ਚੰਡੀਗੜ੍ਹ : 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹਿਆਂ ਹਨ ਇਸ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਸਰਗਮ ਹੋ ਰਹੀਆਂ ਹਨ। ਸੂਬੇ ਵਿੱਚ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਚੰਡੀਗੜ੍ਹ ਵਿੱਚ ਭਾਜਪਾ ਐਸੀ ਵਿੰਗ ਵੱਲੋ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਭਾਜਪਾ ਵੱਲੋਂ ਸੀਐਮ ਦੀ ਕੋਠੀ ਦਾ ਘਿਰਾਓ
ਇਸ ਦੇ ਚੱਲਦੇ ਅੱਜ ਚੰਡੀਗੜ੍ਹ ਦੇ ਵਿੱਚ ਸੈਕਟਰ ਪੱਚੀ ਸਥਿਤ ਰੈਲੀ ਗਰਾਊਂਡ ਵਿੱਚ ਬੀਜੇਪੀ ਦੇਸੀ ਘੋਸ਼ ਦੀ ਅਗਵਾਈ ਵਿੱਚ ਇਹ ਪ੍ਰਦਰਸ਼ਨ ਕੀਤਾ ਗਿਆ। ਉਹ ਸੀਐਮ ਹਾਊਸ ਦਾ ਘਿਰਾਓ ਕਰਨਾ ਚਾਹੁੰਦੇ ਸੀ ਪਰ ਪੁਲੀਸ ਵੱਲੋਂ ਉਨ੍ਹਾਂ ਨੂੰ ਬੈਰੀਕੇਟਿੰਗ ਲਾ ਕੇ ਉੱਥੇ ਰੋਕ ਦਿੱਤਾ ਗਿਆ। ਪੁਲਿਸ ਵੱਲੋਂ ਭਾਜਪਾ ਦੇ ਕਾਰਕੁੰਨਾਂ ਉੱਤੇ ਪਾਣੀ ਦੀ ਬੁਛਾੜਾ ਮਾਰਿਆ ਗਿਆ ਅਤੇ ਬਾਅਦ ਵਿੱਚ ਬੀਜੇਪੀ ਆਗੂਆ ਸਣੇ ਕਈ ਕਾਰਕੁੰਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਧਰਮਸੋਤ ਉੱਤੇ ਨਹੀਂ ਕੀਤੀ ਕੋਈ ਕਾਰਵਾਈ
ਪੰਜਾਬ ਦੇ ਹਰ ਜ਼ਿਲ੍ਹੇ ਤੋਂ ਐਸਸੀ ਮੋਰਚਾ ਅਧਿਕਾਰੀ ਸੈਕਟਰ 25 ਵਿੱਚ ਇਕੱਠੇ ਹੋਏ ਸਨ। ਇਨ੍ਹਾਂ ਕਾਰਕੁੰਨਾਂ ਦਾ ਕਹਿਣਾ ਸੀ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੈਪਟਨ ਸਰਕਾਰ ਦਲਿਤਾਂ ਦੇ ਨਾਲ ਬੇਇਨਸਾਫ਼ੀ ਕਰਦੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਵਿੱਚ ਘੁਟਾਲਾ ਕੀਤਾ। ਕੈਪਟਨ ਨੇ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਆਪਣੇ ਮੰਤਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ।
ਦਲਿਤ ਸਮਾਜ ਹੈ ਕਿਸਾਨਾਂ ਨਾਲ ਖੜ੍ਹਾ
ਭਾਜਪਾ ਵੱਲੋਂ ਇਹ ਵੀ ਕਿਹਾ ਗਿਆ ਕਿ ਕੈਪਟਨ ਸਰਕਾਰ ਦਲਿਤ ਵਿਰੋਧੀ ਹੈ। ਇਸ ਦਾ ਸਬੂਤ ਇਹ ਹੈ ਕਿ ਪੰਜਾਬ ਦੇ ਵਿੱਚ ਜਿੰਨੀ ਵੀ ਘਟਨਾਵਾਂ ਦਲਿਤਾਂ ਦੇ ਨਾਲ ਵਾਪਰਿਆ ਹਨ, ਉਸ ਵਿੱਚ ਪੰਜਾਬ ਸਰਕਾਰ ਨੇ ਸਿਰਫ਼ ਐਸਆਈਟੀ ਦਾ ਗਠਨ ਕੀਤਾ ਪਰ ਕਿਸੇ ਉੱਤੇ ਕੋਈ ਕਾਰਵਾਈ ਨਹੀਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਦਲਿਤ ਵਰਗ ਭਾਰਤੀ ਜਨਤਾ ਪਾਰਟੀ ਦੇ ਨਾਲ ਅਤੇ ਆਉਣ ਵਾਲਿਆਂ ਚੋਣਾਂ ਦੇ ਵਿੱਚ ਪੂਰੀ ਜ਼ੋਰ ਨਾਲ ਭਾਜਪਾ ਨੂੰ ਹੀ ਜਿਤਾਉਣਗੇ। ਭਾਜਪਾ ਆਗੂ ਯਸ਼ਪਾਲ ਨੇ ਇਹ ਵੀ ਕਿਹਾ ਕਿ ਦਲਿਤ ਸਮਾਜ ਕਿਸਾਨਾਂ ਦੇ ਨਾਲ ਖੜਾ ਹੈ।
