ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਪੰਜਾਬ ਸਰਕਾਰ ਵੱਲੋਂ ਇਕ ਦਿਨੀਂ ਸੱਦੇ ਵਿਸ਼ੇਸ਼ ਵਿਧਾਨਸਭਾ ਸੈਸ਼ਨ ਨੂੰ ਬੁਲਾਇਆ ਗਿਆ ਸੀ। ਜਿਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਰੱਦ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਸ਼ਾਂਤੀ ਮਾਰਚ ਕੱਢਿਆ ਗਿਆ।
ਪੰਜਾਬ ਕੈਬਨਿਟ ਮੀਟਿੰਗ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਰਾਜਭਵਨ ਵੱਲੋਂ ਕੱਢੇ ਜਾ ਰਹੇ ਸ਼ਾਂਤੀ ਮਾਰਚ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਮੌਜੂਦ ਨਹੀਂ ਹਨ। ਕਿਉਂਕਿ ਫਿਲਹਾਲ ਕੈਬਨਿਟ ਦੀ ਬੈਠਕ ਕੀਤੀ ਗਈ।
27 ਸਤੰਬਰ ਨੂੰ ਵਿਸ਼ੇਸ਼ ਇਜਲਾਸ: ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦੌਰਾਨ ਸੈਸ਼ਨ ਲਿਆਉਣ ਦਾ ਮੱਤਾ ਪੇਸ਼ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ 27 ਸਤੰਬਰ ਨੂੰ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾ ਸਕਦਾ ਹੈ। ਦੱਸ ਦਈਏ ਕਿ ਪੈਦਲ ਮਾਰਚ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਮੀਟਿੰਗ ਕੀਤੀ ਗਈ ਸੀ।
ਰਾਜਪਾਲ ਵਲੋਂ ਵਿਧਾਨ ਸਭਾ ਸੈਸ਼ਨ ਰੱਦ ਕਰਨ ਦੇ ਫੈਸਲੇ 'ਤੇ AAP ਨੇ ਚੁੱਕੇ ਸਵਾਲ: ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 22 ਸਤੰਬਰ ਨੂੰ ਬੁਲਾਇਆ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ ਮਤ ਕਰਵਾਉਣ ਲਈ ਭਲਕੇ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਿਸ ਸਬੰਧੀ ਰਾਜਪਾਲ ਮੁਤਾਬਕ ਉਨ੍ਹਾਂ ਨੇ ਕਾਨੂੰਨੀ ਸਲਾਹ ਤੋਂ ਬਾਅਦ ਸਰਕਾਰ ਵਲੋਂ ਬੁਲਾਏ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।
ਸੈਸ਼ਨ ਰੱਦ ਕਰਨ ’ਤੇ ਸੀਐੱਮ ਮਾਨ ਨੇ ਚੁੱਕੇ ਸਵਾਲ: ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ।
ਇਹ ਵੀ ਪੜੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਬੈਠਕ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਰੋਸ