ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਮਚੇ ਘਮਾਸਾਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਅਤੇ ਉਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਤੇ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਜੋ ਵੀ ਕਾਂਗਰਸ 'ਚ ਸ਼ਬਦੀ ਲੜਾਈ ਚੱਲ ਰਹੀ ਹੈ, ਇਹ ਸਭ ਕੁਝ ਸਿਰਫ਼ ਕੁਰਸੀ ਖਾਤਰ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਜੋ ਵੀ ਕਾਂਗਰਸ 'ਚ ਚੱਲ ਰਿਹਾ ਹੈ, ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕਿੰਨੀ ਕੁ ਸੰਜੀਦਗੀ ਰੱਖਦੀ ਹੈ ।
ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਾਥੀ ਸਿਰਫ਼ ਕੁਰਸੀ ਦੀ ਖ਼ਾਤਿਰ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਜ਼ਰੂਰਤ ਤਾਂ ਇਹ ਸੀ ਕਿ ਜੋ ਭਿਆਨਕ ਬਿਮਾਰੀ ਚੱਲ ਰਹੀ ਹੈ, ਇਸ ਦੇ ਚੱਲਦਿਆਂ ਵਿਰੋਧੀ ਪਾਰਟੀਆਂ ਨੂੰ ਵੀ ਸਾਥ ਲੈ ਕੇ ਸਰਕਾਰ ਕੁਝ ਚੰਗੇ ਕਦਮ ਚੁੱਕਦੀ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਇਹ ਉਮੀਦ ਕਿਥੋਂ ਲਗਾਈ ਜਾ ਸਕਦੀ ਹੈ ਕਿ ਸਰਕਾਰ ਦੇ ਵਿਧਾਇਕ ਤਾਂ ਆਪਸ 'ਚ ਹੀ ਲੜਦੇ ਫਿਰ ਰਹੇ ਹਨ।
ਇਹ ਵੀ ਪੜ੍ਹੋ:ਕੈਪਟਨ ਵੱਲੋਂ ਬਸੇਰਾ’ ਸਕੀਮ ਤੇਜੀ ਨਾਲ ਅਮਲ 'ਚ ਲਿਆਉਣ ਦੇ ਹੁਕਮ
ਚਰਨਜੀਤ ਬਰਾੜ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਅਤੇ ਉਸ ਤੋਂ ਬਾਅਦ ਹੋ ਰਹੀਆਂ ਬਿਆਨਬਾਜ਼ੀਆਂ ਤੋਂ ਸਾਫ਼ ਪਤਾ ਚੱਲਦਾ ਹੈ, ਕਿ ਪੰਜਾਬ ਦੇ ਲੋਕਾਂ ਪ੍ਰਤੀ ਕਾਂਗਰਸ ਸਰਕਾਰ ਕੋਈ ਵੀ ਜ਼ਿੰਮੇਵਾਰੀ ਨਹੀਂ ਨਿਭਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਸਿਰਫ਼ ਕੁਰਸੀ ਲਈ ਆਪਸ 'ਚ ਉਲਝ ਰਹੇ ਹਨ।
ਇਹ ਵੀ ਪੜ੍ਹੋ:ਹੁਣ SC ਤੇ BC ਲੀਡਰਾਂ ਨੇ ਸੀਐਮ ਖ਼ਿਲਾਫ਼ ਖੋਲ੍ਹਿਆ ਮੋਰਚਾ !