ETV Bharat / city

ਪੰਜਾਬ 'ਚ ਜੰਗਲ ਰਾਜ ਜਿਹੇ ਹਾਲਾਤ, ਕੈਪਟਨ ਤੁਰੰਤ ਛੱਡਣ ਗ੍ਰਹਿ ਮੰਤਰਾਲਾ: ਮਾਣੂੰਕੇ

ਹੁਸ਼ਿਆਰਪੁਰ ਦੇ ਟਾਂਡਾ ਵਿੱਚ 6 ਸਾਲਾ ਮਾਸੂਮ ਬੱਚੀ ਨਾਲ ਦਰਿੰਦਗੀ ਦੇ ਮਾਮਲੇ 'ਚ 'ਆਪ' ਦੀ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਵਿੱਚ ਜੰਗਲ ਰਾਜ ਲਈ ਤੁਰੰਤ ਗ੍ਰਹਿ ਮੰਤਰਾਲਾ ਛੱਡਣ ਲਈ ਕਿਹਾ ਹੈ। ਪਾਰਟੀ ਵਿਧਾਇਕਾਂ ਨੇ ਇਸ ਦੌਰਾਨ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਦੀ ਟਿੱਪਣੀ ਨੂੰ ਵੀ ਸ਼ਰਮਨਾਕ ਦੱਸਿਆ।

ਜੰਗਲ ਰਾਜ ਲਈ ਕੈਪਟਨ ਅਮਰਿੰਦਰ ਸਿੰਘ ਤੁਰੰਤ ਗ੍ਰਹਿ ਮੰਤਰਾਲਾ ਛੱਡਣ: ਸਰਬਜੀਤ ਕੌਰ ਮਾਣੂੰਕੇ

author img

By

Published : Oct 25, 2020, 6:09 PM IST

ਚੰਡੀਗੜ੍ਹ: ਟਾਂਡਾ (ਹੁਸ਼ਿਆਰਪੁਰ) ਦੇ ਪਿੰਡ ਜਲਾਲਪੁਰ 'ਚ 6 ਸਾਲਾ ਮਾਸੂਮ ਬੱਚੀ ਨਾਲ ਹੋਈ ਦਰਿੰਦਗੀ ਨੂੰ ਸਰਕਾਰ ਅਤੇ ਸਮਾਜ ਦੇ ਮੱਥੇ 'ਤੇ ਕਲੰਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੀਆਂ ਮਹਿਲਾਂ ਵਿਧਾਇਕਾਂਂ ਨੇ ਕਿਹਾ ਕਿ ਜੰਗਲ ਰਾਜ ਕਾਰਨ ਅਪਰਾਧੀ ਮਾਨਸਿਕਤਾ ਵਾਲੇ ਮਾੜੇ ਅਨਸਰਾਂ ਦੇ ਮਨ ‘ਚ ਕਾਨੂੰਨ ਵਿਵਸਥਾ ਦਾ ਕੋਈ ਡਰ ਭੈਅ ਨਹੀਂ। ਅਜਿਹੀ ਸਥਿਤੀ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਾ ਕਾਬਲੀਅਤ ਹੋਣ ਦੇ ਬਾਵਜੂਦ ਗ੍ਰਹਿ ਮੰਤਰਾਲਾ ਵੀ ਖ਼ੁਦ ਹੀ ਕਬਜ਼ਾਇਆ ਹੋਇਆ ਹੈ।

