ETV Bharat / city

ਪੰਜਾਬ ਦਾ ਦਿਹਾਤੀ ਵਿਕਾਸ ਫੰਡ ਰੋਕਣ ਦੇ ਮਸਲੇ ’ਤੇ ਹਰਪਾਲ ਚੀਮਾ ਨੇ ਘੇਰੀ ਕੇਂਦਰ ਸਰਕਾਰ - Punjab rural development fund

ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਰੋਕਣ ਦੇ ਮੁੱਦੇ 'ਤੇ ( blocking Punjab rural development fund ) ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਭਾਜਪਾ ਦੇ ਪੰਜਾਬ ਵਿਰੋਧੀ ਹੋਣ ਦਾ ਇੱਕ ਹੋਰ ਸਬੂਤ ਹੈ। ਚੀਮਾ ਨੇ ਕੇਂਦਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ’ਤੇ ਹੋਰ ਰਹੇੇ ਹਮਲਿਆਂ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।

ਹਰਪਾਲ ਚੀਮਾ ਨੇ ਘੇਰੀ ਕੇਂਦਰ ਸਰਕਾਰ
ਹਰਪਾਲ ਚੀਮਾ ਨੇ ਘੇਰੀ ਕੇਂਦਰ ਸਰਕਾਰ
author img

By

Published : Mar 3, 2022, 6:49 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਰੋਕਣ ਦੇ ਮੁੱਦੇ 'ਤੇ ( blocking Punjab rural development fund ) ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਭਾਜਪਾ ਦੇ ਪੰਜਾਬ ਵਿਰੋਧੀ ਹੋਣ ਦਾ ਇੱਕ ਹੋਰ ਸਬੂਤ ਹੈ। ਚੀਮਾ ਨੇ ਕਿਹਾ ਕਿ 1100 ਕਰੋੜ ਰੁਪਏ ਦਾ ਫੰਡ ਜੋ ਕੇਂਦਰ ਸਰਕਾਰ ਅੱਜ ਪੰਜਾਬ ਨੂੰ ਜਾਰੀ ਕਰਨ ਤੋਂ ਮਨ੍ਹਾ ਕਰ ਰਹੀ ਹੈ, ਉਹ ਪੰਜਾਬ ਦਾ ਆਪਣਾ ਪੈਸਾ ਹੈ ਅਤੇ ਉਸਨੂੰ ਜਾਰੀ ਕਰਨ ਨੂੰ ਰੋਕਣਾ ਪੰਜਾਬ ਦੇ ਹੱਕ ਮਾਰਨਾ ਹੈ। ਹਰਪਾਲ ਚੀਮਾ ਮੁਤਾਬਿਕ ਪਿਛਲੇ ਕੁੱਝ ਦਿਨਾਂ ਤੋਂ ਭਾਜਪਾ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ 'ਤੇ ਹਮਲੇ ਕਰ ਰਹੀ ਹੈ ਜਿਸਨੂੰ ਪੰਜਾਬ ਦੇ ਲੋਕ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਚੀਮਾ ਨੇ ਕਿਹਾ, "ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਨੂੰ ਦਿੱਤੇ ਧੋਖਿਆਂ ਦੀ ਲੰਬੀ ਲਿਸਟ ਵਿੱਚ ਇੱਕ ਹੋਰ ਵਿਸ਼ਵਾਸਘਾਤ ਜੁੜ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੋ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਉਹਦੇ ਲਈ ਦਿਹਾਤੀ ਵਿਕਾਸ ਫੰਡ ਦੀ ਵਰਤੋਂ ਕੀਤੀ। ਪਰ, ਜਦੋਂ ਕੈਪਟਨ 2017 ਦੀਆਂ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰ ਰਹੇ ਸਨ ਉਦੋਂ ਉਨ੍ਹਾਂ ਆਪਣੇ ਮੈਨੀਫੈਸਟੋ ਵਿੱਚ ਜ਼ਿਕਰ ਕਿਉਂ ਨਹੀਂ ਕੀਤਾ ਕਿ ਕਰਜ਼ਾ ਮੁਆਫ਼ੀ ਲਈ ਫੰਡ ਕਿੱਥੋਂ ਆਵੇਗਾ।" ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਰਲ ਕੇ ਪੰਜਾਬ ਵਿਰੁੱਧ ਸਾਜਿਸ਼ ਕੀਤੀ ਹੈ।

