ETV Bharat / city

ਮੁੱਖ ਮੰਤਰੀ ਕੈਪਟਨ ਅਤੇ ਰਾਹੁਲ ਗਾਂਧੀ ਨੇ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ - ਪੰਜਾਬ ਸਰਕਾਰ ਮੁਹਿੰਮ

ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁੱਖ ਮੰਤਰੀ ਕੈਪਟਨ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਪੇਂਡੂ ਖੇਤਰ ਦੀ ਮੁਕੰਮਲ ਤੌਰ 'ਤੇ ਕਾਇਆ ਕਲਪ ਕਰਨ ਲਈ 2775 ਕਰੋੜ ਰੁਪਏ ਦੀ ਲਾਗਤ ਵਾਲੀ ਪੰਜਾਬ ਦੀ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਵਰਚੁਅਲ ਤੌਰ ‘ਤੇ ਸ਼ੁਰੂਆਤ ਕੀਤੀ।

capt amarinder rahul gandhi virtually launch 2nd phase of smart village campaign
ਮੁੱਖ ਮੰਤਰੀ ਕੈਪਟਨ ਅਤੇ ਰਾਹੁਲ ਗਾਂਧੀ ਨੇ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ
author img

By

Published : Oct 17, 2020, 10:27 PM IST

ਚੰਡੀਗੜ੍ਹ: ਕਾਂਗਰਸੀ ਨੇਤਾ ਰਾਹੁਲ ਗਾਂਧੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਪੇਂਡੂ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ 2775 ਕਰੋੜ ਰੁਪਏ ਦੀ ਲਾਗਤ ਵਾਲੀ ਪੰਜਾਬ ਦੀ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਵਰਚੁਅਲ ਤੌਰ ‘ਤੇ ਸ਼ੁਰੂਆਤ ਕੀਤੀ।

ਰਾਹੁਲ ਗਾਂਧੀ ਨੇ ਨਵੀਂ ਦਿੱਲੀ ਤੋਂ ਮੁਹਿੰਮ ਦੀ ਸ਼ੁਰੂਆਤ ਤੋਂ ਕੀਤੀ, ਜਦਕਿ ਮੁੱਖ ਮੰਤਰੀ ਅਤੇ ਪੰਜਾਬ ਦੇ ਮੰਤਰੀ, ਅਧਿਕਾਰੀ ਅਤੇ ਸਰਪੰਚਾਂ ਨੇ 1500 ਡਿਜੀਟਲ ਥਾਂਵਾਂ ਤੋਂ ਸ਼ਿਰਕਤ ਕੀਤੀ ਅਤੇ ਸੂਬਾ ਭਰ ਵਿੱਚ 48910 ਕਾਰਜਾਂ ਦੀ ਆਰੰਭਤਾ ਦਾ ਆਗਾਜ ਕੀਤਾ।

ਰਾਹੁਲ ਗਾਂਧੀ ਵੱਲੋਂ ਇਸ ਯਾਦਗਾਰੀ ਪਲਾਂ ਦਾ ਹਿੱਸਾ ਬਣਨ ਉਤੇ ਖੁਸ਼ੀ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੇਂਡੂ ਮੁਹਾਂਦਰੇ ਨੂੰ ਬਦਲਣ ਦੀ ਉਨ੍ਹਾਂ ਦੀ ਸਰਕਾਰ ਦੀ ਰਣਨੀਤੀ ਦੀ ਲੜੀ ਵਜੋਂ ਤਕਨਾਲੋਜੀ ਦੀਆਂ ਖੂਬੀਆਂ ਰਾਹੀਂ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਆਪਕ ਪੱਧਰ ਉਤੇ ਪੇਂਡੂ ਬੁਨਿਆਦੀ ਢਾਂਚਾ ਸਿਰਜੇਗੀ। ਉਨ੍ਹਾਂ ਨੇ ਦੂਜੇ ਪੜਾਅ ਅਧੀਨ ਵੱਖ-ਵੱਖ ਸਕੀਮਾਂ ਲਈ ਫੰਡਾਂ ਦੀ ਢੁਕਵੀਂ ਵੰਡ ਦਾ ਭਰੋਸਾ ਦਿੱਤਾ ਜੋ ਪਹਿਲੇ ਪੜਾਅ ਦੀ ਸਫਲਤਾਪੂਰਵਕ ਸਮਾਪਤੀ ਤੋਂ ਬਾਅਦ ਸ਼ੁਰੂ ਕੀਤੀਆਂ ਗਈਆਂ ਹਨ। ਪਹਿਲੇ ਪੜਾਅ ਦਾ ਆਗਾਜ ਸਾਲ 2019 ਵਿੱਚ ਕੀਤਾ ਗਿਆ ਸੀ। ਜਿਸ ਲਈ 835 ਕਰੋੜ ਰੁਪਏ ਦੀ ਲਾਗਤ ਨਾਲ 19,132 ਕਾਰਜ ਕੀਤੇ ਗਏ ਸਨ।

