ETV Bharat / city

ਪੰਜਾਬ ਸਰਕਾਰ ਨੇ 58 ਸਾਲ ਤੋਂ ਵੱਧ ਉਮਰ ਦੇ ਮੁਲਾਜ਼ਮਾਂ ਨੂੰ ਫਾਰਗ ਕਰਨ ਦੇ ਹੁਕਮ ਕੀਤੇ ਜਾਰੀ - Cabinet minister Charanjit Channi

ਪੰਜਾਬ ਦੇ 2020-21 ਦੇ ਬਜਟ 'ਚ ਸਰਕਾਰੀ ਅਦਾਰਿਆਂ 'ਚ ਕੰਮ ਕਰ ਰਹੇ 58 ਸਾਲ ਦੇ ਮੁਲਾਜ਼ਮਾਂ ਨੂੰ ਰਿਟਾਇਰ ਕਰਨ ਦੀ ਗੱਲ ਕਹੀ ਗਈ ਸੀ ਜਿਸ ਤਹਿਤ ਕੈਬਿਨੇਟ ਮੰਤਰੀ ਚਰਨਜੀਤ ਚੰਨੀ ਨੇ 58 ਸਾਲ ਦੇ ਅਧਿਕਾਰੀਆਂ ਨੂੰ ਫਾਰਗ ਕਰਨ ਦਾ ਫੈਸਲਾ ਕੀਤਾ ਹੈ।

ਫ਼ੋਟੋ
ਫ਼ੋਟੋ
author img

By

Published : Mar 13, 2020, 8:53 PM IST

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਉਣ ਦੀ ਗੱਲ ਕੀਤੀ ਸੀ ਜਿਸ ਮਕਸਦ ਦੇ ਤਹਿਤ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਵਿੱਚ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ 'ਚ ਕੰਮ ਕਰ ਰਹੇ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੁਜ਼ਗਾਰ ਉੱਤਪਤੀ ਤੇ ਸਿਖਲਾਈ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗਾਂ ਵਿੱਚੋਂ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ ਆਉਂਦੇ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਫਾਰਗ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ:ਫ਼ਾਜ਼ਿਲਕਾ:ਬੇਮੌਸਮੀ ਭਾਰੀ ਬਾਰਿਸ਼ ਦੇ ਨਾਲ ਹੋਈ ਗੜੇਮਾਰੀ, ਕਿਸਾਨਾਂ ਦੀ ਪੱਕੀ ਫਸਲ ਹੋਈ ਖ਼ਰਾਬ

ਚੰਨੀ ਵੱਲੋਂ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੁਜ਼ਗਾਰ ਉੱਤਪਤੀ ਤੇ ਸਿਖਲਾਈ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ। ਕੈਬਿਨੇਟ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਇਹ ਸਰਕਾਰ ਦਾ ਅਹਿਮ ਉਪਰਾਲਾ ਹੈ। ਇਸ ਸਬੰਧੀ ਮੰਤਰੀ ਨੇ ਵਿਭਾਗਾਂ ਦੇ ਮੁਖੀਆਂ ਨੂੰ ਲਿਖਿਆ ਹੈ ਕਿ ਖਾਲੀ ਹੋਣ ਵਾਲੀਆਂ ਅਸਾਮੀਆਂ ਦੀ ਥਾਂ 'ਤੇ ਨੌਜਵਾਨਾਂ ਨੂੰ ਭਰਤੀ ਕਰਨ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.