'ਆਪ' ਆਗੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਵੀ ਇਸ ਗੱਲ ਦਾ ਜਵਾਬ ਮੰਗਿਆ ਹੈ ਕਿ ਜਦੋਂ ਪਨਗਰੇਨ ਦੇ ਮੁਲਾਜ਼ਮਾਂ ਨੇ ਉਨ੍ਹਾਂ ਤੱਕ ਪਹੁੰਚ ਕੀਤੀ ਸੀ ਤੇ ਫੰਡ ਜਾਰੀ ਕਰਵਾਉਣ ਲਈ ਕਿਹਾ ਸੀ ਤਾਂ ਚੰਨੀ ਦੀ ਕਾਂਗਰਸ ਸਰਕਾਰ ਨੇ ਮੁੜ ਇਸ ਗੱਲ ਨੂੰ ਅਣਗੌਲਿਆ ਕਿਉਂ ਕਰ ਦਿੱਤਾ ਜਾਂ ਐਲਾਨਜੀਤ ਸਿੰਘ ਲੋਕਾਂ ਨੂੰ ਭਰਮਾਉਣ ਲਈ ਪ੍ਰੋਪੇਗੰਡਾ ਕਰਨ ਵਿੱਚ ਐਨੇ ਮਸ਼ਰੂਫ਼ ਸੀ ਕਿ ਅਸਲ ਮਸਲੇ ਹੱਲ ਕਰਨ ਦਾ ਉਨ੍ਹਾਂ ਨੂੰ ਮੌਕਾ ਹੀ ਨਹੀਂ ਮਿਲਿਆ।

ਹਰਪਾਲ ਚੀਮਾ ਨੇ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਅਤੇ ਫਿਰ ਕੈਪਟਨ ਅਮਰਿੰਦਰ ਸਿੰਘ ਆਪਣੇ ਰਾਜਨੀਤਿਕ ਹਿੱਤਾਂ ਲਈ ਪੰਜਾਬ ਦੇ ਖਜ਼ਾਨੇ, ਕੁਦਰਤੀ ਸੋਮਿਆਂ ਅਤੇ ਫੰਡਾਂ ਦੀ ਬਹੁਤ ਦੁਰਵਰਤੋਂ ਕਰਦੇ ਰਹੇ ਹਨ। ਚੀਮਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਰ ਵਿਭਾਗ ਵਿੱਚ ਹੋਈਆਂ ਹੇਰਾ-ਫੇਰੀਆਂ ਅਤੇ ਘੁਟਾਲਿਆਂ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਪੰਜਾਬ ਦੇ ਹੱਕ ਮਾਰ ਆਪਣੀਆਂ ਜੇਬਾਂ ਭਰਨ ਵਾਲਿਆਂ ਵਿਰੁੱਧ ਕਾਰਵਾਈ ਹੋਵੇਗੀ।

ਵਿਰੋਧੀ ਧਿਰ ਦੇ ਆਗੂ ਨੇ ਕੇਂਦਰ ਸਰਕਾਰ ਦੇ ਫੰਡ ਰੋਕਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੈਸਾ ਪੰਜਾਬ ਦਾ ਹੈ ਅਤੇ ਬਾਦਲ ਤੇ ਕੈਪਟਨ ਦੀ ਗਲਤੀਆਂ ਦੀ ਸਜ਼ਾ ਪੰਜਾਬ ਦੇ ਲੋਕਾਂ ਨੂੰ ਦੇਣ ਦਾ ਕੋਈ ਮਤਲਬ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਕੇਂਦਰ ਸਰਕਾਰ ਬਸ ਬਹਾਨੇ ਲੱਭਦੀ ਹੈ ਪੰਜਾਬ ਦੇ ਹੱਕ ਮਾਰਨ ਦੇ ਅਤੇ ਅਕਾਲੀ ਦਲ ਅਤੇ ਸੂਬਾ ਕਾਂਗਰਸ ਇਸ ਬਹਾਨੇ ਉਨ੍ਹਾਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਪਰੋਸ ਰਹੀ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਸੁਰੱਖਿਆ ਦਾ ਬਹਾਨਾ ਬਣਾ ਰੈਲੀ ਰੱਦ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨੇ 36,000 ਕਰੋੜ ਦੇ ਵਿਕਾਸ ਕਾਰਜਾਂ ਨੂੰ ਫੰਡ ਕਿੱਥੋਂ ਦੇਣਾ ਸੀ ਸਗੋਂ ਉਹ ਝੋਨੇ ਦੀ ਖਰੀਦ ਤੋਂ ਬਾਅਦ ਪੰਜਾਬ ਨੂੰ ਮਿਲਣ ਵਾਲੇ 1100 ਕਰੋੜ ਦੇ ਫੰਡ ਤੋਂ ਵੀ ਪੱਲਾ ਝਾੜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪੰਜਾਬ ਨਾਲ ਵਿਤਕਰਾ ਬੰਦ ਕਰਨਾ ਚਾਹੀਦਾ ਹੈ ਅਤੇ ਦਿਹਾਤੀ ਵਿਕਾਸ ਫੰਡ ਤੁਰੰਤ ਜਾਰੀ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਆਜ਼ਾਦ ਉਮੀਦਵਾਰ ਅਮਰੀਕ ਢਿੱਲੋਂ ਨੂੰ ਬ੍ਰੇਨ ਹੈਮਰੇਜ ਦਾ ਅਟੈਕ

ETV Bharat Logo

Copyright © 2025 Ushodaya Enterprises Pvt. Ltd., All Rights Reserved.