ETV Bharat / city

'ਸੁਖਬੀਰ ਬਾਦਲ ਆਪਣੀਆਂ ਰਾਜਸੀ ਰੋਟੀਆਂ ਸੇਕਣ ਲਈ ਗਰੀਬਾਂ ਦੇ ਢਿੱਡ 'ਤੇ ਲੱਤ ਮਾਰਨ ਨੂੰ ਤਿਆਰ'

ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਨਿਸ਼ਾਨੇ ਸਾਧੇ ਹਨ।

ਫ਼ੋਟੋ
ਫ਼ੋਟੋ
author img

By

Published : Aug 21, 2020, 4:36 PM IST

ਚੰਡੀਗੜ੍ਹ: ਸੁਖਬੀਰ ਸਿੰਘ ਬਾਦਲ ਵਲੋਂ ਮਗਨਰੇਗਾ ਸਕੀਮ ਤਹਿਤ ਸਮਾਨ ਦੀ ਖ਼ਰੀਦ ਵਿੱਚ 1000 ਕਰੋੜ ਦਾ ਘਪਲਾ ਹੋਣ ਦੇ ਦੋਸ਼ ਨੂੰ ਸਰਾਸਰ ਝੂਠਾ, ਪੂਰੀ ਤਰ੍ਹਾਂ ਗ਼ੈਰ ਜ਼ਿੰਮੇਵਾਰਾਨਾ ਦੱਸਦਿਆਂ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਦਰਅਸਲ ਅਕਾਲੀ ਦਲ ਦਾ ਪ੍ਰਧਾਨ ਮਗਨਰੇਗਾ ਤਹਿਤ ਪਿੰਡਾਂ ਦੇ ਹੋ ਰਹੇ ਲਾਮਿਸਾਲ ਵਿਕਾਸ ਤੋਂ ਘਬਰਾ ਕੇ ਇਸ ਨੂੰ ਆਨੀ-ਬਹਾਨੀ ਬੰਦ ਕਰਵਾਉਣਾ ਚਾਹੁੰਦਾ ਹੈ।

ਵੀਡੀਓ

ਪੰਚਾਇਤ ਮੰਤਰੀ ਨੇ ਕਿਹਾ ਕਿ ਆਪਣੀਆਂ ਗ਼ਲਤ ਨੀਤੀਆਂ ਅਤੇ ਲੋਕ ਵਿਰੋਧੀ ਫੈਸਲਿਆਂ ਕਾਰਨ ਹਾਸ਼ੀਏ ੳੇੱਤੇ ਆਏ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮਗਨਰੇਗਾ ਤਹਿਤ ਪੰਜਾਬ ਭਰ ਦੇ ਪਿੰਡਾਂ ਵਿੱਚ ਹੋ ਰਹੇ ਲਾਮਿਸਾਲ ਵਿਕਾਸ ਕਾਰਜਾਂ ਨਾਲ ਲੋਕਾਂ ਵਿੱਚ ਕਾਂਗਰਸ ਸਰਕਾਰ ਦੀ ਹੋ ਰਹੀ ਬੱਲੇ-ਬੱਲੇ ਬਰਦਾਸ਼ਤ ਹੀ ਨਹੀਂ ਹੋ ਰਹੀ।

ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ

ਉਹ ਕੇਂਦਰ ਸਰਕਾਰ ਵਿੱਚ ਆਪਣੀ ਭਾਈਵਾਲੀ ਦੇ ਬਲਬੂਤੇ ਇਹ ਵਿਕਾਸ ਕਾਰਜ ਰੋਕਣਾ ਚਾਹੁੰਦਾ ਹੈ, ਪਰ ਉਸ ਨੂੰ ਇਹ ਨਹੀਂ ਪਤਾ ਕਿ ਇਸ ਸਕੀਮ ਦੇ ਬੰਦ ਹੋਣ ਨਾਲ ਪੰਜਾਬ ਵਿੱਚ ਤਕਰੀਬਨ ਢਾਈ ਲੱਖ ਗਰੀਬ ਪਰਿਵਾਰਾਂ ਦੇ ਚੁੱਲੇ ਠੰਡੇ ਹੋ ਜਾਣਗੇ।

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਝੂਠ ਇਸ ਤੱਥ ਤੋਂ ਹੀ ਸਿੱਧ ਹੋ ਜਾਂਦਾ ਹੈ ਕਿ ਇਸ ਸਾਲ ਮਗਨਰੇਗਾ ਦੇ ਕੁਲ 800 ਕਰੋੜ ਰੁਪਏ ਦੇ ਬਜਟ ਵਿੱਚੋਂ ਹੁਣ ਤੱਕ 390 ਕਰੋੜ ਰੁਪਏ ਦਾ ਕੁਲ ਖ਼ਰਚ ਹੋਇਆ ਹੈ। ਇਸ ਵਿੱਚੋਂ ਮੈਟਰੀਅਲ ਦੀ ਖ਼ਰੀਦ ਉੱਤੇ ਸਿਰਫ਼ 88 ਕਰੋੜ ਦਾ ਖ਼ਰਚਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਲ 2017 ਵਿੱਚ ਬਣੀ ਕਾਂਗਰਸ ਸਰਕਾਰ ਵਲੋਂ ਹੁਣ ਤੱਕ ਮੈਟੀਰੀਅਲ ਉੱਤੇ ਸਿਰਫ 520 ਕਰੋੜ ਰੁਪਏ ਦਾ ਹੀ ਖ਼ਰਚ ਕੀਤਾ ਗਿਆ ਹੈ।

520 ਕਰੋੜ 'ਚੋਂ 1000 ਕਰੋੜ ਦਾ ਘਪਲਾ ਕਿਵੇਂ ਸੰਭਵ

ਤ੍ਰਿਪਤ ਬਾਜਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੋਂ ਪੁੱਛਿਆ ਕਿ 520 ਕਰੋੜ ਰੁਪਏ ਦੇ ਖ਼ਰਚੇ ਵਿੱਚੋਂ 1000 ਕਰੋੜ ਰੁਪਏ ਦਾ ਘਪਲਾ ਕਿਵੇਂ ਸੰਭਵ ਹੈ।ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਰਗੇ ਜ਼ਿਮੇਵਾਰ ਵਿਅਕਤੀ ਨੂੰ ਅਜਿਹੀ ਗੈਰਜ਼ਿਮੇਵਾਰਾਨਾ ਬਿਆਨਬਾਜ਼ੀ ਅਤੇ ਨਿਰਮੂਲ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ।

ਬਾਜਵਾ ਨੇ ਦੱਸਿਆ ਕਿ ਮਗਨਰੇਗਾ ਤਹਿਤ 60 ਫੀਸਦੀ ਖਰਚਾ ਲੇਬਰ ਅਤੇ 40 ਫੀਸਦੀ ਖਰਚਾ ਮੈਟੀਰੀਅਲ ਉੱਤੇ ਹੋ ਸਕਦਾ ਹੈ ਅਤੇ ਮੈਟੀਰੀਅਲ ਉੱਤੇ ਅਜੇ ਸਿਰਫ 22 ਫੀਸਦੀ ਹੀ ਹੋਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੇਬਰ ਦੀ ਅਦਾਇਗੀ ਸਬੰਧੀ ਫੰਡ ਸੂਬੇ ਦੇ ਖਜ਼ਾਨੇ ਵਿੱਚ ਨਹੀਂ ਆਉਂਦਾ ਅਤੇ ਲੇਬਰ ਦੀ ਅਦਾਇਗੀ ਸਿੱਧੇ ਤੌਰ ਤੇ ਹੀ ਭਾਰਤ ਸਰਕਾਰ ਵੱਲੋਂ ਲਾਭਪਾਤਰੀਆਂ ਦੇ ਖਾਤੇ ਵਿੱਚ ਕੀਤੀ ਜਾਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.