ETV Bharat / city

'ਹਰ ਜ਼ਿਲ੍ਹੇ 'ਚ ਬਣਾਏ ਜਾਣਗੇ ਡਾ. ਅੰਬੇਡਕਰ ਭਵਨ'

author img

By

Published : Mar 29, 2022, 9:32 PM IST

ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਅੰਬੇਡਕਰ ਭਵਨ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਭਵਨਾਂ ਦੀ ਉਸਾਰੀ ਲਈ ਕਿਫ਼ਾਇਤੀ ਢੰਗ ਨਾਲ ਹੋਰ ਸਰਕਾਰੀ ਅਦਾਰਿਆਂ ਦੀ ਮੁਹਾਰਤ ਪ੍ਰਾਪਤ ਕਰਨ।

ਹਰ ਜ਼ਿਲ੍ਹੇ 'ਚ ਬਣਾਏ ਜਾਣਗੇ ਡਾ. ਅੰਬੇਡਕਰ ਭਵਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਡੇ ਫੈਸਲੇ ਅਤੇ ਐਲਾਨ ਕਰ ਰਹੀ ਹੈ। ਇਸੇ ਤਹਿਤ 'ਆਪ' ਸਰਕਾਰ ਵੱਲੋਂ ਦਿੱਤੇ ਗਏ ਭਰੋਸੇ 'ਤੇ ਖ਼ਰਾ ਉਤਰਦਿਆਂ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ ਕੀਤੇ ਹਨ।

ਮਾਰਚ 2022 ਤੱਕ ਦੇ ਬਕਾਇਆ ਨੂੰ ਕਲੀਅਰ ਕਰਦਿਆਂ 184 ਕਰੋੜ ਰੁਪਏ ਕੀਤੇ ਗਏ ਜਾਰੀ

ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦਾ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਵੱਲੋਂ ਬਕਾਏ ਨਿਪਟਾਉਣ ਸਬੰਧੀ ਕੀਤੇ ਗਏ ਵਾਅਦੇ ਮੁਤਾਬਕ ਪੋਸਟ-ਮੈਟ੍ਰਿਕ ਸਕਾਲਰਸ਼ਿਪ ਤਹਿਤ ਮਾਰਚ 2022 ਤੱਕ ਦੇ ਬਕਾਇਆ ਨੂੰ ਕਲੀਅਰ ਕਰਦਿਆਂ 184 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ ਸ਼ਗਨ ਸਕੀਮ ਤਹਿਤ ਦਸੰਬਰ 2021 ਤੱਕ 30.16 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਹਰ ਜ਼ਿਲ੍ਹੇ ਵਿੱਚ ਬਣਾਏ ਜਾਣਗੇ ਅੰਬੇਡਕਰ ਭਵਨ

ਇਸੇ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਅੰਬੇਡਕਰ ਭਵਨ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਭਵਨਾਂ ਦੀ ਉਸਾਰੀ ਲਈ ਕਿਫ਼ਾਇਤੀ ਢੰਗ ਨਾਲ ਹੋਰ ਸਰਕਾਰੀ ਅਦਾਰਿਆਂ ਦੀ ਮੁਹਾਰਤ ਪ੍ਰਾਪਤ ਕਰਨ। ਮੌਜੂਦਾ ਡਾ. ਅੰਬੇਡਕਰ ਭਵਨਾਂ ਦੀ ਸਾਂਭ-ਸੰਭਾਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਝ ਪੁਰਾਣੀਆਂ ਇਮਾਰਤਾਂ ਦੀ ਫੌਰੀ ਸਾਂਭ-ਸੰਭਾਲ ਦੀ ਲੋੜ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ 'ਆਪ' ਸਰਕਾਰ ਅੰਬੇਡਕਰ ਭਵਨਾਂ ਦੀ ਉਸਾਰੀ ਅਤੇ ਸਾਂਭ-ਸੰਭਾਲ ਲਈ ਵਚਨਬੱਧ ਹੈ।

ਸਾਰੀਆਂ ਭਲਾਈ ਸਕੀਮਾਂ ਲਈ ਵਾਧੂ ਫੰਡ ਅਲਾਟ ਕਰਨ ਦਾ ਦਿੱਤਾ ਭਰੋਸਾ

ਉਨ੍ਹਾਂ ਕਿਹਾ ਕੀ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਸਾਰੀਆਂ ਭਲਾਈ ਸਕੀਮਾਂ ਲਈ ਵਾਧੂ ਫੰਡ ਅਲਾਟ ਕਰਨ ਦਾ ਭਰੋਸਾ ਦਿੱਤਾ। ਕੇਂਦਰੀ ਫੰਡ ਵਾਲੀਆਂ ਸਕੀਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਉਹ ਫੰਡ ਜਲਦੀ ਜਾਰੀ ਕਰਨ ਲਈ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਕੋਲ ਮਾਮਲਾ ਉਠਾਉਣਗੇ ਤਾਂ ਜੋ ਸਾਡੇ ਕਮਜ਼ੋਰ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਬੈਕਫਿੰਕੋ ਦੀਆਂ ਵੱਖ-ਵੱਖ ਲੋਨ ਸਕੀਮਾਂ ਜਿਵੇਂ ਕਿ ਡਾਇਰੈਕਟ ਲੋਨ ਸਕੀਮ, ਐਨ.ਬੀ.ਸੀ.ਐਫ.ਡੀ.ਸੀ., ਐਜੂਕੇਸ਼ਨ ਲੋਨ ਸਕੀਮ, ਮਾਈਕਰੋ ਫਾਈਨਾਂਸ ਸਕੀਮ, ਮਹਿਲਾ ਸਮਰਿਧੀ ਯੋਜਨਾ ਅਤੇ ਹੋਰ ਸਕੀਮਾਂ ਦਾ ਲਾਭ ਲੋਕਾਂ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: NRI ਭਰਾਵਾਂ ਦੀ ਸਹੂਲਤ ਲਈ ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਕੁਲਦੀਪ ਸਿੰਘ ਧਾਲੀਵਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.