ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (punjab assembly election 2022)ਲਈ ਭਾਜਪਾ ਦੇ ਚੋਣ ਮਨੋਰਥ ਪੱਤਰ ਦਾ ਕੰਮ ਮੁਕੰਮਲ ਹੋ ਗਿਆ ਹੈ। ਭਾਜਪਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਚੋਣ ਮਨੋਰਥ ਪੱਤਰ ਸਬੰਧੀ ਆਪਣੀ ਰਿਪੋਰਟ ਪਾਰਟੀ ਨੂੰ ਸੌਂਪ ਦਿੱਤੀ ਹੈ। ਪਾਰਟੀ ਸੂਤਰਾਂ ਮੁਤਾਬਕ ਚੋਣ ਮਨੋਰਥ ਪੱਤਰ ਵਿੱਚ ਸਾਰੇ ਵਰਗਾਂ ਨਾਲ ਸਬੰਧਤ ਕਈ ਐਲਾਨ ਸ਼ਾਮਲ ਕੀਤੇ ਜਾ ਸਕਦੇ ਹਨ। ਵੱਡੀ ਗੱਲ ਇਹ ਹੈ ਕਿ ਭਾਜਪਾ ਦੋਵੇਂ ਗਠਜੋੜ ਪਾਰਟੀਆਂ ਨਾਲ ਮਿਲ ਕੇ ਚੋਣ ਮਨੋਰਥ ਪੱਤਰ ਜਾਰੀ ਕਰੇਗੀ(bjp will relase election manifesto befor 26 jan)।
ਵੱਡੇ ਐਲਾਨ ਕਰ ਸਕਦੀ ਹੈ ਭਾਜਪਾ
ਉੱਥੇ ਹੀ ਭਾਜਪਾ ਆਪਣੇ ਚੋਣ ਮਨੋਰਥ ਪੱਤਰ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਵਰਗੇ ਕਈ ਵੱਡੇ ਐਲਾਨ ਵੀ ਕਰ ਸਕਦੀ (bjp may made big announcements)ਹੈ। ਭਾਜਪਾ ਮੈਨੀਫੈਸਟੋ (bjp manifesto) ਵਿੱਚ ਕਿਹੜੇ ਵੱਡੇ ਐਲਾਨ ਕਰੇਗੀ, ਇਸ ਲਈ ਲੋਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਦਾ ਇੰਤਜ਼ਾਰ ਕਰਨਾ ਹੋਵੇਗਾ। ਪਰ ਇੰਨਾ ਸਪੱਸ਼ਟ ਹੈ ਕਿ ਭਾਜਪਾ ਚੋਣ ਸੰਘਰਸ਼ ਵਿੱਚ ਪੰਜਾਬ ਦੇ ਲੋਕਾਂ ਨਾਲ ਕਈ ਵੱਡੇ ਵਾਅਦੇ ਜ਼ਰੂਰ ਕਰੇਗੀ।
ਇਹ ਚੋਣਾਂ ਭਾਜਪਾ ਲਈ ਵੱਡੀ ਚੁਣੌਤੀ
ਜਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਲਈ ਇਹ ਚੋਣਾਂ ਇੱਕ ਵੱਡੀ ਚੁਣੌਤੀ ਹਨ। ਪਹਿਲਾਂ ਤਾਂ ਪੰਜਾਬ ਵਿੱਚ ਭਾਜਪਾ ਨਾ ਉਮੀਦ ਸੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਇਸ ਦਾ ਗਠਜੋੜ ਟੁੱਟ ਗਿਆ ਸੀ। ਇਸ ਪਾਰਟੀ ਨੂੰ ਤਿੰਨ ਖੇਤੀ ਕਾਨੂੰਨਾਂ ਕਰਕੇ ਭਾਰੀ ਨਮੋਸ਼ੀ ਝੱਲਣੀ ਪਈ ਪਰ ਬਾਅਦ ਵਿੱਚ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ, ਜਿਸ ਨਾਲ ਥੋੜ੍ਹੀ ਆਸ ਜਗੀ ਸੀ ਤੇ ਇਸ ਤੋਂ ਬਾਅਦ ਭਾਜਪਾ ਵਿੱਚ ਅਨੇਕ ਵੱਡੇ ਸਿੱਖ ਚਿਹਰੇ ਲਗਾਤਾਰ ਸ਼ਾਮਲ ਹੋਣ ਲੱਗ ਪਏ ਤੇ ਇਸ ਵੇਲੇ ਹਾਲਤ ਇਹ ਹੈ ਕਿ ਭਾਜਪਾ ਕੋਲ ਟਿਕਟ ਲੈਣ ਵਾਲੇ ਚਾਰ ਹਜਾਰ ਤੋਂ ਵੱਧ ਚਾਹਵਾਨ ਹਨ। ਹੁਣ ਪਾਰਟੀ ਇਸੇ ਦੇ ਮੱਦੇਨਜਰ ਚੋਣ ਮਨੋਰਥ ਪੱਤਰ ਵੀ ਚੰਗਾ ਪੇਸ਼ ਕਰਨ ਦੀ ਕੋਸ਼ਿਸ਼ ਕਰੇਗੀ ਤੇ ਇਸ ਦੌਰਾਨ ਪਾਰਟੀ ਨੂੰ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਵੀ ਧਿਆਨ ਰੱਖਣਾ ਪਵੇਗਾ, ਕਿਉਂਕਿ ਭਾਜਪਾ ਇਨ੍ਹਾਂ ਦੋ ਪਾਰਟੀਆਂ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ।
ਇਹ ਵੀ ਪੜ੍ਹੋ:Punjab Assembly Elections 2022: ਟਿਕਟਾਂ ਦੀ ਵੰਡ ਨੂੰ ਲੈਕੇ ਕਾਂਗਰਸ ’ਚ ਘਮਾਸਾਣ !