ਚੰਡੀਗੜ੍ਹ: ਪੰਜਾਬ ਦਾ ਬਜਟ ਇਜ਼ਲਾਸ 1 ਮਾਰਚ ਤੋਂ ਸ਼ੁਰੂ ਹੋਵੇਗਾ। ਪੰਜਾਬ ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਇਜਲਾਸ ਪੰਜਾਬ ਵਿਧਾਨ ਸਭਾ 'ਚ 1 ਮਾਰਚ ਤੋਂ 10 ਮਾਰਚ ਤੱਕ ਚਲੇਗਾ। ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਸੈਸ਼ਨ ਬੁਲਾਉਣ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵਰਚੁਅਲ ਕੈਬਿਨੇਟ ਬੈਠਕ ਹੋਈ ਸੀ, ਜਿਸ 'ਚ ਬਜਟ ਸੈਸ਼ਨ ਨੂੰ 1 ਮਾਰਚ ਤੋਂ 10 ਮਾਰਚ ਤੱਕ ਕਰਨ ਦਾ ਫੈਸਲਾ ਲਿਆ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਇਜਲਾਸ (ਬਜਟ ਇਜਲਾਸ) ਇੱਕ ਮਾਰਚ ਤੋਂ 10 ਮਾਰਚ, 2021 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਸੀ ਅਤੇ ਇਸ ਲਈ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਸਿਫਾਰਸ਼ ਕਰ ਦਿੱਤੀ ਹੈ ਜੋ ਭਾਰਤੀ ਸੰਵਿਧਾਨ ਦੀ ਧਾਰਾ 174 (1) ਦੇ ਤਹਿਤ ਵਿਧਾਨ ਸਭਾ ਦਾ ਇਜਲਾਸ ਸਰਕਾਰੀ ਤੌਰ 'ਤੇ ਸੱਦਣ ਲਈ ਅਧਿਕਾਰਤ ਹਨ।