ETV Bharat / city

ਲੋਕਤੰਤਰ ਦੀ ਮਜ਼ਬੂਤੀ ਲਈ ਟਰਾਂਸਜੈਂਡਰਾਂ ਨੂੰ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ: ਡਾ. ਰਾਜੂ - Transgender

ਟਰਾਂਸਜੈਂਡਰਾਂ ਨੂੰ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਡਾ. ਐਸ. ਕਰੁਣਾ ਰਾਜੂ (Dr. S. Karuna Raju) ਨੇ ਅੱਜ ਟਰਾਂਸਜੈਂਡਰਾਂ (Transgender) ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।

ਲੋਕਤੰਤਰ ਦੀ ਮਜ਼ਬੂਤੀ ਲਈ ਟਰਾਂਸਜੈਂਡਰਾਂ ਨੂੰ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ

author img

By

Published : Dec 30, 2021, 7:28 PM IST

ਚੰਡੀਗੜ੍ਹ: ਟਰਾਂਸਜੈਂਡਰਾਂ ਨੂੰ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਡਾ. ਐਸ. ਕਰੁਣਾ ਰਾਜੂ (Dr. S. Karuna Raju) ਨੇ ਅੱਜ ਟਰਾਂਸਜੈਂਡਰਾਂ (Transgender) ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।

ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਇੱਕ ਵਰਚੁਅਲ ਮੀਟਿੰਗ

ਸੀਈਓ ਡਾ. ਰਾਜੂ (Dr. S. Karuna Raju) ਅਤੇ ਵਧੀਕ ਸੀਈਓ ਅਮਨਦੀਪ ਕੌਰ ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਇੱਕ ਵਰਚੁਅਲ ਮੀਟਿੰਗ ਕਰ ਰਹੇ ਸਨ ਤਾਂ ਜੋ ਯੋਗ ਟਰਾਂਸਜੈਂਡਰ ਵੋਟਰਾਂ ਦੇ 100 ਫੀਸਦੀ ਨਾਮਾਂਕਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ। ਜਿਸ ਨਾਲ ਉਹ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕਰਨ ਦਾ ਸੁਝਾਅ ਦਿੱਤਾ

ਸੀਈਓ ਡਾ. ਰਾਜੂ ਨੇ ਹਰੇਕ ਜ਼ਿਲ੍ਹੇ ਵਿੱਚ ਟਰਾਂਸਜੈਂਡਰ ਭਾਈਚਾਰੇ ਨਾਲ ਸਬੰਧਿਤ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕਰਨ ਦਾ ਸੁਝਾਅ ਦਿੱਤਾ, ਜੋ ਟਰਾਂਸਜੈਂਡਰਾਂ ਵੋਟਰਾਂ ਦੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਮਦਦ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਗੇ।

ਟਰਾਂਸਜੈਂਡਰਾਂ ਨੂੰ ਆਪਣੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਨਹੀਂ ਆਵੇਗੀ ਕੋਈ ਮੁਸ਼ਕਿਲ
ਉਨ੍ਹਾਂ ਭਰੋਸਾ ਦਿਵਾਇਆ ਕਿ ਟਰਾਂਸਜੈਂਡਰਾਂ ਨੂੰ ਆਪਣੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ, ਕਿਉਂਕਿ ਚੋਣ ਕਮਿਸ਼ਨ ਨੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਵੀ ਸਰਲ ਬਣਾ ਦਿੱਤਾ ਹੈ। ਪਤੇ ਦਾ ਸਬੂਤ ਨਾ ਹੋਣ ਦੀ ਸੂਰਤ ਵਿੱਚ ਟਰਾਂਸਜੈਂਡਰ ਸਿਰਫ਼ ਅੰਡਰਟੇਕਿੰਗ ਦੇ ਕੇ ਆਪਣੇ ਆਪ ਨੂੰ ਵੋਟਰ ਵੱਜੋਂ ਰਜਿਸਟਰ ਕਰ ਸਕਦੇ ਹਨ।

ਵੋਟਿੰਗ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਹਨ ਵੱਖ-ਵੱਖ ਗਤੀਵਿਧੀਆਂ
ਡਾ. ਰਾਜੂ ਨੇ ਦੱਸਿਆ ਕਿ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (Education and Electoral Participation) ਪ੍ਰੋਗਰਾਮ ਤਹਿਤ ਟਰਾਂਸਜੈਂਡਰਾਂ ਨੂੰ ਉਨ੍ਹਾਂ ਦੇ ਵੋਟਿੰਗ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ "ਇਸ ਵਾਰ ਅਸੀਂ ਥਰਡ ਜੈਂਡਰ ਦੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਮਹਿਲਾ, ਪੁਰਸ਼ ਅਤੇ ਟਰਾਂਸਜੈਂਡਰ, ਲੋਕਤੰਤਰ ਵਿੱਚ ਸਭ ਬਰਾਬਰ 'ਦੇ ਨਾਅਰੇ ਹੇਠ ਜਾਗਰੂਕਤਾ ਪੈਦਾ ਕਰ ਰਹੇ ਹਾਂ।

ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ

ਡਾ. ਰਾਜੂ ਨੇ ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਟਰਾਂਸਜੈਂਡਰ (Transgender) ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਇੱਕ ਵਰਕਸ਼ਾਪ ਜਾਂ ਸੈਮੀਨਾਰ ਦਾ ਆਯੋਜਨ ਕਰਨ ਦੀ ਮੰਗ ਨੂੰ ਵੀ ਸਵੀਕਾਰ ਕੀਤਾ।

ਦੱਸਣਯੋਗ ਹੈ ਕਿ ਵੋਟਰ ਆਪਣੇ ਆਪ ਨੂੰ ਵੋਟਰ ਵੱਜੋਂ ਰਜਿਸਟਰ ਕਰਨ ਲਈ ਬਲਾਕ ਪੱਧਰੀ ਅਧਿਕਾਰੀ (B.L.O.) ਨਾਲ ਸੰਪਰਕ ਕਰ ਸਕਦੇ ਹਨ ਜਾਂ 1950 'ਤੇ ਕਾਲ ਕਰ ਸਕਦੇ ਹਨ ਜਾਂ ਐਂਡਰਾਇਡ ਅਤੇ ਆਈਓਐਸ 'ਤੇ ਉਪਲਬਧ ਵੋਟਰ ਹੈਲਪਲਾਈਨ ਐਪਲੀਕੇਸ਼ਨ (Helpline application) ਦੀ ਵਰਤੋਂ ਕਰ ਸਕਦੇ ਹਨ।

ਹਮਸਫਰ ਟਰੱਸਟ ਤੋਂ ਯਸ਼ਵਿੰਦਰ ਸਿੰਘ ਅਤੇ ਮਨੋਜ ਬੈਂਜਵਾਲ, ਨੈਟਰੀਚ ਤੋਂ ਸਮ੍ਰਿਤੀ ਅਚਾਰੀਆ ਅਤੇ ਅਰਚਨਾ ਸ਼ੈਟੀ ਅਤੇ ਮਾਨਸਾ ਫਾਊਂਡੇਸ਼ਨ ਤੋਂ ਮੋਹਿਨੀ ਮਹੰਤ ਅਤੇ ਮਦਨ ਨੇ ਮੀਟਿੰਗ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ: ਪੰਜਾਬ 'ਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ 'ਤੇ ਵਿਰੋਧੀਆਂ ਨੇ ਚੁੱਕੇ ਸਵਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.