ਚੰਡੀਗੜ੍ਹ : ਪੰਜਾਬ 'ਚ ਅਗਾਮੀ ਵਿਧਾਨ ਸਭਾ ਚੋਣਾਂ (Upcoming Assembly Elections) ਨੂੰ ਲੈਕੇ ਹਰ ਸਿਆਸੀ ਪਾਰਟੀ ਵਲੋਂ ਤਿਆਰੀ ਸ਼ੁਰੂ (Political party starts preparations) ਕਰ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਚੋਣ ਕਮੇਟੀ (Congress Election Committee) ਵਲੋਂ ਵੀਰਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ ਹੈ, ਜਿਸ ਦੀ ਪ੍ਰਧਾਨਗੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਗਈ।
ਇਸ ਸਬੰਧੀ ਨਵਜੋਤ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਤਿੰਨ ਮਤੇ ਪਾਸ (Passed three resolutions unanimously) ਕੀਤੇ ਗਏ ਹਨ। ਜਿਸ ਵਿੱਚ ਪੰਜਾਬ ਚੋਣਾਂ ਸਬੰਧੀ ਪਾਰਟੀ ਦੀ ਕੌਮੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ (National Executive President Sonia Gandhi) ਦਾ ਹਰ ਫੈਸਲਾ ਸਭ ਨੂੰ ਪ੍ਰਵਾਨ ਹੋਵੇਗਾ। ਦੂਜੇ ਮਤੇ ਵਿੱਚ ਕਾਂਗਰਸ ਨੇ ਬੰਗਲਾਦੇਸ਼ ਦੇ ਨਿਰਮਾਣ ਵਿੱਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨੂੰ ਯਾਦ ਕੀਤਾ। ਇਸ ਦੌਰਾਨ ਇੰਦਰਾ ਗਾਂਧੀ ਵੱਲੋਂ ਬੰਗਲਾਦੇਸ਼ ਦੀ ਸਿਰਜਣਾ ਵਿੱਚ ਦਿਖਾਈ ਦਲੇਰੀ ਦੀ ਸ਼ਲਾਘਾ ਕੀਤੀ ਗਈ। ਤੀਸਰੇ ਮਤੇ ਵਿੱਚ ਲਖੀਮਪੁਰ ਖੀਰੀ (Lakhimpur Khiri incident) ਵਿੱਚ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਣ ਲਈ ਪ੍ਰਿਅੰਕਾ ਗਾਂਧੀ ਦਾ ਧੰਨਵਾਦ ਕੀਤਾ ਗਿਆ। ਲਖੀਮਪੁਰ ਖੀਰੀ ਕਾਂਡ (Lakhimpur Khiri incident) ਨੂੰ ਲੈ ਕੇ ਪ੍ਰਿਅੰਕਾ ਗਾਂਧੀ ਨੇ ਤਿੱਖਾ ਵਿਰੋਧ ਕੀਤਾ ਸੀ।
ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ (State President of Punjab Congress) ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਚੋਣ ਕਮੇਟੀ ਦੀ ਮੀਟਿੰਗ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ((Upcoming Assembly Elections) ਨੂੰ ਲੈ ਕੇ ਜਥੇਬੰਦਕ ਰੂਪ 'ਚ ਲੜਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਲਈ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਯੋਗਤਾ ਦੇ ਆਧਾਰ 'ਤੇ ਰੋਲ-ਅਧਾਰਿਤ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
