ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਦੂਜੇ ਦਿਨ ਇੱਕ ਮਤਾ ਪਾਸ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਕਿ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਬੀਬੀਆਂ ਨੂੰ ਵੀ ਧਾਰਮਿਕ ਕੀਰਤਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਇਸ ਬਾਰੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਈਟੀਵੀ ਭਾਰਤ ਵਾਲ ਗੱਲਬਾਤ ਦੌਰਾਨ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਵਿਤਕਰਾ ਖ਼ਤਮ ਕਰਨ, ਤੇ ਬਾਣੀ ਵਿੱਚ ਔਰਤ ਨੂੰ ਮਾਣ ਦਿੱਤਾ ਜਿਸ ਦੇ ਮੱਦੇਨਜ਼ਰ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਸੀ ਜਿਸ ਨੂੰ ਸੈਸ਼ਨ ਵਿੱਚ ਸਵੀਕਾਟਰ ਕਰ ਲਿਆ ਗਿਆ ਹੈ ਤੇ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਪਾਸ ਹੋਣ ਲਈ ਭੇਜਿਆ ਹੈ।
ਕੈਬਿਨੇਟ ਮੰਤਰੀ ਨੇ ਕਿਹਾ ਉਨ੍ਹਾਂ ਨੂੰ ਆਸ ਹੈ ਕਿ ਸ਼੍ਰੋਮਣੀ ਕਮੇਟੀ ਬੀਬੀਆਂ ਨੂੰ ਦਰਬਾਰ ਸਾਹਿਬ ਕੀਰਤਨ ਕਰਨ ਦੇ ਫ਼ੈਸਲੇ ਨੂੰ ਪ੍ਰਵਾਨਗੀ ਜ਼ਰੂਰ ਦੇਵੇਗੀ। ਇਸ ਤੋਂ ਇਲਾਵਾ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਮੁੱਖ ਮੰਤਰੀ ਰਹੇ ਪਰ ਉਨ੍ਹਾਂ ਨੇ ਅਜਿਹਾ ਪ੍ਰਸਤਾਵ ਪੇਸ਼ ਨਹੀਂ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ ਸੋਚ ਸੀ।
ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਰ ਵਿੱਚ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਦਿਹਾੜਾ ਮਨਾ ਰਹੇ ਹਨ ਤੇ ਗੁਰੂ ਸਾਹਿਬ ਨੇ ਕਿਸੇ ਵੀ ਔਰਤ ਮਰਦ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਵਿਤਕਰਾ ਨਹੀਂ ਕੀਤਾ। ਇਸ ਲਈ ਉਨ੍ਹਾਂ ਨੇ ਸਦਨ ਵਿੱਚ ਮਤਾ ਰੱਖਿਆ ਜਿਸ ਨੂੰ ਸਾਰਿਆਂ ਨੇ ਭਰਵਾਂ ਹੁੰਗਾਰਾ ਦਿੱਤਾ।