ETV Bharat / city

ਕੋਰੋਨਾ 'ਤੇ ਕਾਬੂ ਪਾਉਣ ਲਈ ਕੈਪਟਨ ਵੱਲੋਂ ਘਰ-ਘਰ ਨਿਗਰਾਨੀ ਐਪ ਜਾਰੀ - capt amarinder

ਇੱਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਬਾਈਲ ਆਧਾਰਿਤ ਐਪ 'ਘਰ ਘਰ ਨਿਗਰਾਨੀ' ਲਾਂਚ ਕੀਤੀ ਜਿਸ ਤਹਿਤ ਸੂਬੇ ਦੇ ਹਰ ਘਰ 'ਤੇ ਨਜ਼ਰਸਾਨੀ ਰੱਖੀ ਜਾਵੇਗੀ।

ਕੋਰੋਨਾ 'ਤੇ ਕਾਬੂ ਪਾਉਣ ਲਈ ਕੈਪਟਨ ਵੱਲੋਂ ਘਰ-ਘਰ ਨਿਗਰਾਨੀ ਐਪ ਜਾਰੀ

author img

By

Published : Jun 13, 2020, 3:14 AM IST

ਚੰਡੀਗੜ੍ਹ: ਕੋਰੋਨਾ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਬਾਈਲ ਆਧਾਰਿਤ ਐਪ 'ਘਰ ਘਰ ਨਿਗਰਾਨੀ' ਲਾਂਚ ਕੀਤੀ ਜਿਸ ਤਹਿਤ ਸੂਬੇ ਦੇ ਹਰ ਘਰ 'ਤੇ ਉਦੋਂ ਤੱਕ ਨਜ਼ਰਸਾਨੀ ਰੱਖੀ ਜਾਵੇਗੀ ਜਦੋਂ ਤੱਕ ਇਸ ਮਹਾਂਮਾਰੀ ਦਾ ਮੁਕੰਮਲ ਖ਼ਾਤਮਾ ਨਹੀਂ ਹੋ ਜਾਂਦਾ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਵੀਡਿਓ ਕਾਨਫਰੰਸ ਰਾਹੀਂ ਐਪ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਇਹ ਉਦਮ ਕੋਰੋਨਾ ਵਾਇਰਸ ਦੀ ਜਲਦੀ ਸ਼ਨਾਖਤ ਅਤੇ ਟੈਸਟਿੰਗ ਲਈ ਸਹਾਈ ਸਿੱਧ ਹੋਵੇਗਾ ਜਿਸ ਨਾਲ ਸਮੂਹਿਕ ਫੈਲਾਅ ਰੋਕਣ ਵਿੱਚ ਮੱਦਦ ਮਿਲੇਗੀ। ਇਸ ਮੁਹਿੰਮ ਵਿੱਚ ਆਸ਼ਾ ਵਰਕਰ ਤੇ ਕਮਿਊਨਿਟੀ ਵਲੰਟੀਅਰ ਸ਼ਾਮਲ ਹੋਣਗੇ।

ਵਧੀਕ ਮੁੱਖ ਸਕੱਤਰ (ਸਿਹਤ) ਅਨੁਰਾਗ ਅੱਗਰਵਾਲ ਨੇ ਕਿਹਾ ਕਿ ਇਸ ਮੁਹਿੰਮ ਤਹਿਤ 30 ਸਾਲ ਤੋਂ ਵੱਧ ਉਮਰ ਦੀ ਪੰਜਾਬ ਦੀ ਸਾਰੀ ਸ਼ਹਿਰੀ ਤੇ ਪੇਂਡੂ ਵਸੋਂ ਦਾ ਸਰਵੇਖਣ ਕੀਤਾ ਜਾਵੇਗਾ। ਇਸ ਵਿੱਚ 30 ਸਾਲ ਤੋਂ ਘੱਟ ਉਮਰ ਦੇ ਭਿਆਨਕ ਸਾਹ ਦੀ ਬਿਮਾਰੀ ਤੋਂ ਪੀੜਤ ਅਤੇ ਵਾਇਰਸ ਵਰਗੀਆਂ ਹੋਰ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਵੀ ਕਵਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਤਹਿਤ ਇਕ ਵਾਰ ਗਤੀਵਿਧੀ ਨਹੀਂ ਕੀਤੀ ਜਾਵੇਗੀ ਬਲਕਿ ਇਹ ਨਿਰੰਤਰ ਪ੍ਰਕਿਰਿਆ ਹੋਵੇਗੀ ਜਿਹੜੀ ਕੋਵਿਡ ਦੇ ਮੁਕੰਮਲ ਖਾਤਮੇ ਤੱਕ ਚੱਲੇਗੀ।

ਅੱਗਰਵਾਲ ਨੇ ਕਿਹਾ ਕਿ ਸਰਵੇਖਣ ਤਹਿਤ ਹਰੇਕ ਵਿਅਕਤੀ ਦੀ ਪਿਛਲੇ ਇਕ ਹਫ਼ਤੇ ਤੋਂ ਪੂਰੀ ਮੈਡੀਕਲ ਸਥਿਤੀ ਅਤੇ ਕੋਰੋਨਾ ਦੇ ਨਾਲ-ਨਾਲ ਹੋਰਨਾਂ ਬਿਮਾਰੀਆਂ ਤੋਂ ਪੀੜਤ ਵਿਅਕਤੀ ਦਾ ਮੁਕੰਮਲ ਡਾਟਾ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਨਾਲ ਬਹੁਤ ਹੀ ਮਹੱਤਵਪੂਰਨ ਡਾਟਾਬੇਸ ਤਿਆਰ ਹੋਵੇਗਾ ਜਿਹੜਾ ਕੋਵਿਡ ਨਾਲ ਨਜਿੱਠਣ ਲਈ ਅੱਗੇ ਦੀ ਰਣਨੀਤੀ ਉਲੀਕਣ ਲਈ ਮੱਦਦਗਾਰ ਸਾਬਤ ਹੋਵੇਗਾ ਜੋ ਸਮੂਹਿਕ ਫੈਲਾਅ ਨੂੰ ਰੋਕਣ ਵਿੱਚ ਕੰਮ ਆਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਸਰਵੇਖਣ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਐਮ.ਆਈ.ਐਸ. ਆਧਾਰਿਤ ਨਿਗਰਾਨੀ ਲਈ ਸਹਾਇਤਾ ਪ੍ਰਦਾਨ ਕਰ ਕੇ ਨਵੀਂ ਦਿਸ਼ਾ ਪ੍ਰਦਾਨ ਕਰੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.