ਨਵਜੋਤ ਸਿੱਧੂ ਨੇ ਕਿਹਾ ਕਿ ਸੂਬਾ ਕਾਂਗਰਸ ਕਮੇਟੀ ਦਾ ਗਠਨ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ਮਜ਼ਬੂਤੀ ਨਾਲ ਕੰਮ ਕਰੇਗਾ ਅਤੇ ਇਸ ਲਈ ਜਥੇਬੰਦੀ ਨੂੰ ਜ਼ਮੀਨੀ ਪੱਧਰ ਤੋਂ ਮਜ਼ਬੂਤ ਕਰਨ ਦੀ ਕਵਾਇਦ ਸ਼ੁਰੂ ਕੀਤੀ ਜਾਵੇਗੀ। ਕਮੇਟੀ ਅਜਿਹੇ ਫੈਸਲੇ ਲਵੇਗੀ ਜਿਸ ਨਾਲ ਆਮ ਆਦਮੀ ਪ੍ਰਭਾਵਿਤ ਹੋਵੇ ਅਤੇ ਉਸ ਦੇ ਜੀਵਨ ਪੱਧਰ 'ਚ ਸੁਧਾਰ ਹੋਵੇਗਾ।
ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ ਚੰਨੀ ਨੇ ਕਿਹਾ ਕੇਜਰੀਵਾਲ ਕਰ ਰਿਹੈ ਝੂਠੇ ਵਾਅਦੇ
ਵਿਧਾਨ ਸਭਾ ਚੋਣਾਂ (Assembly elections) 'ਚ ਉਮੀਦਵਾਰਾਂ ਦੀ ਚੋਣ 'ਤੇ ਬੋਲਦਿਆਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ (Selection of candidates on the basis of merit) 'ਤੇ ਕੀਤੀ ਜਾਵੇਗੀ | ਇਸ ਦੇ ਲਈ ਪਾਰਟੀ ਵੱਲੋਂ ਜੋ ਵੀ ਨਿਯਮ ਬਣਾਏ ਜਾਣਗੇ, ਉਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਇੰਚਾਰਜ ਯੋਗਿੰਦਰ ਪਾਲ ਢੀਂਗਰਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਹਿਦਾਯਤਾਂ ਮੁਤਾਬਿਕ ਆਉਣ ਵਾਲੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਵਜੋਂ ਨਾਮਾਂਕਣ ਲਈ ਬਿਨੈ-ਪੱਤਰ ਲੈਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਜਾ ਰਹੀ ਹੈ। ਇਹ ਪ੍ਰਕ੍ਰਿਆ ਮਿਤੀ 16.12.2021 ਤੋਂ ਸ਼ੁਰੂ ਕੀਤੀ ਜਾਵੇਗੀ। ਜੋ ਕੋਈ ਕਾਂਗਰਸ ਲੀਡਰ ਵਿਧਾਨ ਸਭਾ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਪੇਸ਼ ਕਰਨਾ ਚਾਹੁੰਦਾ ਹੈ ਉਹ ਨਾਮਾਂਕਣ ਭਰ ਸਕਦਾ ਹੈ।
ਨਾਮਾਂਕਣ ਲਈ ਬਿਨੈ-ਪੱਤਰ ਆਪਣੇ ਜ਼ਿਲ੍ਹੇ ਦੇ ਪ੍ਰਧਾਨ/ਕਾਰਜਕਾਰੀ ਪ੍ਰਧਾਨ ਤੋਂ ਜਾਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਫੇਸਬੁੱਕ ਤੋਂ ਫਾਰਮ ਪ੍ਰਾਪਤ ਕਰ ਸਕਦਾ ਹੈ। ਇਹ ਨਾਮਾਂਕਣ ਲਈ ਬਿਨੈ-ਪੱਤਰ ਲੈਣ ਦੀ ਪ੍ਰਕ੍ਰਿਆ ਦੀ ਆਖਰੀ ਮਿਤੀ 20.12.2021 ਰੱਖੀ ਗਈ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਯੋਗਿੰਦਰ ਪਾਲ ਢੀਂਗਰਾ ਨੇ ਦੱਸਿਆ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਕੁਝ ਸਮਾਂ ਰਹਿ ਗਿਆ ਹੈ ਇਸ ਲਈ ਉਨ੍ਹਾਂ ਨੇ ਸਾਰੀਆਂ ਨੂੰ ਇਹ ਨਾਮਾਂਕਣ ਜਲਦ ਤੋਂ ਜਲਦ ਭੇਜਣ ਲਈ ਕਿਹਾ ਹੈ।
ਇਹ ਵੀ ਪੜ੍ਹੋ : ਚੰਨੀ ਸਰਕਾਰ ਸਭ ਤੋਂ ਵੱਡੀ ਨੌਟਕੀਬਾਜ਼ ਤੇ ਡਰਾਮੇਬਾਜ਼ ਸਰਕਾਰ : ਕੇਜਰੀਵਾਲ