨਾਲ-ਨਾਲ ਟ੍ਰਾਂਸਪੋਰਟ ਮਾਫੀਆ ਵਲੋਂ ਸੂਬੇ ਦਾ ਖੂਨ ਵਗਾਇਆ ਜਾ ਰਿਹਾ ਹੈ।

ਪੰਜਾਬ ਨੂੰ ਨਸ਼ਾ ਮੁਕਤ ਤੇ ਮਾਫੀਆ ਮੁਕਤ
ਪੰਜਾਬ ਨੂੰ ਨਸ਼ਾ ਮੁਕਤ ਤੇ ਮਾਫੀਆ ਮੁਕਤ
author img

By

Published : Nov 10, 2021, 8:13 PM IST

ਚੰਡੀਗੜ੍ਹ : ਕਾਂਗਰਸ ਵੱਲੋਂ ਖੇਡਿਆ ਜਾ ਰਿਹਾ ਸਿਆਸੀ ਡਰਾਮਾ ਕਿਸੇ ਵੀ ਚੋਣ ਜਿੱਤ ਵਿੱਚ ਤਬਦੀਲ ਨਹੀਂ ਹੋਵੇਗਾ ਕਿਉਂਕਿ ਸੂਬਾ ਆਰਥਿਕ ਦਬਾਅ ਅਤੇ ਮਾਫ਼ੀਆ ਰਾਜ ਨਾਲ ਲੜ ਰਿਹਾ ਹੈ। ਇਹ ਗੱਲ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਭਾਜਪਾ 'ਚ ਸ਼ਾਮਲ ਹੋਣ ਵਾਲੇ ਸੀਨੀਅਰ ਆਗੂਆਂ ਲਈ ਕਰਵਾਏ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੰਗਠਨ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਧਨੌਲਾ, ਸੂਬਾਈ ਬੁਲਾਰੇ ਅਨਿਲ ਸਰੀਨ ਵੀ ਹਾਜ਼ਰ ਸਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਰੋਧੀ ਪਾਰਟੀ ਭਾਵੇਂ ਉਹ ਕਾਂਗਰਸ ਹੋਵੇ, ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਜਾਂ ਕੋਈ ਹੋਰ, ਪੰਜਾਬ ਦੀ ਪੁਰਾਣੀ ਸ਼ਾਨ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਕੋਲ ਕੋਈ ਸਿਆਸੀ ਵਿਚਾਰਧਾਰਾ ਨਹੀਂ ਹੈ। ਪੰਜਾਬ 'ਚ ਅੱਜ ਨਸ਼ੇ, ਸ਼ਰਾਬ, ਲੈਂਡ ਮਾਫੀਆ ਅਤੇ ਰੇਤ ਮਾਫੀਆ ਦੇ ਨਾਲ-ਨਾਲ ਟ੍ਰਾਂਸਪੋਰਟ ਮਾਫੀਆ ਵਲੋਂ ਸੂਬੇ ਦਾ ਖੂਨ ਵਗਾਇਆ ਜਾ ਰਿਹਾ ਹੈ। ਇਹ ਸਾਡੇ ਸੂਬੇ ਦੀ ਬਦਕਿਸਮਤੀ ਹੈ ਕਿ ਇਸ ਕੋਲ ਬੁਨਿਆਦੀ ਢਾਂਚੇ, ਸਿਹਤ, ਸਿੱਖਿਆ ਦੇ ਸੁਧਾਰ ਲਈ ਵਚਨਬੱਧਤਾ ਅਤੇ ਤਰੱਕੀ ਦੇ ਰੋਡਮੈਪ ਅਤੇ ਦੂਰਗਾਮੀ ਸੋਚ ਦੀ ਘਾਟ ਹੈ, ਜੋ ਸਾਡੇ ਸ਼ਾਨਦਾਰ ਪੰਜਾਬ ਨੂੰ ਮੁੜ ਸੁਰਜੀਤ ਕਰ ਸਕਦੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਨਵਾਂ ਪੰਜਾਬ’ ਭਾਜਪਾ ਦਾ ਨਾਅਰਾ ਹੀ ਨਹੀਂ, ਸਗੋਂ ਪੰਜਾਬ ਦੇ ਹਰ ਪੰਜਾਬੀ ਨੂੰ ਬਰਾਬਰ ਦਾ ਆਰਥਿਕ ਦਰਜਾ ਦੇਣ ਦੀ ਇਮਾਨਦਾਰ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਵਿੱਚੋਂ 'ਮਾਫੀਆ ਰਾਜ' ਦਾ ਸਫਾਇਆ ਕਰਨ ਦੀ ਵਚਨਬੱਧਤਾ ਨਾਲ ਚੋਣ ਮੈਦਾਨ ‘ਚ ਉਤਰੇਗੀ।

ਇਹ ਵੀ ਪੜ੍ਹੋ : ਟ੍ਰਾਂਸਪੋਰਟ ਵਿਭਾਗ ਦੀ ਰੋਜ਼ਾਨਾ ਆਮਦਨ 'ਚ 1 ਕਰੋੜ ਰੁਪਏ ਦਾ ਵਾਧਾ: ਰਾਜਾ ਵੜਿੰਗ

ਇਸ ਮੌਕੇ ਭਾਜਪਾ ਆਗੂ ਜੀਵਨ ਗੁਪਤਾ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਗਿੰਦਰ ਸਿੰਘ, ਦਸੂਹਾ ਤੋਂ ਬਸਪਾ ਇੰਚਾਰਜ ਜਸਪ੍ਰੀਤ ਸਿੰਘ, ਜਲਾਲਾਬਾਦ ਤੋਂ ਓਮ ਪ੍ਰਕਾਸ਼ ਅਤੇ ਲੁਧਿਆਣਾ ਤੋਂ ਅਤੁਲ ਕਪੂਰ ਆਦਿ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ।

ਅਸ਼ਵਨੀ ਸ਼ਰਮਾ ਅਤੇ ਜੀਵਨ ਗੁਪਤਾ ਨੇ ਕਿਹਾ ਕਿ ਇਹਨਾਂ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਨ-ਸਨਮਾਨ ਅਤੇ ਸਤਿਕਾਰ ਦਿੱਤਾ ਜਾਵੇਗਾ। ਇਹ ਸਭ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਆਪਣੇ-ਆਪਣੇ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ।

ਦੂਜੇ ਪਾਸੇ ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਨੂੰ ਉਨ੍ਹਾਂ ‘ਤੇ ਜਤਾਏ ਯਕੀਨ ‘ਤੇ ਪੂਰਾ ਉਤਰਨ ਦਾ ਭਰੋਸਾ ਦਿੱਤਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਵੀ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਆਪ ਵਿਧਾਇਕਾ ਰੂਬੀ ਦੇ ਅਸਤੀਫ਼ੇ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ ਦੀ ਸਿਆਸਤ ਗਰਮਾਈ

ETV Bharat Logo

Copyright © 2025 Ushodaya Enterprises Pvt. Ltd., All Rights Reserved.