ETV Bharat / city

ਅਗਲੇ ਬੁੱਧਵਾਰ ਮੁੜ ਹੋਵੇਗੀ ਉਗਰਾਹਾਂ ਜਥੇਬੰਦੀ ਦੀ ਸੀਐੱਮ ਚੰਨੀ ਨਾਲ ਬੈਠਕ - 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਉਗਰਾਹਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਜ਼ਿਲ੍ਹੇ ਵਿੱਚ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਝੋਨੇ ਅਤੇ ਹੋਰ ਫ਼ਸਲਾਂ ਦੇ ਮੁਆਵਜ਼ੇ ਵਜੋਂ ਕਿਸਾਨ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ, ਸਰਕਾਰ ਵੱਲੋਂ ਕਿਸਾਨਾਂ ਨੂੰ ਹਰ ਖੰਡ ਮਿੱਲ ਵੱਲੋਂ ਐਲਾਨੇ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਦੀ ਗਰੰਟੀ ਦਿੱਤੀ ਜਾਵੇ।

ਉਗਰਾਹਾ ਜਥੇਬੰਦੀ ਦੀ ਸੀਐੱਮ ਚੰਨੀ ਨਾਲ ਬੈਠਕ
ਉਗਰਾਹਾ ਜਥੇਬੰਦੀ ਦੀ ਸੀਐੱਮ ਚੰਨੀ ਨਾਲ ਬੈਠਕ
author img

By

Published : Dec 23, 2021, 6:43 PM IST

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਉਗਰਾਹਾ ਅਤੇ ਯੂਨੀਅਨ ਦੇ ਹੋਰ ਵਰਕਰ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ’ਚ ਕੁਝ ਮੁੱਦਿਆਂ ’ਤੇ ਸਹਿਮਤੀ ਬਣ ਗਈ ਹੈ। ਉਗਰਾਹਾਂ ਜਥੇਬੰਦੀ ਦੀ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਨਾਲ ਅਗਲੀ ਮੀਟਿੰਗ ਅਗਲੇ ਬੁੱਧਵਾਰ ਨੂੰ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਇੱਕ ਹਫਤਾ ਦੇਖਣਗੇ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਈਆਂ ਜਾ ਨਹੀਂ ਫਿਰ ਉਹ ਮੁੱਖ ਮੰਤਰੀ ਦੇ ਨਾਲ ਮੀਟਿੰਗ ਕਰਨਗੇ।

ਉਗਰਾਹਾ ਜਥੇਬੰਦੀ ਦੀ ਸੀਐੱਮ ਚੰਨੀ ਨਾਲ ਬੈਠਕ

ਇਨ੍ਹਾਂ ਮੁੱਦਿਆਂ ’ਤੇ ਬਣੀ ਸਹਿਮਤੀ

ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਕਿਸਾਨ ਅਤੇ ਸਰਕਾਰ ਵਿਚਾਲੇ ਟੋਲ ਪਲਾਜ਼ਾ ਦੇ ਰੇਟ ਵਧਾਉਣ ਨੂੰ ਲੈ ਕੇ ਤਕਰਾਰ ਚਲ ਰਹੀ ਸੀ। ਉਗਰਾਹਾਂ ਜਥੇਬੰਦੀ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਤੇ ਟੋਲ ਪਲਾਜ਼ਿਆ ਤੇ ਪਹਿਲਾਂ ਵਾਲੇ ਹੀ ਟੋਲ ਰੇਟ ਰਹਿਣਗੇ। ਜਦਕਿ ਕੇਂਦਰ ਸਰਕਾਰ ਦੇ ਟੋਲ ਪਲਾਜ਼ਿਆ ਸਬੰਧੀ ਅਜੇ ਚਰਚਾ ਜਾਰੀ ਹੈ। ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ 234 ਵਿਚੋਂ 211 ਕਿਸਾਨਾਂ ’ਤੇ ਦਰਜ ਪਰਚੇ ਰੱਦ ਕਰ ਦਿੱਤੇ ਗਏ ਹਨ। ਕਿਸਾਨ ਜਥੇਬੰਦੀਆਂ ਲਗਾਤਾਰ ਸਰਕਾਰ ਕੋਲੋਂ ਕਿਸਾਨਾਂ ਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਸੀ ਇਹ ਪਰਚੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਕੀਤੇ ਗਏ ਸੀ।

ਇਹ ਹਨ ਮੁੱਖ ਮੰਗਾਂ

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਉਗਰਾਹਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਜ਼ਿਲ੍ਹੇ ਵਿੱਚ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਝੋਨੇ ਅਤੇ ਹੋਰ ਫ਼ਸਲਾਂ ਦੇ ਮੁਆਵਜ਼ੇ ਵਜੋਂ ਕਿਸਾਨ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ, ਸਰਕਾਰ ਵੱਲੋਂ ਕਿਸਾਨਾਂ ਨੂੰ ਹਰ ਖੰਡ ਮਿੱਲ ਵੱਲੋਂ ਐਲਾਨੇ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਦੀ ਗਰੰਟੀ ਦਿੱਤੀ ਜਾਵੇ। ਖੁਦਕੁਸ਼ੀ ਕਰ ਚੁੱਕੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ 3-3 ਲੱਖ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਅੰਦੋਲਨਕਾਰੀ ਕਿਸਾਨਾਂ 'ਤੇ ਦਰਜ ਕੀਤੇ ਕੇਸ ਤੁਰੰਤ ਰੱਦ ਕੀਤੇ ਜਾਣ, ਸ਼ਹੀਦ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ ਅਤੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਪਿੰਕ ਬੋਲਾਰਡ , ਬਾਰਿਸ਼ ਕਾਰਨ ਨਰਮੇ ਦੀ ਫਸਲ ਜਲਾਲਾਬਾਦ ਖੇਤਰ ਦੇ ਨੁਕਸਾਨ, ਮੀਂਹ ਕਾਰਨ ਪੀੜਤ ਪਰਿਵਾਰਾਂ ਨੂੰ 3 ਲੱਖ ਦਾ ਮੁਆਵਜ਼ਾ, ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ, ਹਰੇਕ ਮੈਂਬਰ ਨੂੰ 1-1 ਨੌਕਰੀ ਦੇਣਾ ਆਦਿ।

ਇਹ ਵੀ ਪੜੋ: ਰਾਘਵ ਚੱਢਾ ਨੇ ਬੱਬੂ ਮਾਨ ਨਾਲ ਕੀਤੀ ਮੁਲਾਕਾਤ, ਕਿਹਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.