ETV Bharat / city

ਬਜਟ ਸੈਸ਼ਨ ਦੂਜਾ ਦਿਨ: CM ਮਾਨ ਰੱਖਣਗੇ ਪੱਖ, ਮੂਸੇਵਾਲਾ ਕਤਲ 'ਤੇ ਵਿਰੋਧੀਆਂ ਨੇ ਘੇਰੀ ਸੀ ਸਰਕਾਰ

author img

By

Published : Jun 25, 2022, 9:10 AM IST

Updated : Jun 25, 2022, 11:15 AM IST

ਬਜਟ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ। ਉਹ ਰਾਜਪਾਲ ਦੇ ਸੰਬੋਧਨ ਦਾ ਜਵਾਬ ਦੇਣਗੇ। ਇਸ ਤੋਂ ਇਲਾਵਾ ਉਹ ਕਾਨੂੰਨ ਵਿਵਸਥਾ 'ਤੇ ਵੀ ਸਰਕਾਰ ਦਾ ਪੱਖ ਰੱਖਣਗੇ। ਜਦਕਿ ਬੀਤੇ ਕੱਲ੍ਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਸੀ।

ਬਜਟ ਸੈਸ਼ਨ ਦੂਜਾ ਦਿਨ
ਬਜਟ ਸੈਸ਼ਨ ਦੂਜਾ ਦਿਨ

ਚੰਡੀਗੜ੍ਹ: ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਬੋਧਨ ਹੋਵੇਗਾ। ਉਹ ਰਾਜਪਾਲ ਦੇ ਸੰਬੋਧਨ ਦਾ ਜਵਾਬ ਦੇਣਗੇ। ਇਸ ਤੋਂ ਇਲਾਵਾ ਉਹ ਕਾਨੂੰਨ ਵਿਵਸਥਾ 'ਤੇ ਵੀ ਸਰਕਾਰ ਦਾ ਪੱਖ ਰੱਖਣਗੇ।

ਬੀਤੇ ਕੱਲ੍ਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਸੀ। ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਮੂਸੇਵਾਲਾ ਨੂੰ ਧਮਕੀਆਂ ਮਿਲਣ ਦੇ ਬਾਵਜੂਦ ਸੁਰੱਖਿਆ ਘਟਾਈ ਗਈ। ਉਸ ਤੋਂ ਬਾਅਦ ਇਸ ਨੂੰ ਜਨਤਕ ਵੀ ਕੀਤਾ ਗਿਆ ਸੀ। ਜਿਸ ਕਾਰਨ ਇਹ ਹਾਦਸਾ ਹੋਇਆ ਹੈ।

ਇਹ ਵੀ ਪੜ੍ਹੋ: ਬਜਟ ਸੈਸ਼ਨ ਦੌਰਾਨ ਵਿਰੋਧੀਆਂ ਵੱਲੋਂ ਹੰਗਾਮਾ, ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਬਹਿਸ ਦੀ ਕੀਤੀ ਮੰਗ

27 ਨੂੰ ਪੇਸ਼ ਹੋਵੇਗਾ ਬਜਟ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦੀ 'ਆਪ' ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ ਪੇਪਰ ਰਹਿਤ ਬਜਟ ਪੇਸ਼ ਕਰਨਗੇ। ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਪੰਜਾਬ ਦਾ ਬਜਟ ਲੋਕਾਂ ਦੀ ਸਲਾਹ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਹ ਲੋਕਾਂ ਦੁਆਰਾ ਲੋਕਾਂ ਲਈ ਬਣਿਆ ਬਜਟ ਹੋਵੇਗਾ।

ਆਰਥਿਕ ਸਥਿਤੀ 'ਤੇ ਵਾਈਟ ਪੇਪਰ: ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਨ ਸਭਾ ਵਿੱਚ ਪੰਜਾਬ ਦੀ ਆਰਥਿਕ ਹਾਲਤ ਬਾਰੇ ਵਾਈਟ ਪੇਪਰ ਵੀ ਲਿਆਵੇਗੀ। ਜਿਸ ਰਾਹੀਂ ਵਿਰੋਧੀਆਂ ਨੂੰ ਘੇਰਿਆ ਜਾਵੇਗਾ। CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਖਜ਼ਾਨੇ ਨੂੰ ਕਿਸ ਨੇ ਲੁੱਟਿਆ, ਇਸ ਦਾ ਖੁਲਾਸਾ ਕਰਨਗੇ। ਪੰਜਾਬੀਆਂ ਦੇ ਹਰ ਪੈਸੇ ਦਾ ਹਿਸਾਬ ਲਿਆ ਜਾਵੇਗਾ।

ਇਹ ਅਹਿਮ ਪ੍ਰਸਤਾਵ ਵੀ ਆਉਣਗੇ: ਇਕ ਵਿਧਾਇਕ-ਇਕ ਪੈਨਸ਼ਨ ਦਾ ਪ੍ਰਸਤਾਵ ਪੰਜਾਬ ਵਿਧਾਨ ਸਭਾ ਵਿਚ ਲਿਆਂਦਾ ਜਾਵੇਗਾ। ਮਾਨ ਸਰਕਾਰ ਨੇ ਇਸ ਨੂੰ ਪਹਿਲਾਂ ਕੈਬਨਿਟ ਵਿੱਚ ਪਾਸ ਕੀਤਾ ਸੀ। ਹਾਲਾਂਕਿ ਰਾਜਪਾਲ ਨੇ ਇਸ ਆਰਡੀਨੈਂਸ ਨੂੰ ਵਾਪਸ ਕਰ ਦਿੱਤਾ। ਇਸ ਤੋਂ ਇਲਾਵਾ 36,000 ਕੱਚੇ ਕਾਮੇ ਪੱਕੇ ਕਰਨ ਦਾ ਪ੍ਰਸਤਾਵ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ: CM ਮਾਨ ਵੱਡਾ ਬਿਆਨ, ਕਿਹਾ- ਰਾਸ਼ਟਰੀ ਸਿੱਖਿਆ ਸਰਵੇਖਣ 'ਚ ਪੰਜਾਬ ਨਕਲੀ ਨੰਬਰ ਇੱਕ ਬਣਿਆ...

Last Updated : Jun 25, 2022, 11:15 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.