ਚੰਡੀਗੜ੍ਹ: ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਚਲਦਿਆਂ ਲੋਕਾਂ ਨੇ ਪ੍ਰਸ਼ਾਸਨ 'ਤੇ ਅਣਗਹਿਲੀ ਦੇ ਇਲਜ਼ਾਮ ਲਾਏ ਸਨ, ਉੱਥੇ ਹੀ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਤਿਆਰ ਹੈ।
ਇਹ ਵੀ ਪੜ੍ਹੋ: ਕੁਲਭੂਸ਼ਣ ਦੀ ਰਿਹਾਈ 'ਤੇ ਦਲਬੀਰ ਕੌਰ ਨੇ ਕੀ ਕਿਹਾ?
ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਆਪਣੇ ਇਲਾਕੇ ਦਾ ਬਿਓਰਾ ਤਿਆਰ ਕਰਨ। ਇਸ ਦੇ ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸਬੰਧੀ ਫੰਡ ਦੇ ਦਿੱਤਾ ਹੈ ਤੇ ਜੇ ਲੋੜ ਪਵੇਗੀ ਤਾਂ ਹੋਰ ਪੈਸੇ ਵੀ ਦੇ ਦਿੱਤੇ ਜਾਣਗੇ।