ETV Bharat / city

ਕੈਬਿਨੇਟ ਸਬ ਕਮੇਟੀ ਗਾਂਧੀ ਦੇ ਤਿੰਨ ਬਾਂਦਰਾਂ ਦੀ ਤਰਜ਼ 'ਤੇ ਕਰ ਰਹੀ ਹੈ ਕੰਮ: ਮੁਲਾਜ਼ਮ - 5 ਮੈਂਬਰੀ ਕੈਬਿਨੇਟ ਸਬ ਕਮੇਟੀ

ਸੱਤਾ ਵਿੱਚ ਆਉਣ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਐਲਾਨ ਕੀਤਾ ਸੀ ਕਿ ਪਹਿਲੀ ਕੈਬਿਨੇਟ ਬੈਠਕ ਵਿੱਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਾਰੇ ਵਾਅਦੇ ਭੁੱਲ ਕੇ ਕਾਂਗਰਸ ਦੀ ਸਰਕਾਰ ਕਮੇਟੀਆ ਦੀ ਸਰਕਾਰ ਬਣ ਕੇ ਰਹਿ ਗਈ।

ਫ਼ੋਟੋ
ਫ਼ੋਟੋ
author img

By

Published : Jun 16, 2021, 1:01 PM IST

ਚੰਡੀਗੜ੍ਹ: ਸੱਤਾ ਵਿੱਚ ਆਉਣ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਐਲਾਨ ਕੀਤਾ ਸੀ ਕਿ ਪਹਿਲੀ ਕੈਬਿਨੇਟ ਬੈਠਕ ਵਿੱਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਾਰੇ ਵਾਅਦੇ ਭੁੱਲ ਕੇ ਕਾਂਗਰਸ ਦੀ ਸਰਕਾਰ ਕਮੇਟੀਆ ਦੀ ਸਰਕਾਰ ਬਣ ਕੇ ਰਹਿ ਗਈ। 4 ਸਾਲਾਂ ਵਿੱਚ ਮੁੱਖ ਮੰਤਰੀ ਵੱਲੋਂ 5 ਕੈਬਿਨੇਟ ਸਬ ਕਮੇਟੀਆ ਬਣਾਈਆ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਪੈਸ਼ਲ ਬ੍ਰਹਮ ਮਹਿੰਦਰਾਂ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਜੋ ਕਿ ਬਾਅਦ ਵਿੱਚ 5 ਮੈਂਬਰੀ ਕੈਬਿਨੇਟ ਸਬ ਕਮੇਟੀ ਬਣਾਈ ਗਈ। ਪਰ ਕੈਪਟਨ ਵੱਲੋਂ ਬਣਾਈ ਗਈ ਕੈਬਿਨੇਟ ਸਬ ਕਮੇਟੀ ਗਾਂਧੀ ਦੇ ਤਿੰਨ ਬਾਂਦਰ ਦੀ ਤਰਜ਼ ਉੱਤੇ ਕੰਮ ਕਰ ਰਹੀ ਹੈ।

ਜੋ ਚਾਰ ਸਾਲਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨਾ ਕੁੱਝ ਬੋਲ ਰਹੀ ਹੈ ਨਾ ਉਨ੍ਹਾਂ ਦੀ ਸੁਣ ਰਹੀ ਹੈ ਅਤੇ ਨਾ ਹੀ ਉਨ੍ਹਾਂ ਵੱਲ ਦੇਖ ਰਹੀ ਹੈ। ਇਸ ਸਾਰੇ ਮਸਲੇ ਨੂੰ ਦੇਖਦੇ ਹੋਏ ਹੁਣ ਕੱਚੇ ਮੁਲਾਜ਼ਮ ਸਰਕਾਰ ਤੋਂ ਖ਼ਫਾ ਹੋ ਗਏ ਹਨ। ਇਸ ਕਰਕੇ ਮੁਲਾਜ਼ਮਾਂ ਵੱਲੋਂ ਕੈਬਿਨੇਟ ਸਬ ਕਮੇਟੀ ਮੈਂਬਰਾਂ ਦੇ ਘਰਾਂ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ। ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਵੱਲੋਂ 19 ਜੂਨ ਨੂੰ ਕੈਬਿਨੇਟ ਸਬ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਬਾਹਰ ਖਰੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਬੇਰੁਜ਼ਗਾਰ ਅਧਿਆਪਕਾਂ 'ਤੇ ਵਰਾਈਆ ਡਾਂਗਾਂ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ

ਪ੍ਰੈੱਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਆਗੂ ਆਸ਼ੀਸ਼ ਜੁਲਾਹਾ ਪਰਵੀਨ ਸ਼ਰਮਾ ਵਿਕਾਸ ਕੁਮਾਰ ਚਮਕੋਰ ਸਿੰਘ ਦਵਿੰਦਰਜੀਤ ਸਿੰਘ ਸਰਬਜੀਤ ਸਿੰਘ ਹਰਪ੍ਰੀਤ ਸਿੰਘ ਰਜਿੰਦਰ ਸਿੰਘ ਨੇ ਕਿਹਾ ਕਿ 4 ਸਾਲਾਂ ਦੌਰਾਨ ਸਰਕਾਰ ਦੇ ਮੰਤਰੀਆ ਨੇ ਝੂਠੇ ਲਾਰੇ ਹੀ ਲਗਾਏ ਹਨ। ਆਗੂਆਂ ਨੇ ਕਿਹਾ ਕਿ ਉਹ ਹਰ ਇੱਕ ਦਰ ਉੱਤੇ ਜਾ ਚੁੱਕੇ ਹਨ ਪਰ ਕੋਈ ਵੀ ਬਾਂਹ ਨਹੀਂ ਫੜ ਰਿਹਾ ਅਤੇ ਵੋਟਾਂ ਦਾ ਸਮਾਂ ਵੀ ਦਿਨ-ਬ-ਦਿਨ ਨਜ਼ਦੀਕ ਆ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣ ਲਈ ਵੱਖੋ-ਵੱਖਰੇ ਨਿਵੇਕਲੇ ਪ੍ਰਦਰਸ਼ਨ ਕਰਨਗੇ ਅਤੇ ਮੰਤਰੀਆ ਦੇ ਘਰਾਂ ਮੂਹਰੇ ਜਾ ਕੇ ਸਵਾਲ ਕਰਨਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.