ETV Bharat / city

ਕੈਪਟਨ ਅਮਰਿੰਦਰ ਸਿੰਘ ਨੇ ਈ.ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ ਸਮੇਂ 'ਤੇ ਚੁੱਕੇ ਸਵਾਲ

author img

By

Published : Nov 4, 2020, 3:38 PM IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਰੂ ਪ੍ਰਭਾਵ ਨੂੰ ਬੇਅਸਰ ਕਰਨ ਲਈ ਸੋਧ ਬਿੱਲ ਪਾਸ ਕਰਨ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਇਨਕਮ ਟੈਕਸ ਵਿਭਾਗ ਵੱਲੋਂ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਜਾਰੀ ਕੀਤੇ ਗਏ ਵੱਖ-ਵੱਖ ਨੋਟਿਸਾਂ ਦੇ ਸਮੇਂ 'ਤੇ ਸਵਾਲ ਚੁੱਕੇ ਹਨ।

Capt. Amarinder Singh raised questions for the time of sending the income tax notice to ED
ਕੈਪਟਨ ਅਮਰਿੰਦਰ ਸਿੰਘ ਨੇ ਈ.ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ ਸਮੇਂ 'ਤੇ ਚੁੱਕੇ ਸਵਾਲ

ਨਵੀਂ ਦਿੱਲੀ: ਜੰਤਰ-ਮੰਤਰ ਵਿਖੇ ਆਪਣੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਨੂੰ ਈ.ਡੀ. ਦੇ ਨੋਟਿਸ ਤੋਂ ਇਲਾਵਾ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੂੰ ਆਮਦਨ ਕਰ ਵਿਭਾਗ ਪਾਸੋਂ ਨੋਟਿਸ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇੱਥੋਂ ਤੱਕ ਕਿ ਉਨ੍ਹਾਂ ਦੀਆਂ ਦੋ ਪੋਤਰੀਆਂ, ਜਿਨ੍ਹਾਂ ਵਿੱਚੋਂ ਇੱਕ ਲਾਅ ਦੀ ਵਿਦਿਆਰਥਣ ਹੈ ਅਤੇ ਦੂਜੀ ਆਪਣੀ ਮੰਗਣੀ ਦੀ ਤਿਆਰੀ ਕਰ ਰਹੀ ਹੈ, ਦੇ ਨਾਲ-ਨਾਲ ਅੱਲ੍ਹੜ ਉਮਰ ਦੇ ਪੋਤਰੇ ਨੂੰ ਵੀ ਨਹੀਂ ਬਖਸ਼ਿਆ ਅਤੇ ਇਨ੍ਹਾਂ ਨੂੰ ਵੀ ਨੋਟਿਸ ਪ੍ਰਾਪਤ ਹੋਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਮੈਨੂੰ ਨਹੀਂ ਪਤਾ ਕਿ ਇਹ ਨੋਟਿਸ ਜਾਰੀ ਕਰਨ ਦੇ ਸਮੇਂ ਤੋਂ ਸਿਵਾਏ ਇਸ ਉਪਰ ਕੀ ਕਹਿਣਾ ਹੈ ਕਿਉਂ ਜੋ ਸਮਾਂ ਸ਼ੱਕੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕਰਵਾਉਣ ਦੇ ਮਾਰੇ ਗਏ ਹੰਭਲੇ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇਹ ਨੋਟਿਸ ਜਾਰੀ ਕੀਤੇ ਹਨ।''

ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ 'ਸ਼ਹਿਰੀ ਨਕਸਲਵਾਦੀ' ਦੇ ਲਾਏ ਦੋਸ਼ਾਂ ਨੂੰ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਉਪਰ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਉਕਸਾਉਣ ਦੇ ਦੋਸ਼ ਵੀ ਰੱਦ ਕੀਤੇ ਹਨ। ਉਨ੍ਹਾਂ ਨੇ ਕਿਸਾਨ ਪ੍ਰਦਰਸ਼ਨਾਂ ਨੂੰ ਕੇਂਦਰ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਪ੍ਰਤੀਕਰਮ ਦੱਸਦਿਆਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀ ਰੋਜ਼ੀ-ਰੋਟੀ 'ਤੇ ਲੱਤ ਮਾਰੀ ਹੈ। ਉਨ੍ਹਾਂ ਕਿਹਾ ਕਿ ਇਹ ਬਖੇੜੇ ਕੇਂਦਰ ਸਰਕਾਰ ਨੇ ਖੜ੍ਹੇ ਕੀਤੇ ਹਨ ਜਦਕਿ ਪੰਜਾਬ ਸਿਰਫ ਸ਼ਾਂਤੀ ਚਾਹੁੰਦਾ ਹੈ ਤਾਂ ਕਿ ਸਾਡੀ ਕਿਸਾਨੀ ਅਤੇ ਸਨਅਤੀ ਸਮੇਤ ਸਮੁੱਚੇ ਪੰਜਾਬੀ ਹੋਰ ਪ੍ਰਫੁੱਲਤ ਹੋਣ।

ਕਿਸਾਨਾਂ ਨੂੰ ਆਜ਼ਾਦ ਕਰਨ ਲਈ ਕੇਂਦਰੀ ਖੇਤੀ ਕਾਨੂੰਨ ਲਿਆਉਣ ਬਾਰੇ ਭਾਜਪਾ ਦੇ ਦਾਅਵੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਸਲ ਵਿੱਚ ਆਜ਼ਾਦੀ ਦੇ ਉਲਟ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਚੁੰਗਲ ਵਿੱਚ ਫਸਾਇਆ ਜਾ ਰਿਹਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਸਿਰਫ ਪੰਜਾਬ ਦੇ ਕਿਸਾਨਾਂ ਨਾਲ ਹੀ ਨਹੀਂ ਸਗੋਂ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰ ਪ੍ਰਦੇਸ਼ ਵਰਗੇ ਹੋਰ ਸੂਬਿਆਂ ਦੇ ਕਿਸਾਨਾਂ ਨਾਲ ਵੀ ਬੇਇਨਸਾਫੀ ਹੈ।

ਆਮ ਆਦਮੀ ਪਾਰਟੀ ਦੇ ਧਰਨੇ ਵਿੱਚ ਸ਼ਾਮਲ ਨਾ ਹੋਣ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਇਸ ਦੇ ਦੋਗਲੇਪਣ 'ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਇਸ ਪਾਰਟੀ ਦੇ ਵਿਧਾਇਕ ਮਤੇ ਦੀ ਕਾਪੀ ਅਤੇ ਸੋਧ ਬਿੱਲ ਰਾਜਪਾਲ ਨੂੰ ਸੌਂਪਣ ਲਈ ਉਨ੍ਹਾਂ ਨਾਲ ਕਿਉਂ ਗਏ ਸਨ ਅਤੇ ਇੱਥੋਂ ਤੱਕ ਵਿਧਾਨ ਸਭਾ ਵਿੱਚ ਇਸ ਦੇ ਹੱਕ ਵਿੱਚ ਵੋਟ ਪਾਈ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.