ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਕੱਚੇ ਅਧਿਆਪਕ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ, ਪਰ ਪੰਜਾਬ ਸਰਕਾਰ ’ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ ਸੀ। ਉਥੇ ਹੀ ਅਧਿਆਪਕਾਂ ਨੇ ਇਸ ਸੰਘਰਸ਼ ਨੂੰ ਹੋਰ ਤੇਜ ਕਰਦੇ ਹੋਏ ਬੀਤੇ ਦਿਨ ਤੋਂ ਮੋਹਾਲੀ ਸਿੱਖਿਆ ਵਿਭਾਗ ਦਾ ਘਿਰਾਓ ਕੀਤਾ ਹੋਇਆ ਹੈ ਤੇ ਉਥੇ ਲਗਾਤਾਰ ਧਰਨਾ ਜਾਰੀ ਹੈ। ਇਸੇ ਨੂੰ ਲੈ ਕੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ’ਚ ਕੈਬਿਨੇਟ ਸਬ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਵਿਚਾਰ ਕੀਤਾ ਗਿਆ ਹੈ।
ਇਹ ਵੀ ਪੜੋ: Punjab Congress Conflict: 20 ਜੂਨ ਨੂੰ ਦਿੱਲੀ ਹਾਜ਼ਰੀ ਭਰੇਗੀ ਸਮੂਹ ਪੰਜਾਬ ਕਾਂਗਰਸ
ਮੰਤਰੀਆਂ ਨਾਲ ਕੈਪਟਨ ਦੀ ਬੈਠਕ
ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਤੇ ਵਿਧਾਇਕਾਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ 6ਵੇਂ ਪੇ-ਕਮੀਸ਼ਨ ਬਾਬਤ ਪ੍ਰੈਜ਼ੇਨਟੇਸ਼ਨ ਦਿੱਤੀ। ਉਥੇ ਹੀ 18 ਜੂਨ ਨੂੰ ਹੋਣ ਵਾਲੀ ਕੈਬਿਨੇਟ ਬੈਠਕ ਤੋਂ ਪਹਿਲਾਂ ਪੇ-ਕਮੀਸ਼ਨ ਉੱਤੇ ਚਰਚਾ ਹੋਈ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਬਾਬਤ ਵੀ ਗੱਲਬਾਤ ਕੀਤੀ ਗਈ।
ਕੁਝ ਮੰਤਰੀ ਦੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਪਹੁੰਚ ਵੀ ਚੁੱਕੇ ਹਨ ਜਿਹਨਾਂ ’ਚ ਤ੍ਰਿਪਤ ਬਾਜਵਾ, ਅਰੁਣਾ ਚੌਧਰੀ, ਮਨਪ੍ਰੀਤ ਬਾਦਲ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ, ਭਾਰਤ ਭੂਸ਼ਨ ਆਸ਼ੂ, ਓਪੀ ਸੋਨੀ, ਗੁਰਮੀਤ ਰਾਣਾ ਸੋਢੀ, ਬਲਬੀਰ ਸਿੱਧੂ, ਗੁਰਪ੍ਰੀਤ ਕਾਂਗੜ, ਸਾਧੂ ਸਿੰਘ ਧਰਮਸੋਤ ਸਣੇ ਵਿਧਾਇਕ ਰਾਜਾ ਵੜਿੰਗ ਵੀ ਸ਼ਾਮਲ ਹਨ।
ਇਹ ਵੀ ਪੜੋ: Punjab Congress Conflict: ਸੁਖਪਾਲ ਖਹਿਰਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