ਮੁਲਕ ਦੀ ਨੀਂਹ ਮਜਬੂਤ ਰੱਖਣ ਲਈ ਪਿੰਡਾਂ ਦੀ ਮਹੱਤਤਾ ਦਾ ਜਿਕਰ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪੇਂਡੂ ਢਾਂਚੇ ਵਿੱਚ ਕਿਸੇ ਤਰ੍ਹਾਂ ਦੀ ਕਮਜ਼ੋਰੀ ਮੁਲਕ ਦੀ ਪ੍ਰਗਤੀ ਵਿੱਚ ਅੜਿੱਕਾ ਪੈਦਾ ਕਰੇਗੀ। ਉਨ੍ਹਾਂ ਨੇ ਭਾਰਤ ਦੀ ਤਰੱਕੀ ਲਈ ਇਹਨਾਂ ਨੀਂਹਾਂ ਨੂੰ ਮਜਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਅਤੇ ਇੱਥੋਂ ਦੇ ਲੋਕਾਂ ਦੀ ਸੁਰੱਖਿਆ ਸ਼ਹਿਰਾਂ ਅਤੇ ਮੁਲਕ ਨੂੰ ਬਚਾਉਣ ਲਈ ਸਹਾਈ ਹੋਵੇਗੀ।

ਕਾਂਗਰਸੀ ਸੰਸਦ ਮੈਂਬਰ ਨੇ ਕੈਪਟਨ ਸਰਕਾਰ ਵੱਲੋਂ ਪੇਂਡੂ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪਿੰਡ ਵਿੱਚ ਖਰਚਿਆ ਜਾ ਰਿਹਾ ਪੈਸਾ ਸੂਬੇ ਦੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਹੈ ਅਤੇ ਇੱਕ-ਇੱਕ ਪੈਸਾ ਭਿਰਸ਼ਟ ਗੁੰਝਲਾਂ ਤੋਂ ਮੁਕਤ ਹੋ ਕੇ ਲਾਭਪਾਤਰੀਆਂ ਤੱਕ ਪਹੁੰਚਣਾ ਚਾਹੀਦਾ ਹੈ।

ਕੈਪਟਨ ਨੇ ਕਿਹਾ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਛੱਪੜਾਂ ਦੀ ਸਫਾਈ, ਸਟਰੀਟ ਲਾਈਟਾਂ, ਪਾਰਕ, ਜਿਮਨੇਜੀਅਮ, ਕਮਿਊਨਿਟੀ ਹਾਲਜ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਣਵਾੜੀ ਸੈਂਟਰ, ਸਮਾਰਟ ਸਕੂਲ ਅਤੇ ਰਹਿੰਦ-ਖੂੰਹਦ ਦਾ ਪ੍ਰਬੰਧਨ ਵਰਗੇ ਮੁੱਖ ਖੇਤਰਾਂ ਨੂੰ ਤਰਜੀਹ ਦਿੱਤੀ ਗਈ ਤਾਂ ਕਿ ਯੋਗ ਵਾਤਾਵਰਣ ਮੁਹੱਈਆ ਕਰਵਾ ਕੇ ਪੰਜਾਬ ਦੇ ਪਿੰਡਾਂ ਨੂੰ ਸਵੈ-ਸਥਿਰ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਦੱਸਿਆ ਕਿ ਦੂਜੇ ਪੜਾਅ ਵਿੱਚ ਪੰਜਾਬ ਵਿੱਚ 13,264 ਪੰਚਾਇਤਾਂ ਨੂੰ ਢੁਕਵੇਂ ਫੰਡ ਤਬਦੀਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇੱਛਾ ਉਨ੍ਹਾਂ ਮਕਾਨ ਮਾਲਕਾਂ ਦੀ ਸਹਾਇਤਾ ਕਰਨ ਦੀ ਵੀ ਹੈ ਜੋ ਆਰਜੀ ਛੱਤਾਂ ਵਾਲੇ ਘਰਾਂ ਵਿੱਚ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ‘ਹਰ ਘਰ ਪੱਕੀ ਛੱਤ’ ਦੇ ਇਰਾਦੇ ਨਾਲ ਪਿੰਡਾਂ ਦੇ ਗਰੀਬਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜਿਹਾ ਕਰਦਿਆਂ ਟੀਚਾ ਸਮੂਹਿਕ ਵਿਕਾਸ ਦਾ ਹੋਵੇਗਾ ਅਤੇ ਮਿਸਾਲ ਦੇ ਤੌਰ ਉਤੇ ਇਨ੍ਹਾਂ ਪਰਿਵਾਰਾਂ ਵਿੱਚ ਮਹਿਲਾ ਮੁਖੀ ਪਰਿਵਾਰ, ਦਿਵਿਆਂਗ ਵਿਅਕਤੀਆਂ, ਸਖਤ ਬਿਮਾਰ ਵਿਅਕਤੀ, ਸ਼ਹੀਦਾਂ ਦੇ ਪਰਿਵਾਰ, ਅਨੁਸੂਚਿਤ ਜਾਤੀਆਂ ਆਦਿ ਨੂੰ ਸ਼ਾਮਲ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਸਾਲ 2020-21 ਲਈ ਪੇਂਡੂ ਇਲਾਕਿਆਂ ਵਿੱਚ ਵਿਕਾਸ ਲਈ 750 ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਮੰਤਵ ਲਈ ਇਕ ਬਲਾਕ ਵਿੱਚ ਘੱਟੋ-ਘੱਟ ਪੰਜ ਸਟੇਡੀਅਮ ਬਣਾਉਣ ਦਾ ਟੀਚਾ ਹੈ। ਨਵੇਂ ਡਿਜਾਈਨ ਦੇ ਚਾਰ ਏਕੜ, ਦੋ ਏਕੜ ਅਤੇ ਇਕ ਏਕੜ ਵਾਲੇ ਖੇਡ ਮੈਦਾਨ ਵਿਕਸਤ ਕੀਤੇ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.