ETV Bharat / city

ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ, 'ਆਪ' ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖੇ ਹਮਲੇ, ਕਿਹਾ... - SOWING SEEDS OF CASTE & RELIGIOUS

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਕਸੁਰਤਾ ਵਾਲੇ ਸਮਾਜ ਦਾ ਧਰੁਵੀਕਰਨ ਕਰਨ ਦੀਆਂ ਇਨ੍ਹਾਂ ਪਾਰਟੀਆਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੱਤਾ 'ਚ ਚੁਣੇ ਜਾਣ 'ਤੇ ਦਲਿਤ ਡਿਪਟੀ ਮੁੱਖ ਮੰਤਰੀ ਦਾ ਐਲਾਨ ਕਰਕੇ ਫੁੱਟ ਪਾਊ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸ, ਜੋ ਅਣਜਾਣੇ ਵਿੱਚ ਅਕਾਲੀਆਂ ਦੀ ਚਾਲ ਵਿੱਚ ਫਸ ਗਈ ਹੈ, ਜਾਤ ਦੇ ਅਧਾਰ 'ਤੇ ਆਪਣਾ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਆਪਣੀ ਗਲਤੀ ਦਾ ਭੁਗਤਾਨ ਕਰੇਗੀ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
author img

By

Published : Feb 9, 2022, 10:24 PM IST

ਪਟਿਆਲਾ: ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੀ ਸੂਬੇ ਵਿੱਚ ਜਾਤੀ ਅਤੇ ਧਾਰਮਿਕ ਟਕਰਾਅ ਦੇ ਬੀਜ ਬੀਜਣ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਕਦਮ ਇਨ੍ਹਾਂ ਪਾਰਟੀਆਂ 'ਤੇ ਉਲਟਫੇਰ ਕਰੇਗਾ। ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਕਸੁਰਤਾ ਵਾਲੇ ਸਮਾਜ ਦਾ ਧਰੁਵੀਕਰਨ ਕਰਨ ਦੀਆਂ ਇਨ੍ਹਾਂ ਪਾਰਟੀਆਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੱਤਾ 'ਚ ਚੁਣੇ ਜਾਣ 'ਤੇ ਦਲਿਤ ਡਿਪਟੀ ਮੁੱਖ ਮੰਤਰੀ ਦਾ ਐਲਾਨ ਕਰਕੇ ਫੁੱਟ ਪਾਊ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸ, ਜੋ ਅਣਜਾਣੇ ਵਿੱਚ ਅਕਾਲੀਆਂ ਦੀ ਚਾਲ ਵਿੱਚ ਫਸ ਗਈ ਹੈ, ਜਾਤ ਦੇ ਅਧਾਰ 'ਤੇ ਆਪਣਾ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਆਪਣੀ ਗਲਤੀ ਦਾ ਭੁਗਤਾਨ ਕਰੇਗੀ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੀ ਇਹਨਾਂ ਪਾਰਟੀਆਂ ਨੇ ਕਦੇ ਸੋਚਿਆ ਹੈ ਕਿ ਅਜਿਹੀ ਵੰਡ ਦੇ ਸਾਡੇ ਵਰਗੇ ਸਰਹੱਦੀ ਸੂਬੇ ‘ਤੇ ਕੀ ਨਤੀਜੇ ਹੋ ਸਕਦੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹਨਾਂ ਪਾਰਟੀਆਂ ਵਿੱਚੋਂ ਕੋਈ ਵੀ ਆਪਣੀਆਂ ਵੱਖਵਾਦੀ ਨੀਤੀਆਂ ਦਾ ਲਾਭ ਨਹੀਂ ਚੁੱਕ ਸਕੇਗੀ। ਸੂਬੇ ਵਿੱਚ ਐਨਡੀਏ ਗਠਜੋੜ ਹੀ ਸਰਕਾਰ ਬਣਾਏਗਾ। ਉਨ੍ਹਾਂ ਨੇ ਵਿਸ਼ਵਾਸ਼ ਨਾਲ ਕਿਹਾ ਕਿ ਪੀ.ਐਲ.ਸੀ.-ਭਾਜਪਾ-ਅਕਾਲੀ ਦਲ ਸੰਯੁਕਤ ਗਠਜੋੜ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਪਾਰਟੀਆਂ ਦੀਆਂ ਗੁਆਚੀਆਂ ਵੋਟਾਂ ਨੂੰ ਮਜ਼ਬੂਤ ਕਰੇਗਾ।

ਇਸ ਦੇ ਨਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿੱਚ ਓਹਨਾਂ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਕਾਂਗਰਸ ਸਰਕਾਰ ਵੱਲੋਂ ਰੋਕਣ 'ਤੇ ਕਾਂਗਰਸ ਦੀ ਆਲੋਚਨਾ ਕੀਤੀ।

ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਪਟਿਆਲਾ ਲਈ 1800 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਅਲਾਟ ਕੀਤੇ ਸਨ। ਉਨ੍ਹਾਂ ਨੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਜਿਸ ਦਿਨ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ, ਉਸੇ ਦਿਨ ਤੋਂ ਹੀ ਇਹ ਪ੍ਰੋਜੈਕਟ ਰੋਕ ਦਿੱਤੇ ਗਏ ਸਨ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀਆਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕੀਤਾ ਜਾਵੇ ਕਿਉਂਕਿ ਇਨ੍ਹਾਂ ਦਾ ਕੂੜਾ ਡਰੇਨਾਂ ਨੂੰ ਬਲਾਕ ਕਰ ਦਿੰਦਾ ਹੈ। ਇਹ ਪ੍ਰਾਜੈਕਟ ਨੂੰ ਚੰਨੀ ਨੇ ਉਸੇ ਸ਼ਾਮ ਹੀ ਰੱਦ ਕਰ ਦਿੱਤਾ ਸੀ, ਜਿਸ ਸ਼ਾਮ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਕੈਪਟਨ ਅਮਰਿੰਦਰ ਨੇ ਇੱਥੇ ਲੋਕਾਂ ਵਿੱਚ ਭਰੋਸਾ ਜਤਾਉਂਦਿਆਂ ਕਿਹਾ ਕਿ ਸੂਬੇ ਵਿੱਚ ਭਾਜਪਾ, ਪੀ.ਐੱਲ.ਸੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਨਾਲ ਹੀ ਰੁਕੇ ਹੋਏ ਸਾਰੇ ਵਿਕਾਸ ਪ੍ਰੋਜੈਕਟਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।

ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗਠਜੋੜ ਦੀ ਸਰਕਾਰ ਆਉਣ 'ਤੇ ਨਾਲ ਹੀ ਪੰਜਾਬ ਦਾ ਸੰਪੂਰਨ ਸਰਬਪੱਖੀ ਵਿਕਾਸ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਸੂਬਾ ਸਰਕਾਰ ਨੇ ਪ੍ਰਧਾਨ ਮੰਤਰੀ ਨੂੰ ਫਿਰੋਜ਼ਪੁਰ ਰੈਲੀ ਵਿੱਚ ਨਹੀਂ ਪਹੁੰਚਣ ਦਿੱਤਾ, ਜਿੱਥੇ ਪ੍ਰਧਾਨ ਮੰਤਰੀ ਨੇ 43,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕਰਨਾ ਸੀ।

ਸਾਬਕਾ ਮੁੱਖ ਮੰਤਰੀ ਨੇ ਪਟਿਆਲਾ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕੀਤਾ। ਓਹਨਾਂ ਨੇ ਜ਼ੋਰਦਾਰ ਤਾੜੀਆਂ ਦੇ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਇੱਥੇ ਦੇ ਸਾਰੇ ਲੋਕਾਂ ਤੋਂ ਮਿਲਦੇ ਪਿਆਰ ਅਤੇ ਸਨੇਹ 'ਤੇ ਬਹੁਤ ਮਾਣ ਅਤੇ ਸਨਮਾਨ ਮਹਿਸੂਸ ਹੁੰਦਾ ਹੈ, ਇਹ ਮੇਰਾ ਇੱਕ ਪੂਰਾ ਪਰਿਵਾਰ ਹੈ।

ਹੱਡ ਚੀਰਵੀਂ ਸ਼ਾਮ ਦੇ ਬਾਵਜੂਦ ਹਜ਼ਾਰਾਂ ਲੋਕ ਇੱਥੇ ਇਕੱਠੇ ਹੋਏ ਸਨ। ਬਹੁਤਾਤ ਲੋਕਾਂ ਨੇ ਪਾਰਟੀ ਦੇ ਝੰਡੇ, ਹਾਕੀ ਅਤੇ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਝੰਡੇ ਚੁੱਕੇ ਹੋਏ ਸਨ। ਇਸ ਮੌਕੇ ਮੇਅਰ ਸੰਜੀਵ ਬਿੱਟੂ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ, ਪੀ.ਐੱਲ.ਸੀ ਦੇ ਜ਼ਿਲ੍ਹਾ ਪ੍ਰਧਾਨ ਐਨ.ਕੇ ਮਲਹੋਤਰਾ, ਕੇ.ਕੇ ਸ਼ਰਮਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀਆਂ ਦਾ ਕਿਹੋ-ਜਿਹਾ ਰਿਹੈ ਕਾਰਜਕਾਲ, ਕੌਣ ਹੋ ਸਕਦੈ 36ਵਾਂ ਮੁੱਖ ਮੰਤਰੀ ?

ETV Bharat Logo

Copyright © 2025 Ushodaya Enterprises Pvt. Ltd., All Rights Reserved.