ETV Bharat / city

ਯੂਏਪੀਏ ਮਾਮਲਾ: ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ਨੂੰ ਦਿੱਤਾ ਠੋਕਵਾਂ ਜਵਾਬ

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹਟਾ ਨਹੀਂ ਸਕਦੀਆਂ। ਉਨ੍ਹਾਂ ਸਾਫ ਕੀਤਾ ਕਿ ਯੂਏਪੀਏ ਤਹਿਤ ਕਿਸੇ ਉੱਤੇ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਪੈਦਾ ਨਹੀਂ ਹੁੰਦਾ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
author img

By

Published : Jul 29, 2020, 6:53 PM IST

ਚੰਡੀਗੜ੍ਹ: ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂਏਪੀਏ) ਤਹਿਤ ਕੀਤੀਆਂ ਗਈਆਂ ਹਾਲੀਆਂ ਗ੍ਰਿਫਤਾਰੀਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧਮਕੀ ਉਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਭ ਢੁੱਕਵੇਂ ਚੁੱਕਣਗੇ।

  • To protect the security and integrity of #Punjab and of the nation, and the #SAD president’s threats could not deter him from ensuring the safety of his people.....(2)

    — CMO Punjab (@CMOPb) July 29, 2020 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹਟਾ ਨਹੀਂ ਸਕਦੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਦੇ ਦਾਅਵੇ ਅਨੁਸਾਰ ਯੂਏਪੀਏ ਤਹਿਤ ਪੰਜਾਬ ਪੁਲਿਸ ਵੱਲੋਂ ਗਲਤ ਢੰਗ ਨਾਲ ਗ੍ਰਿਫ਼ਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿੱਚ ਹੈ ਤਾਂ ਅਕਾਲੀ ਦਲ ਪ੍ਰਧਾਨ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ।

ਉਨ੍ਹਾਂ ਸਾਫ ਕੀਤਾ ਕਿ ਕਿਸੇ ਉੱਤੇ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਖ਼ਾਸ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਖ਼ਿਲਾਫ਼ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਐਕਟ ਤਹਿਤ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 2010 ਵਿੱਚ 19 ਅਤੇ 2017 ਵਿੱਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ 225 ਵਿਅਕਤੀਆਂ ਵਿੱਚੋਂ 120 ਨੂੰ ਬਰੀ ਕਰ ਦਿੱਤਾ ਗਿਆ ਜੋ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਇਹ ਅਕਾਲੀ ਹਕੂਮਤ ਦੌਰਾਨ ਹੀ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂ ਕੀਤੀ ਗਈ ਸੀ।

ਕੈਪਟਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਕ ਅਜਿਹੀ ਪਾਰਟੀ ਜੋ ਕਿ ਸਿੱਖੀ ਦੀ ਅਲੰਬਰਦਾਰ ਹੋਣ ਦਾ ਦਾਅਵਾ ਕਰਦੀ ਹੈ, ਦੇ ਪ੍ਰਧਾਨ ਹੋਣ ਦੇ ਬਾਵਜੂਦ ਸੁਖਬੀਰ ਬਾਦਲ ਪੰਜਾਬ ਪੁਲਿਸ ਵੱਲੋਂ ਵੱਖਵਾਦੀ ਅਤੇ ਦਹਿਸ਼ਤਗਰਦੀ ਤੱਤਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੀ ਵਿਰੋਧਤਾ ਕਰ ਕੇ ਸਿੱਖਾਂ ਵਿੱਚ ਫਿਰਕੂ ਵੰਡੀਆਂ ਪਾਉਣ ਦਾ ਕੋਝਾ ਯਤਨ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਾਨੂੰਨ ਅਨੁਸਾਰ ਲੋੜੀਂਦੇ ਕਦਮ ਚੁੱਕ ਰਹੀ ਹੈ ਤਾਂ ਜੋ ਨਾ ਸਿਰਫ਼ ਪੰਜਾਬ ਸਗੋਂ ਸਮੁੱਚੇ ਦੇਸ਼ ਦੀ ਅਜਿਹੇ ਤੱਤਾਂ ਤੋਂ ਰਾਖੀ ਕੀਤੀ ਜਾ ਸਕੇ। ਉਨ੍ਹਾਂ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਖਾਲਿਸਤਾਨੀ ਏਜੰਡੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕੁਝ ਅਜਿਹੀਆਂ ਤਾਕਤਾਂ ਹਨ ਜੋ ਵੱਖਵਾਦੀ ਵਿਚਾਰਧਾਰਾ ਨੂੰ ਉਤਸ਼ਾਹਤ ਕਰ ਕੇ ਦੇਸ਼ ਵਿੱਚ ਗੜਬੜੀ ਪੈਦਾ ਕਰਨਾ ਚਾਹੁੰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਐਸ.ਐਫ.ਜੇ. ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਸਥਾ ਐਲਾਨਿਆ ਜਾ ਚੁੱਕਾ ਹੈ ਅਤੇ ਇਸ ਦੇ ਮੁਖੀ ਗੁਰਪਤਵੰਤ ਪੰਨੂੰ ਨੂੰ ਅਤਿਵਾਦੀ ਘੋਸ਼ਿਤ ਕੀਤਾ ਗਿਆ ਹੈ। ਇਸ ਨਾਲ ਪੰਜਾਬ ਸਮੇਤ ਸਾਰੇ ਸੂਬਿਆਂ ਦੀ ਪੁਲਿਸ ਫੋਰਸ ਕੌਮੀ ਸੁਰੱਖਿਆ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਹਰ ਕਾਨੂੰਨੀ ਕਦਮ ਚੁੱਕਣ ਲਈ ਪਾਬੰਦ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਸਿਰਫ਼ ਆਪਣੇ ਸੌੜੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਵੱਲ ਹੀ ਧਿਆਨ ਦਿੰਦੇ ਹਨ, ਭਾਵੇਂ ਇਸ ਦੀ ਪੰਜਾਬ ਅਤੇ ਇੱਥੋਂ ਦੇ ਲੋਕਾਂ ਨੂੰ ਕੋਈ ਵੀ ਕੀਮਤ ਚੁਕਾਉਣੀ ਪਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.