ETV Bharat / city

ਮਹਿੰਗੇ ਬਿਜਲੀ ਸਮਝੌਤੇ ਰੱਦ ਕਰਨ ਨਾਲ ਹੀ ਮਿਲੇਗੀ ਪਾਵਰਕੌਮ ਅਤੇ ਲੋਕਾਂ ਨੂੰ ਰਾਹਤ- ਮੀਤ ਹੇਅਰ - Punjab

ਗੰਭੀਰ ਵਿੱਤੀ ਸੰਕਟ ਵਿੱਚ ਘਿਰੇ ਪਾਵਰਕੌਮ ਨੂੰ ਲੈ ਕੇ 'ਆਪ' ਨੇ ਸਰਕਾਰ ਨੂੰ ਘੇਰਣਾ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਜਦੋਂ ਤੱਕ ਨਿੱਜੀ ਕੰਪਨੀਆਂ ਨਾਲ ਕੀਤੇ ਮਾਰੂ ਸਮਝੌਤੇ ਰੱਦ ਕਰੇ ਤਾਂ ਜੋ ਪਾਵਰਕਾਮ ਤੇ ਪੰਜਾਬ ਦੇ ਲੋਕਾਂ ਨੂੰ ਰਾਹਤ ਨਹੀਂ ਮਿਲ ਸਕੇ।

ਤਸਵੀਰ
ਤਸਵੀਰ
author img

By

Published : Nov 13, 2020, 4:54 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਹੈ ਕਿ ਜਿੰਨਾ ਚਿਰ ਪੰਜਾਬ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਹਿੰਗੇ ਅਤੇ ਇੱਕਤਰਫ਼ਾ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਨਹੀਂ ਕਰਦੀ, ਉਨ੍ਹਾਂ ਚਿਰ ਨਾ ਪਾਵਰਕੌਮ (ਬਿਜਲੀ ਬੋਰਡ) ਘਾਟੇ 'ਚੋਂ ਨਿਕਲ ਸਕੇਗੀ ਅਤੇ ਨਾ ਹੀ ਪੰਜਾਬ ਦੇ ਲੋਕਾਂ ਨੂੰ ਅਤਿਅੰਤ ਮਹਿੰਗੀ ਬਿਜਲੀ ਤੋਂ ਰਾਹਤ ਮਿਲ ਸਕੇਗੀ।

ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਭ੍ਰਿਸਟ ਨੀਅਤ ਕਾਰਨ ਅੱਜ ਪਾਵਰਕੌਮ 31000 ਕਰੋੜ ਰੁਪਏ ਦੇ ਭਾਰੀ ਕਰਜ਼ੇ ਥੱਲੇ ਦੱਬ ਚੁੱਕੀ ਹੈ, ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਸਭ ਤੋਂ ਮਹਿੰਗੀ ਬਿਜਲੀ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ 2017 'ਚ ਸੱਤਾ ਸੰਭਾਲਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਆਪਣਾ ਚੋਣ ਵਾਅਦਾ ਨਿਭਾਅ ਕੇ ਨਿੱਜੀ ਥਰਮਲ ਪਲਾਂਟਾਂ ਨਾਲ ਬਾਦਲਾਂ ਵੱਲੋਂ ਕੀਤੇ ਘਾਤਕ ਸਮਝੌਤੇ ਰੱਦ ਕਰ ਦਿੰਦੀ ਤਾਂ ਅੱਜ ਪਾਵਰਕੌਮ ਵੀ ਵਿੱਤੀ ਸੰਕਟ 'ਚੋਂ ਉੱਭਰਿਆ ਹੁੰਦਾ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਮਹਿੰਗੇ ਬਿਜਲੀ ਬਿੱਲਾਂ ਤੋਂ ਰਾਹਤ ਮਿਲੀ ਹੁੰਦੀ, ਪਰ ਕੈਪਟਨ ਅਮਰਿੰਦਰ ਸਿੰਘ ਵੀ ਬਾਦਲਾਂ ਵਾਂਗ ਬਿਜਲੀ ਮਾਫ਼ੀਆ ਦੀ ਝੋਲੀ 'ਚ ਡਿਗ ਪਏ। ਇਹੋ ਕਾਰਨ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ਼ ਬਿਜਲੀ ਸਮਝੌਤੇ ਰੱਦ ਕਰਨ ਬਲਕਿ ਬਿਜਲੀ ਬਾਰੇ ਵਾਈਟ ਪੇਪਰ ਜਨਤਕ ਕਰਨ ਤੋਂ ਵੀ ਭੱਜ ਗਏ ਹਨ।

ਹੇਅਰ ਨੇ ਕਿਹਾ ਕਿ ਦਿੱਲੀ 'ਚ ਵੀ ਕੇਜਰੀਵਾਲ ਸਰਕਾਰ ਬਣਨ ਤੋਂ ਪਹਿਲਾਂ ਨਿੱਜੀ ਬਿਜਲੀ ਕੰਪਨੀਆਂ, ਅਫ਼ਸਰਾਂ ਅਤੇ ਸਿਆਸਤਦਾਨਾਂ 'ਤੇ ਆਧਾਰਿਤ ਬਿਜਲੀ ਮਾਫ਼ੀਆ ਸਰਗਰਮ ਸੀ, ਜਿਸ ਨੂੰ ਕੇਜਰੀਵਾਲ ਸਰਕਾਰ ਨੇ ਸੱਤਾ ਸੰਭਾਲ਼ਦਿਆਂ ਹੀ ਤੋੜ ਦਿੱਤਾ ਅਤੇ ਦਿੱਲੀ ਦੀ ਜਨਤਾ ਨੂੰ ਸਭ ਤੋਂ ਸਸਤੀ ਅਤੇ ਸਭ ਤੋਂ ਵੱਧ ਮਾਤਰਾ 'ਚ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ।

ੳਨ੍ਹਾਂ ਕਿਹਾ ਕਿ 2022 'ਚ 'ਆਪ' ਦੀ ਸਰਕਾਰ ਬਣਨ 'ਤੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਮਾਰੂ ਸਮਝੌਤੇ ਤੁਰੰਤ ਰੱਦ ਕਰ ਦਿੱਤੇ ਜਾਣਗੇ ਅਤੇ ਪੰਜਾਬ ਦੇ ਲੋਕਾਂ ਅਤੇ ਖ਼ਜ਼ਾਨੇ ਦੀ ਲੁੱਟ ਪੱਕੇ ਤੌਰ 'ਤੇ ਬੰਦ ਕਰ ਦਿੱਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.