ਪਾਰਟੀ ਹੈਡਕੁਆਰਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ। ਪੁਲਿਸ ਪ੍ਰਸ਼ਾਸਨ ਦੇ ਕੰਮਾਂ 'ਚ ਸੱਤਾਧਾਰੀਆਂ ਦੀ ਲੋੜੋਂ ਵੱਧ ਦਖ਼ਲ-ਅੰਦਾਜ਼ੀ ਅਤੇ ਬੇਕਾਬੂ ਭ੍ਰਿਸ਼ਟਾਚਾਰ ਨੇ ਸਭ ਕੁੱਝ ਤਹਿਸ ਨਹਿਸ ਕਰ ਛੱਡਿਆ ਹੈ। ਹਰ ਪਾਸੇ ਸਹਿਮ ਦਾ ਮਾਹੌਲ ਹੈ। ਸਿਰਫ਼ ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ, ਪ੍ਰੰਤੂ ਸਿਸਵਾਂ ਸਥਿਤ ਸ਼ਾਹੀ ਫਾਰਮ ਹਾਊਸ 'ਚ ਮਸਤ ਮਹਾਰਾਜੇ ਨੂੰ ਨਾਂ ਕਿਸੇ ਮਾਸੂਮ ਬੱਚੀਆਂ ਦੀਆਂ ਚੀਕਾਂ ਸੁਣਦੀਆਂ ਹਨ ਨਾਂ ਹੀ ਇਨਸਾਫ਼ ਲਈ ਕੁਰਲਾਉਂਦੇ ਮਾਪਿਆਂ ਦੀਆਂ ਗੁਹਾਰਾਂ-ਫਰਿਆਦਾਂ ਸੁਣਾਈ ਦਿੰਦੀਆਂ ਹਨ।

ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਬਾਦਲਾਂ ਦੇ ਰਾਜ ਵਾਂਗ ਅਮਰਿੰਦਰ ਸਰਕਾਰ ਦੇ ਕਾਰਜਕਾਲ ਦੌਰਾਨ ਅਪਰਾਧੀ ਘਟਨਾਵਾਂ ਘਟਣ ਦੀ ਥਾਂ ਵੱਧ ਰਹੀਆਂ ਹਨ।

'ਸ਼ਰਮਨਾਕ ਹੈ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਦੀ ਟਿੱਪਣੀ'

ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਟਾਂਡਾ ਦੀ ਇਸ ਘਟਨਾ ਬਾਰੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਹਵਾਲੇ ਨਾਲ ਕੀਤੀ ‘ਪਿਕਨਿਕ’ ਵਾਲੀ ਟਿੱਪਣੀ ਨੂੰ ਸੌੜੀ ਸਿਆਸਤ ਦਾ ਸਿਖਰ ਅਤੇ ਸ਼ਰਮਨਾਕ ਕਰਾਰ ਦਿੰਦੇ ਹੋਏ ਕਿਹਾ ਕਿ ਇੱਕ ਔਰਤ ਹੋਣ ਦੇ ਨਾਤੇ ਨਿਰਮਲਾ ਸੀਤਾਰਮਨ ਕੋਲੋਂ ਟਾਂਡਾ ਜਾਂ ਹਾਥਰਸ ਵਰਗੀਆਂ ਘਟਨਾਵਾਂ ਲਈ ਸੰਵੇਦਨਸ਼ੀਲਤਾ ਦੀ ਉਮੀਦ ਕਰਨੀ ਬਣਦੀ ਹੈ, ਪ੍ਰੰਤੂ ਕੇਂਦਰੀ ਵਿੱਤ ਮੰਤਰੀ ਨੇ ਬੇਹੱਦ ਨਿਰਾਸ਼ਾਜਨਕ ਟਿੱਪਣੀ ਕੀਤੀ ਹੈ, ਜਿਸ ਨੂੰ ਵਾਪਿਸ ਲੈ ਕੇ ਉਨਾਂ (ਸੀਤਾਰਮਨ) ਨੂੰ ਦੇਸ਼ ਭਰ ਦੀਆਂ ਮਾਵਾਂ, ਭੈਣਾਂ, ਧੀਆਂ ਅਤੇ ਮਾਸੂਮ ਬੱਚੀਆਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

‘ਆਪ’ ਦੀਆਂ ਮਹਿਲਾਂ ਆਗੂਆਂ ਨੇ ਮੰਗ ਕੀਤੀ ਕਿ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ ਅਮਰਿੰਦਰ ਸਿੰਘ ਨੂੰ ਤੁਰੰਤ ਮੁੱਖ ਮੰਤਰੀ ਦੀ ਗੱਦੀ ਤੋਂ ਅਸਤੀਫਾ ਦੇ ਦਣਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.