ਪੰਜਾਬ ਭਾਜਪਾ ਦਾ ਕੱਚੇ ਮੁਲਾਜ਼ਮਾਂ ਲਈ ਐਲਾਨ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਟੇਜ ਤੋਂ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਜਿਸ ਵਿਚ ਸਫਾਈ ਕਰਮਚਾਰੀ ਵੀ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਕੈਪਟਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੈ। ਪੰਜਾਬ ਵਿੱਚ ਦਲਿਤਾਂ ਦੇ ਨਾਲ ਹੋ ਰਹੀ ਬੇਇਨਸਾਫੀ ਵਧ ਰਹੀ ਹੈ ਪਰ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ ਹੈ।
ਕਿਸਾਨ ਨਹੀਂ ਉਹ ਹਨ ਕਾਂਗਰਸੀ ਗੁੰਡੇ
ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਲੀਡਰ ਦਾ ਵਿਰੋਧ ਕਰਨ ਦੇ ਸਵਾਲ ਤੇ ਭਾਜਪਾ ਪ੍ਰਧਾਨ ਨੇ ਕਿਹਾ ਕਿ ਜਿਹੜੇ ਸਾਡੇ ਕਾਰਕੁੰਨਾਂ ਉੱਤ ਹਮਲਾ ਕਰ ਰਹੇ ਹਨ ਉਹ ਕਿਸਾਨ ਨਹੀਂ ਹਨ, ਉਹ ਕਾਂਗਰਸ ਪਾਰਟੀ ਦੇ ਗੁੰਡੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਵੋਟ ਬੈਂਕ ਦੀ ਰਾਜਨੀਤੀ ਕਰਦੀ ਹੈ। ਸਿੱਧੂ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਉਣ ਬਾਰੇ ਜੱਦੋ ਪੁਛਿਆ ਗਿਆ ਤਾਂ ਉਨ੍ਹਾਂ ਨੇ ਜਵਾਬ ਦਿੰਦਿਆਂ ਕਿਹਾ ਕਿ ਜੱਦੋ ਸਿੱਧੂ ਪ੍ਰਧਾਨ ਬਣਗੇ ਉੱਦੋ ਵੇਖਿਆ ਜਾਵੇਗਾ।
2022 ਚੋਣਾਂ ਵਿੱਚ ਦਲਿਤਾਂ ਦਾ ਸਹਾਰਾ
ਚੋਣਾਂ ਵੇਲੇ ਰਾਜਨੀਤਿਕ ਪਾਰਟੀਆਂ ਵੱਡੇ-ਵੱਡੇ ਐਲਾਨ ਕਰਦਿਆਂ ਹਨ। ਅਕਾਲੀ ਦਲ ਨੇ ਬਿਤੇ ਦਿਨੀਂ ਬਸਪਾ ਨਾਲ ਗਠਜੋੜ ਕੀਤਾ ਸੀ ਅਤੇ ਐਲਾਨ ਕੀਤਾ ਸੀ ਡੀਪਟੀ ਸੀਐਮ ਦਲਿਤ ਚਿਹਰਾ ਹੋਵੇਗਾ। ਭਾਜਪਾ ਹੁਣ ਦਲਿਤਾਂ ਦੇ ਨਾਲ ਖੜ੍ਹੇ ਹੋਣ ਦਾ ਦਾਅਵਾ ਕੀਤਾ ਹੈ ਅਤੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਦਲਿਤਾਂ ਪਹਿਲ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਸਕਾਲਰਸ਼ਿਪ ਮਾਮਲੇ ਨੂੰ ਲੈਕੇ ਧਰਨਾ ਪ੍ਰਦਰਸ਼ਨ ਕੀਤਾ ਸੀ। ਕਾਂਗਰਸ ਪਾਰਟੀ ਵੀ ਕੰਹਿਦੀ ਆ ਰਹੀ ਹੈ ਕਿ ਉਹ ਦਲਿਤਾਂ ਨਾਲ ਖੜ੍ਹੀ ਹੈ ਪਰ ਉਨ੍ਹਾਂ ਦੇ ਆਪਣੇ ਇੱਕ ਵਿਧਾਇਕ ਨੇ ਆਪਣੀ ਸਰਕਾਰ ਉੱਤੇ ਸਵਾਲ ਚੁੱਕੇ ਸੀ ਕੀ ਉਨ੍ਹਾਂ ਦੀ ਪਾਰਟੀ ਨੇ ਦਲਿਤਾਂ ਲਈ ਕੁੱਝ ਖਾਸ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਲਈ ਮੁਸ਼ਕਿਲਾਂ, ਇਸ ਜ਼ਿਲ੍ਹੇ 'ਚ ਲੱਗੀ ਧਾਰਾ 144