ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੇ ਪੂਰੀ ਕੈਬਿਨੇਟ ਸਮੇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਕੋਰੋਨਾ ਪੌਜ਼ੀਟੀਵ ਆਉਣ ਤੋਂ ਬਾਅਦ ਟੈਸਟ ਕਰਵਾਇਆ ਸੀ।
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ਾਸ ਤੌਰ 'ਤੇ ਉਹ ਆਪਣਾ ਟੈਸਟ ਜ਼ਰੂਰ ਕਰਵਾ ਲੈਣ ਜੋ ਕਿ ਕੋਰੋਨਾ ਪੌਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੋਵੇ।
ਜ਼ਿਕਰ ਕਰ ਦਈਏ ਕਿ ਲੰਘੇ ਕੱਲ੍ਹ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਅੱਜ ਪੰਜਾਬ ਦੀ ਪੂਰੀ ਕੈਬਿਨੇਟ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਕੱਲ੍ਹ ਤੱਕ ਆ ਜਾਵੇਗੀ।
ਖ਼ੈਰੀਅਤ ਹੈ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।