ਚੰਡੀਗੜ੍ਹ: ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ‘ਮਿਸ਼ਨ ਫ਼ਤਿਹ’ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ 'ਚ ਉਨ੍ਹਾਂ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ‘ਮਿਸ਼ਨ ਫ਼ਤਿਹ’ ਦਾ ਘੇਰਾ ਵਿਸ਼ਾਲ ਕਰਦਿਆਂ ਇਸ ਨੂੰ ਕੋਵਿਡ 19 ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ ਤੋਂ ਅੱਗੇ ਲੈ ਕੇ ਜਾਏਗੀ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਕਲਾਵੇ ਵਿੱਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ ਬਣਾਏਗੀ।
‘ਮਿਸ਼ਨ ਫ਼ਤਿਹ’ ਨੂੰ ਅਨੁਸ਼ਾਸਨ, ਸਹਿਯੋਗ ਤੇ ਹਮਦਰਦੀ ਰਾਹੀਂ ਨੋਵਲ ਕੋਰੋਨਾ ਵਾਇਰਸ ਦੇ ਫ਼ੈਲਾਅ ਨੂੰ ਰੋਕਣ ਲਈ ਪੰਜਾਬ ਦੇ ਲੋਕਾਂ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਨੇ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ 'ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਲੌਕਡਾਊਨ ਰੋਕਾਂ ਦੀ ਪਾਲਣਾ ਰਾਹੀਂ ਲੋਕ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਅਤੇ ਗ਼ਰੀਬਾਂ ਪ੍ਰਤੀ ਹਮਦਰਦੀ ਦਿਖਾਉਣ। ਇਹੀ ਪੰਜਾਬੀਅਤ ਦੀ ਭਾਵਨਾ ਦੀ ਅਸਲ ਤਰਜ਼ਮਾਨੀ ਹੋਵੇਗੀ, ਜਿਸ ਰਾਹੀਂ ਅਸੀਂ ਸਾਰੀਆਂ ਮੁਸ਼ਕਲਾਂ ਨਾਲ ਜੂਝ ਕੇ ਜੇਤੂ ਵਜੋਂ ਉਭਰਾਂਗੇ।
-
Taking the state’s battle against #Covid to the grassroots, Chief Minister @capt_amarinder Singh has launched a month-long drive, as part of #MissionFateh, to spread mass awareness about the pandemic. #PunjabFightsCorona #Covid19 pic.twitter.com/B6LASXJOUK
— CMO Punjab (@CMOPb) June 1, 2020 " class="align-text-top noRightClick twitterSection" data="
">Taking the state’s battle against #Covid to the grassroots, Chief Minister @capt_amarinder Singh has launched a month-long drive, as part of #MissionFateh, to spread mass awareness about the pandemic. #PunjabFightsCorona #Covid19 pic.twitter.com/B6LASXJOUK
— CMO Punjab (@CMOPb) June 1, 2020Taking the state’s battle against #Covid to the grassroots, Chief Minister @capt_amarinder Singh has launched a month-long drive, as part of #MissionFateh, to spread mass awareness about the pandemic. #PunjabFightsCorona #Covid19 pic.twitter.com/B6LASXJOUK
— CMO Punjab (@CMOPb) June 1, 2020
ਇਸ ਮੁਹਿੰਮ ਦੇ ਹਿੱਸੇ ਵਜੋਂ ਲੜੀਵਾਰ ਗਤੀਵਿਧੀਆਂ ਵਿੱਢੀਆਂ ਜਾਣਗੀਆਂ ਜੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਾਲ-ਨਾਲ ਵੱਖ-ਵੱਖ ਐਨ.ਜੀ.ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਈਆਂ ਜਾਣਗੀਆਂ ਜਿਨ੍ਹਾਂ ਨੂੰ ਆਪਣੇ ਇਲਾਕਿਆਂ ਵਿੱਚ ਇਸੇ ਤਰ੍ਹਾਂ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ।
ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿੱਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇੱਕ ਵਿਆਪਕ ਰੋਡ-ਮੈਪ ਤਿਆਰ ਕੀਤਾ ਹੈ।
ਧਿਆਨ ਕੇਂਦਰਿਤ ਕਰਨ ਵਾਲੇ ਹੋਰ ਖੇਤਰਾਂ ਵਿੱਚ ਘਰੇਲੂ ਇਕਾਂਤਵਾਸ ਦੀ ਮਹੱਤਤਾ, ਫਲੂ ਦੇ ਲੱਛਣਾਂ ਅਤੇ ਉਸ ਤੋਂ ਬਾਅਦ ਦੀਆਂ ਕਿਰਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ, ਲੌਕਡਾਉਨ 5.0 ਦੌਰਾਨ ਪਾਬੰਦੀਆਂ ਅਤੇ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ, ਮਹਾਂਮਾਰੀ ਵਿਰੁੱਧ ਮਿਲ ਕੇ ਲੜਨ ਲਈ ਸਮਾਜ ਦੀ ਲਾਮਬੰਦੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹੈ।